ਇਤਿਹਾਸਿਕ ਦਿਹਾੜੇ - ਸਾਕਾ ਨਨਕਾਣਾ ਸਾਹਿਬ (ਪਾਕਿਸਤਾਨ) – 9 ਫੱਗਣ (21 ਫਰਵਰੀ 2020) | ਜੈਤੋ ਦਾ ਮੋਰਚਾ (ਫਰੀਦਕੋਟ) – 9 ਫੱਗਣ (21 ਫਰਵਰੀ 2020) | ਹੋਲਾ ਮਹੱਲਾ – 27 ਫੱਗਣ (10 ਮਾਰਚ 2020) |

ਅਮਰੀਕਾ ‘ਚ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਵੱਖਰੀ ਮਾਨਤਾ ਦੇਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅੰਮ੍ਰਿਤਸਰ, 16 ਜਨਵਰੀ–ਅਮਰੀਕਾ ਅੰਦਰ ਇਸ ਸਾਲ ਹੋਣ ਜਾ ਰਹੀ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਨਾਲ ਪੂਰੇ ਵਿਸ਼ਵ ਅੰਦਰ ਸਿੱਖ ਪਛਾਣ ਨੂੰ ਹੋਰ ਬਲ ਮਿਲੇਗਾ। ਅਮਰੀਕਾ ਸਰਕਾਰ ਦਾ ਇਹ ਫੈਸਲਾ ਬੇਹੱਦ ਸਲਾਹੁਣਯੋਗ ਹੈ, ਜਿਸ ਨਾਲ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ ਹੈ। ਅਮਰੀਕਾ ‘ਚ ਸਿੱਖਾਂ ਲਈ ਇਸ ਖੁਸ਼ਖਬਰੀ ‘ਤੇ ਭਾਈ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਅਮਰੀਕਾ ਸਰਕਾਰ ਦਾ ਧੰਨਵਾਦ ਕਰਦਿਆਂ ਉਥੋਂ ਦੇ ਸਿੱਖ ਆਗੂਆਂ ਦੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਫਸਲਫੇ ਅਤੇ ਸਿੱਖ ਵਿਰਾਸਤ ਦੀ ਅਮੀਰੀ ਸਦਕਾ ਸਿੱਖਾਂ ਨੇ ਪੂਰੀ ਦੁਨੀਆਂ ਅੰਦਰ ਬੇਸ਼ੁਮਾਰ ਪ੍ਰਾਪਤੀਆਂ ਕੀਤੀਆਂ ਹਨ। ਅੱਜ ਦੁਨੀਆਂ ਦੇ ਵਿਕਸਤ ਦੇਸ਼ਾਂ ਅੰਦਰ ਸਿੱਖ ਸਰਕਾਰਾਂ ਦਾ ਹਿੱਸਾ ਬਣੇ ਹੋਏ ਹਨ। ਅਮਰੀਕਾ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਸਿੱਖ ਪ੍ਰਾਪਤੀਆਂ ਦੀ ਸੂਚੀ ਵਿਚ ਇਕ ਹੋਰ ਵਾਧਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਇਸ ਫੈਸਲੇ ਤੋਂ ਹੋਰਨਾਂ ਦੇਸ਼ਾਂ ਨੂੰ ਵੀ ਸੇਧ ਲੈਣੀ ਚਾਹੀਦੀ ਹੈ ਅਤੇ ਪੂਰੇ ਵਿਸ਼ਵ ਦੇ ਮੁਲਕਾਂ ਅੰਦਰ ਇਹ ਲਾਗੂ ਹੋਣਾ ਚਾਹੀਦਾ ਹੈ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸ. ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਦੇ ਰਾਜਦੂਤ ਨਿਯੁਕਤ ਹੋਣ ‘ਤੇ ਵਧਾਈ ਵੀ ਦਿੱਤੀ ਹੈ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!