ਇਤਿਹਾਸਿਕ ਦਿਹਾੜੇ - ਸ਼ਹੀਦੀ ਭਾਈ ਸੁਖਦੇਵ ਸਿੰਘ (ਸੁੱਖਾ) ਅਤੇ ਭਾਈ ਹਰਜਿੰਦਰ ਸਿੰਘ (ਜਿੰਦਾ) 23 ਅੱਸੂ (9 ਅਕਤੂਬਰ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 29 ਅੱਸੂ (15 ਅਕਤੂਬਰ 2019) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ 6 ਕੱਤਕ (22 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 6 ਕੱਤਕ (22 ਅਕਤੂਬਰ 2019) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2019)| ਬੰਦੀ ਛੋੜ ਦਿਵਸ (ਦੀਵਾਲੀ) 11 ਕੱਤਕ (27 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 13 ਕੱਤਕ (29 ਅਕਤੂਬਰ 2019) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2019) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2019) |

32 Kbps 96 Kbps

 
 
 
 
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 
 

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਤਰਾਵੜੀ ਤੋਂ ਰਵਾਨਗੀ ਸਮੇਂ ਜੁੜਿਆ ਸੰਗਤ ਦਾ ਠਾਠਾਂ ਮਾਰਦਾ ਇਕੱਠ

ਅੰਮ੍ਰਿਤਸਰ, ੮ ਅਕਤੂਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਤੋਂ ਅੱਗੇ ਰਵਾਨਗੀ ਸਮੇਂ ਸੰਗਤ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਥੇ ਸਥਾਨਕ ਸੰਗਤ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੀ ਹਜ਼ਾਰਾਂ ਸੰਗਤਾਂ ਪੁੱਜੀਆਂ ਹੋਈਆਂ ਸਨ। ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ ਚੱਲ ਰਹੇ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਬੀਤੀ ਰਾਤ ੧:੦੦ ਵਜੇ ਦੇ ਕਰੀਬ ਤਰਾਵੜੀ ਵਿਖੇ ਨਗਰ ਕੀਰਤਨ ਪੁੱਜਾ, ਜਿਥੇ ਲੰਮੇ ਸਮੇਂ ਤੋਂ ਉਡੀਕ ਕਰ ਰਹੀਆਂ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਸਵਾਗਤ ਕਰਨ ਵਾਲੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਭਜਨ ਸਿੰਘ ਮਸਾਣਾ, ਸ. ਹਰਦੀਪ ਸਿੰਘ ਲਾਗਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸੇ ਦੌਰਾਨ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਕੁਰੂਕਸ਼ੇਤਰ ਲਈ ਰਵਾਨਗੀ ਸਮੇਂ ਸਜਾਏ ਗਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ, ਕਥਾਵਾਚਕਾਂ ਤੇ ਪ੍ਰਚਾਰਕਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ। ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਖ਼ਾਲਸਈ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਤਰਾਵੜੀ ਤੋਂ ਚੱਲਣ ਸਮੇਂ ਮਾਹੌਲ ਦੇਖਣਯੋਗ ਸੀ। ਇਸ ਮੌਕੇ ਬਾਬਾ ਜੋਗਾ ਸਿੰਘ, ਸ. ਪ੍ਰਤਾਪ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ, ਸ. ਪਰਮਜੀਤ ਸਿੰਘ, ਸ. ਸੁਖਦੇਵ ਸਿੰਘ ਮੈਨੇਜਰ ਪੰਜੋਖਰਾ ਸਾਹਿਬ ਆਦਿ ਮੌਜੂਦ ਸਨ। ਸ. ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਹਰਿਆਣਾ ਰਾਜ ਅੰਦਰ ਨਗਰ ਕੀਰਤਨ ਪ੍ਰਤੀ ਸੰਗਤਾਂ ਦਾ ਭਾਰੀ ਉਤਸ਼ਾਹ ਹੈ ਅਤੇ ਨਗਰ ਕੀਰਤਨ ਦੇ ਮਾਰਗ ‘ਤੇ ਸਵਾਗਤੀ ਗੇਟ, ਸੁੰਦਰ ਲੜੀਆਂ ਆਦਿ ਖਿੱਚ ਦਾ ਕੇਂਦਰ ਸਨ। ਉਨ੍ਹਾਂ ਦੱਸਿਆ ਕਿ ਥਾਂ-ਥਾਂ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਸੇਵਾ ਕੀਤੀ ਗਈ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!