No announcement available or all announcement expired.
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ
ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਏ ਸਿਮਰਨ ਸਿੰਘ ਸੰਧੂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
ਅੰਮ੍ਰਿਤਸਰ, 21 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਣ ’ਤੇ ਪੰਜਾਬੀ ਮੂਲ ਦੇ ਸਿੱਖ ਨੌਜਵਾਨ ਸਿਮਰਨ ਸਿੰਘ ਸੰਧੂ ਨੂੰ ਵਧਾਈ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਸਿਮਰਨ ਸਿੰਘ ਦੀ ਪ੍ਰਾਪਤੀ ਨੂੰ ਕੌਮ ਲਈ ਵੱਡਾ ਮਾਣ ਦੱਸਦਿਆਂ ਆਖਿਆ ਕਿ ਇਸ ਪ੍ਰਾਪਤੀ ’ਤੇ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੁਨੀਆਂ ਅੰਦਰ ਸਿੱਖਾਂ ਵੱਲੋਂ ਮਿਸਾਲੀ ਮੱਲਾਂ ਮਾਰੀਆਂ ਜਾ ਰਹੀਆਂ ਹਨ। ਜਿਸ ਨਾਲ ਸਿੱਖ ਕੌਮ ਦੀ ਚੜ੍ਹਦੀ ਕਲਾ ਪੂਰੀ ਦੁਨੀਆਂ ਅੰਦਰ ਹੋਰ ਵੀ ਪੁਖਤਾ ਹੋ ਰਹੀ ਹੈ। ਜਿਕਰਯੋਗ ਹੈ ਕਿ ਸਿਮਰਨ ਸਿੰਘ ਸੰਧੂ ਦੇ ਮਾਤਾ ਪਿਤਾ 2008 ਵਿਚ ਪਰਥ ਆਸਟਰੇਲੀਆ ਆਏ ਸਨ। ਸਿਮਰਨ ਸਿੰਘ ਨੇ ਇਥੇ ਹੀ ਆਪਣੀ ਮੁਢਲੀ ਵਿੱਦਿਆ ਹਾਸਲ ਕੀਤੀ ਅਤੇ ਪਰਥ ਦੇ ਘਰੇਲੂ ਹਵਾਈ ਅੱਡੇ ਤੋਂ ਛੋਟੀ ਉਮਰੇ ਸਫਲ ਹਵਾਈ ਉਡਾਨ ਭਰਕੇ ਸੋਲੋ ਪਾਇਲਟ ਬਣੇ। ਬੀਬੀ ਜਗੀਰ ਕੌਰ ਨੇ ਸਿਮਰਨ ਸਿੰਘ ਸੰਧੂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਉਸ ਤੋਂ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।