ਇਤਿਹਾਸਿਕ ਦਿਹਾੜੇ - ਪੰਜਾਬੀ ਸੂਬਾ ਦਿਵਸ - 16 ਕੱਤਕ (1 ਨਵੰਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 16 ਕੱਤਕ (1 ਨਵੰਬਰ 2019) | ਜਨਮ ਦਿਹਾੜਾ ਭਗਤ ਨਾਮਦੇਵ ਜੀ - 23 ਕੱਤਕ (8 ਨਵੰਬਰ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ - 27 ਕੱਤਕ (12 ਨਵੰਬਰ 2019) | ਸ਼ਹੀਦੀ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ - 30 ਕੱਤਕ (15 ਨਵੰਬਰ 2019) | ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ - 30 ਕੱਤਕ (15 ਨਵੰਬਰ 2019) |

ਇਸਤਰੀ ਸੰਮੇਲਨ ਨਾਲ ਗੁਰੂ ਨਾਨਕ ਸਟੇਡੀਅਮ ਵਿਖੇ ਮੁੱਖ ਪੰਡਾਲ ‘ਚ ਸਮਾਗਮਾਂ ਦੀ ਹੋਈ ਸ਼ੁਰੂਆਤ

ਸੁਲਤਾਨਪੁਰ ਲੋਧੀ, ੯ ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਮਾਗਮ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਜਦੀਕ ਗੁਰੂ ਨਾਨਕ ਸਟੇਡੀਅਮ ਵਿਖੇ ਤਿਆਰ ਕੀਤੇ ਵਿਸ਼ਾਲ ਪੰਡਾਲ ਵਿਚ ਅੱਜ ਇਸਤਰੀ ਸੰਮੇਲਨ ਨਾਲ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਜਿਥੇ ਸਿੱਖ ਬੀਬੀਆਂ ਨੇ ਸੰਗਤਾਂ ਨਾਲ ਪਹਿਲੇ ਪਾਤਸ਼ਾਹ ਜੀ ਦੀਆਂ ਸਿੱਖਿਆਵਾਂ ਨਾਲ ਸਬੰਧਤ ਵਿਚਾਰ ਸਾਂਝੇ ਕੀਤੇ, ਉਥੇ ਬੀਬੀਆਂ ਦੇ ਜਥਿਆਂ ਨੇ ਕੀਰਤਨ, ਢਾਡੀ, ਕਵੀਸ਼ਰੀ ਆਦਿ ਰਾਹੀਂ ਨਿਹਾਲ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿਥੇ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਇਨਕਲਾਬ ਲਿਆਂਦਾ, ਉਥੇ ਹੀ ਸਮਾਜ ਵਿਚ ਔਰਤਾਂ ਨੂੰ ਬਰਾਬਰੀ ਦਾ ਦਰਜ਼ਾ ਦੇ ਕੇ ਨਿਵਾਜਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਬੀਬੀਆਂ ਨੇ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਵਰਤਮਾਨ ਸਮੇਂ ਤੱਕ ਪੰਥ ਦੀ ਚੜ੍ਹਦੀ ਕਲਾ ਲਈ ਅਹਿਮ ਹਿੱਸਾ ਪਾਇਆ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਸਿੱਖ ਬੀਬੀਆਂ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਕੇ ਸਾਨੂੰ ਆਪਣੇ ਬੱਚਿਆਂ ਅਤੇ ਨੌਜੁਆਨਾਂ ਨੂੰ ਸਿੱਖ ਕਦਰਾਂ ਕੀਮਤਾਂ ਨਾਲ ਜੋੜਨਾ ਚਾਹੀਦਾ ਹੈ।
ਇਸ ਮੌਕੇ ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਸੰਗਤ ਨੂੰ ਪ੍ਰੇਰਦਿਆਂ ਕਿਹਾ ਕਿ ਔਰਤ ਨੂੰ ਸਹਿਜ, ਸੰਤੋਖ ਦੀ ਧਾਰਨੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਜ ਦੇ ਹਰ ਖੇਤਰ ਵਿਚ ਬੀਬੀਆਂ ਨੇ ਮੀਲ-ਪੱਥਰ ਸਥਾਪਿਤ ਕੀਤੇ ਹਨ। ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਮਾਤਾ ਤ੍ਰਿਪਤਾ ਜੀ, ਬੇਬੇ ਨਾਨਕੀ ਜੀ, ਬੀਬੀ ਖੀਵੀ ਜੀ ਤੇ ਮਾਈ ਭਾਗੋ ਜੀ ਦਾ ਜ਼ਿਕਰ ਕਰਦਿਆਂ ਸਿੱਖ ਇਤਿਹਾਸ ਅਤੇ ਸ਼ਾਨਾਮੱਤੇ ਸਿੱਖ ਵਿਰਸੇ ਨੂੰ ਸੰਭਾਲਣ ਲਈ ਔਰਤਾਂ ਨੂੰ ਵਿਸ਼ੇਸ਼ ਯੋਗਦਾਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਸ. ਪਰਮਜੀਤ ਸਿੰਘ ਸਰੋਆ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।
ਸਮਾਗਮ ਦੌਰਾਨ ਪ੍ਰਿੰਸੀਪਲ ਸਤਵੰਤ ਕੌਰ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਵਿੰਦਰ ਕੌਰ, ਬੀਬੀ ਰਾਜਬੀਰ ਕੌਰ ਕੰਗ, ਬੀਬੀ ਗੁਰਦਿਆਲ ਕੌਰ ਮੱਲਣ, ਬੀਬੀ ਸੂਰਜ ਕੌਰ, ਇੰਚਾਰਜ ਮਨਮੋਹਨ ਕੌਰ, ਬੀਬੀ ਬਲਬੀਰ ਕੌਰ ਚੀਮਾ ਕੌਮੀ ਮੀਤ ਪ੍ਰਧਾਨ ਪੰਜਾਬ, ਬੀਬੀ ਬਲਜਿੰਦਰ ਸਿੰਘ ਜਨਰਲ ਸਕੱਤਰ ਪੰਜਾਬ, ਬੀਬੀ ਗੁਰਦੇਵ ਕੌਰ, ਬੀਬੀ ਸੁਖਪਾਲ ਕੌਰ, ਬੀਬੀ ਜਸਬੀਰ ਕੌਰ ਚੰਦੀ, ਬੀਬੀ ਸੁਖਵਿੰਦਰ ਕੌਰ ਬਟਾਲਾ, ਬੀਬੀ ਗੁਰਵਿੰਦਰਪਾਲ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਹਰਜੀਤ ਕੌਰ, ਬੀਬੀ ਗੁਰਦੀਪ ਕੌਰ, ਬੀਬੀ ਗੁਰਮੀਤ ਕੌਰ ਰੀਸਰਚ ਸਕਾਲਰ, ਬੀਬੀ ਕਸ਼ਮੀਰ ਕੌਰ, ਪ੍ਰਿੰਸੀਪਲ ਕਮਲਜੀਤ ਕੌਰ, ਪ੍ਰਿੰ: ਪਲਵਿੰਦਰ ਕੌਰ, ਬੀਬੀ ਤ੍ਰਿਲੋਚਨ ਕੌਰ, ਬੀਬੀ ਰਜਵੰਤ ਕੌਰ, ਬੀਬੀ ਬਲਜਿੰਦਰ ਕੌਰ, ਬੀਬੀ ਸਤਵੰਤ ਕੌਰ ਜੌਹਲ ਆਦਿ ਮੌਜੂਦ ਸਨ।

