ਸਲੋਕ ਮਃ ੩ ॥
ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲੑਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨਿੑ ਜਨ ਨਾਨਕ ਤਿਨ ਬਲਿ ਜਾਏ ॥੧॥
ਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ) ੧੮ ਫਰਵਰੀ, ੨੦੨੫ (ਅੰਗ: ੮੫੦)