ਇਤਿਹਾਸਿਕ ਦਿਹਾੜੇ - ਸਾਕਾ ਨਨਕਾਣਾ ਸਾਹਿਬ (ਪਾਕਿਸਤਾਨ) – 9 ਫੱਗਣ (21 ਫਰਵਰੀ 2020) | ਜੈਤੋ ਦਾ ਮੋਰਚਾ (ਫਰੀਦਕੋਟ) – 9 ਫੱਗਣ (21 ਫਰਵਰੀ 2020) | ਹੋਲਾ ਮਹੱਲਾ – 27 ਫੱਗਣ (10 ਮਾਰਚ 2020) |

ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਗੋਂਦੀਆ ਤੋਂ ਮੱਧ ਪ੍ਰਦੇਸ਼ ਦੇ ਜੱਬਲਪੁਰ ਲਈ ਰਵਾਨਾ

ਬਾਲਾਘਾਟ ਵਿਖੇ ਵੱਖ ਵੱਖ ਭਾਈਚਾਰੇ ਦੇ ਲੋਕਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ

ਅੰਮ੍ਰਿਤਸਰ, 9 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਗੋਂਦੀਆ ਤੋਂ ਅਗਲੇ ਪੜਾਅ ਜੱਬਲਪੁਰ (ਮੱਧ ਪ੍ਰਦੇਸ਼) ਲਈ ਸਿੱਖ ਰਵਾਇਤਾਂ ਅਨੁਸਾਰ ਰਵਾਨਾ ਹੋਇਆ। ਦੱਸਣਯੋਗ ਹੈ ਕਿ ਪਹਿਲੀ ਅਗਸਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਵੱਖ-ਵੱਖ ਰਾਜਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਗੋਂਦੀਆ ਪੁੱਜਾ, ਜਿਥੇ ਸੰਗਤਾਂ ਵੱਲੋਂ ਇਸ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ‘ਚ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹਰ ਸੂਬੇ ਅੰਦਰ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਹੋ ਰਹੀ ਹੈ ਅਤੇ ਸੰਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲਾ ਸਾਹਿਬ ਭੇਟ ਕੀਤੇ ਜਾ ਰਹੇ ਹਨ। ਵੱਖ-ਵੱਖ ਧਰਮਾਂ ਦੀਆਂ ਸੰਗਤਾਂ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਪੁੱਜ ਰਹੀਆਂ ਹਨ। ਇਸੇ ਦੌਰਾਨ ਅੱਜ ਗੋਂਦੀਆ ਵਿਖੇ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ‘ਚ ਧਾਰਮਿਕ ਦੀਵਾਨ ਸਜਾਏ ਗਏ। ਨਗਰ ਕੀਰਤਨ ‘ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਗੋਂਦੀਆ ਤੋਂ ਰਵਾਨਾ ਹੋਣ ਮਗਰੋਂ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਥਾਂ-ਥਾਂ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਾਲਾਘਾਟ ਵਿਖੇ ਮੁਸਲਿਮ ਤੇ ਹਿੰਦੂ ਭਾਈਚਾਰੇ ਸਮੇਤ ਹੋਰਨਾਂ ਧਰਮਾਂ ਦੇ ਲੋਕਾਂ ਨੇ ਵੀ ਨਗਰ ਕੀਰਤਨ ਵਿਚ ਸ਼ਿਰਕਤ ਕਰਕੇ ਆਪਣੀ ਸ਼ਰਧਾ ਪ੍ਰਗਟਾਈ। ਇਨ੍ਹਾਂ ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਤਿਕਾਰ ਵਜੋਂ ਸਿਰੋਪਾਓ ਵੀ ਦਿੱਤੇ ਗਏ। ਇਸ ਦੇ ਨਾਲ ਹੀ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾ ਕੇ ਸੇਵਾ ਕੀਤੀ। ਗੋਂਦੀਆ ਤੋਂ ਰਵਾਨਗੀ ਸਮੇਂ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਸ. ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਸਿੰਘ ਸਭਾ ਗੋਂਦੀਆ, ਸਕੱਤਰ ਸ. ਸਤਬੀਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸਿੱਖ ਮਿਸ਼ਨ ਰਾਏਪੁਰ ਦੇ ਇੰਚਾਰਜ ਗਿਆਨੀ ਗੁਰਮੀਤ ਸਿੰਘ, ਵਧੀਕ ਮੈਨੇਜਰ ਸ. ਪਰਮਜੀਤ ਸਿੰਘ, ਸ. ਰਜਵੰਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਤੇਜਿੰਦਰ ਸਿੰਘ ਤੇ ਭਾਈ ਅਮਨਦੀਪ ਸਿੰਘ ਆਦਿ ਮੌਜੂਦ ਸਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!