ਗੁਰਦੁਆਰਾ ਸ੍ਰੀ ਬੇਰ ਸਾਹਿਬ ੫ ਲੱਖ ਤੋਂ ਵੱਧ ਸੰਗਤਾਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਵਿਖੇ ੫ ਲੱਖ ਤੋਂ ਵੱਧ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਸਵੇਰ ਤੋਂ ਹੀ ਲੰਮੀਆਂ ਕਤਾਰਾਂ ਵਿਚ ਖੜ੍ਹ ਕੇ ਸੰਗਤਾਂ ਗੁਰੂ ਘਰਾਂ ਅੰਦਰ ਨਤਮਸਤਕ ਹੋਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਰਹੀਆਂ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਸਮਾਗਮਾਂ ਦੀ ਰੂਪ ਰੇਖਾ ਤਹਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਸਵੇਰੇ ਆਸਾ ਦੀ ਵਾਰ ਦਾ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਕੁਹਾੜਕਾ ਨੇ ਕੀਤਾ। ਬਿਲਾਵਲ ਦੀ ਚੌਕੀ ਦੌਰਾਨ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਨੇ ਸੇਵਾ ਨਿਭਾਈ। ਇਸੇ ਦੌਰਾਨ ਸਵੇਰੇ ਦੇ ਦਿਵਾਨਾਂ ਵਿਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ, ਜਦਕਿ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਵੀ ਹਾਜ਼ਰੀ ਭਰੀ। ਸ਼ਾਮ ਦੇ ਦੀਵਾਨਾਂ ਵਿਚ ਗਿਆਨੀ ਰਣਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੇ ਵਿਚਾਰਾਂ ਸਾਂਝੀਆਂ ਕੀਤੀਆਂ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!