ਇਤਿਹਾਸਿਕ ਦਿਹਾੜੇ - ਗੁਰਗੱਦੀ ਦਿਵਸ ਸ੍ਰੀ ਗੁਰੂ ਰਾਮਦਾਸ ਜੀ - 26 ਭਾਦੋਂ (11 ਸਤੰਬਰ 2019) | ਜੋਤੀ ਜੋਤਿ ਸ੍ਰੀ ਗੁਰੂ ਅਮਰਦਾਸ ਜੀ (ਜੋੜ ਮੇਲਾ ਸ੍ਰੀ ਗੋਇੰਦਵਾਲ ਸਾਹਿਬ) - 29 ਭਾਦੋਂ (14 ਸਤੰਬਰ 2019) | ਜੋੜ-ਮੇਲਾ ਬਾਬਾ ਬੁੱਢਾ ਜੀ (ਰਮਦਾਸ) - 2 ਅੱਸੂ (18 ਸਤੰਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਅੰਗਦ ਦੇਵ ਜੀ – 3 ਅੱਸੂ (19 ਸਤੰਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ - 8 ਅੱਸੂ (24 ਅਕਤੂਬਰ 2019) | ਜਨਮ ਸ਼ਹੀਦ ਭਗਤ ਸਿੰਘ - 12 ਅੱਸੂ (28 ਸਤੰਬਰ 2019) |

32 Kbps 96 Kbps

 
 
 
 
Sarai Booking
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਅੰਤਰਰਾਸ਼ਟਰੀ ਨਗਰ ਕੀਰਤਨ ਭੋਪਾਲ ਤੋਂ ਇੰਦੌਰ ਲਈ ਰਵਾਨਾ

ਅੰਮ੍ਰਿਤਸਰ, 12 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਬੀਤੀ ਰਾਤ ਮੱਧ ਪ੍ਰਦੇਸ਼ ਦੇ ਭੋਪਾਲ ਪੁੱਜਣ ‘ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਥੇ ਪੁੱਜਣ ਤੋਂ ਪਹਿਲਾਂ ਵੱਖ-ਵੱਖ ਥਾਵਾਂ ‘ਤੇ ਵੀ ਸੰਗਤ ਨੇ ਭਰਵੀਂ ਹਾਜ਼ਰੀ ਭਰੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਆਪਣੀ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨੀ ਸਿੰਘਾਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ‘ਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਤੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਸਮੇਤ ਹੋਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵੀ ਸਨਮਾਨ ਦਿੱਤਾ ਗਿਆ। ਸਾਗਰ ਤੋਂ ਭੋਪਾਲ ਦੇ ਰਸਤੇ ਬਿਦਿਸ਼ਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਥੇ ਸਥਾਨਕ ਵਿਧਾਇਕ ਸ੍ਰੀ ਸੁਸ਼ਾਂਸ਼ ਭਾਰਗਵ ਨੇ ਵੀ ਸ਼ਮੂਲੀਅਤ ਕੀਤਾ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਸੁਰਿੰਦਰਪਾਲ ਸਿੰਘ ਚਾਵਲਾ ਤੇ ਸਕੱਤਰ ਸ. ਕਰਮਜੀਤ ਸਿੰਘ ਸਮੇਤ ਹੋਰ ਅਹੁਦੇਦਾਰ ਵੀ ਮੌਜੂਦ ਸਨ।
ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਗੁਰਦੁਆਰਾ ਨਾਨਕਸਰ ਸਾਹਿਬ ਹਮੀਦੀਆ ਰੋਡ ਭੋਪਾਲ ਤੋਂ ਅਗਲੇ ਪੜਾਅ ਇੰਦੌਰ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਗੀ ਹੋਈ। ਇਥੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵੀਚਾਰਾਂ ਵੀ ਹੋਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਦਾ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ‘ਚ ਭਰਵੀਂ ਸ਼ਮੂਲੀਅਤ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਗੁਰਦੀਪ ਸਿੰਘ ਭਾਟੀਆ ਇੰਦੌਰ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਪਰਮਵੀਰ ਸਿੰਘ, ਸਕੱਤਰ ਸ. ਅਮਰੀਕ ਸਿੰਘ, ਖ਼ਜ਼ਾਨਚੀ ਸ. ਰਣਜੀਤ ਸਿੰਘ, ਮੀਤ ਪ੍ਰਧਾਨ ਸ. ਗੁਰਮੇਲ ਸਿੰਘ, ਸ. ਪ੍ਰਮਿੰਦਰ ਸਿੰਘ, ਸ. ਸਤਨਾਮ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆ, ਬੀਬੀ ਸਿਮਰਨ ਕੌਰ, ਵਧੀਕ ਮੈਨੇਜਰ ਸ. ਪਰਮਜੀਤ ਸਿੰਘ, ਸ. ਰਜਵੰਤ ਸਿੰਘ ਰੰਧਾਵਾ ਸਮੇਤ ਭਰਵੀਂ ਸੰਗਤ ਮੌਜੂਦ ਸੀ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