ਇਤਿਹਾਸਿਕ ਦਿਹਾੜੇ - ਸ਼ਹੀਦੀ ਭਾਈ ਸੁਖਦੇਵ ਸਿੰਘ (ਸੁੱਖਾ) ਅਤੇ ਭਾਈ ਹਰਜਿੰਦਰ ਸਿੰਘ (ਜਿੰਦਾ) 23 ਅੱਸੂ (9 ਅਕਤੂਬਰ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 29 ਅੱਸੂ (15 ਅਕਤੂਬਰ 2019) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ 6 ਕੱਤਕ (22 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 6 ਕੱਤਕ (22 ਅਕਤੂਬਰ 2019) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2019)| ਬੰਦੀ ਛੋੜ ਦਿਵਸ (ਦੀਵਾਲੀ) 11 ਕੱਤਕ (27 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 13 ਕੱਤਕ (29 ਅਕਤੂਬਰ 2019) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2019) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2019) |

32 Kbps 96 Kbps

 
 
 
 
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 
 

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਗੁਰਦੁਆਰਾ ਧਮਧਾਨ ਸਾਹਿਬ ਲਈ ਰਵਾਨਾ

 

ਅੰਮ੍ਰਿਤਸਰ, ੧੦ ਅਕਤੂਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਨਗਰ ਕੀਰਤਨ ਅੱਜ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਗੁਰਦੁਆਰਾ ਧਮਧਾਨ ਸਾਹਿਬ (ਹਰਿਆਣਾ) ਰਵਾਨਾ ਹੋ ਗਿਆ। ਸੰਗਤ ਵੱਲੋਂ ਨਗਰ ਕੀਰਤਨ ਲਈ ਦਿਖਾਏ ਜਾ ਰਹੇ ਭਰਵੇਂ ਉਤਸ਼ਾਹ ਦੇ ਮੱਦੇਨਜ਼ਰ ਬੀਤੀ ਰਾਤ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੇ ਵਿਖੇ ਪਹੁੰਚਣ ‘ਤੇ ਸਥਾਨਕ ਸੰਗਤਾਂ ਨੇ ਜਾਹੋ-ਜਲਾਲ ਨਾਲ ਸਵਾਗਤ ਕੀਤਾ। ਨਗਰ ਕੀਰਤਨ ਨਾਲ ਚੱਲ ਰਹੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਹਰਿਆਣਾ ਰਾਜ ਵਿਚ ਸੰਗਤਾਂ ਨਗਰ ਕੀਰਤਨ ‘ਚ ਹੁੰਮ-ਹੁਮਾ ਕੇ ਪੁੱਜ ਰਹੀਆਂ ਹਨ, ਦੁਕਾਨਦਾਰ, ਸਕੂਲਾਂ ਕਾਲਜਾਂ ਦੇ ਵਿਦਿਆਰਥੀ ਅਤੇ ਦੂਰ-ਦੁਰਾਡੇ ਤੋਂ ਪੁੱਜੀਆਂ ਸੰਗਤਾਂ ਵੱਲੋਂ ਹਰ ਪੜਾਅ ‘ਤੇ ਸ਼ਰਧਾ ਪ੍ਰਗਟਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਭਜਨ ਸਿੰਘ ਮਸਾਣਾਂ ਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਸ. ਤੇਜਿੰਦਰਪਾਲ ਸਿੰਘ ਲਾਡਵਾ ਨੇ ਸੰਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਪਰਮਜੀਤ ਸਿੰਘ ਇੰਚਾਰਜ ਉਪ ਦਫ਼ਤਰ ਹਰਿਆਣਾ, ਭਾਈ ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ, ਸ. ਜਰਨੈਲ ਸਿੰਘ, ਭਾਈ ਗਜਿੰਦਰ ਸਿੰਘ ਆਦਿ ਮੌਜੂਦ ਸਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!