ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 18 ਪੋਹ (2 ਜਨਵਰੀ 2020) | ਸ਼ਹੀਦੀ ਭਾਈ ਕੇਹਰ ਸਿੰਘ, ਭਾਈ ਸਤਵੰਤ ਸਿੰਘ – 22 ਪੋਹ (6 ਜਨਵਰੀ 2020) | ਜੋੜ ਮੇਲਾ ਸ੍ਰੀ ਮੁਕਤਸਰ ਸਾਹਿਬ (ਮਾਘੀ) - 1 ਮਾਘ (14 ਜਨਵਰੀ 2020) | ਚਾਬੀਆਂ ਦਾ ਮੋਰਚਾ (ਸ੍ਰੀ ਅੰਮ੍ਰਿਤਸਰ ਸਾਹਿਬ) - 1 ਮਾਘ (14 ਜਨਵਰੀ 2020) | ਨੀਂਹ ਪੱਥਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ) - 7 ਮਾਘ (20 ਜਨਵਰੀ 2020) | ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ – 14 ਮਾਘ (27 ਜਨਵਰੀ 2020) | ਬਸੰਤ ਪੰਚਮੀ - 17 ਮਾਘ (30 ਜਨਵਰੀ 2020) |

ਐਮਾਜੋਨ ਆਨਲਾਈਨ ਕੰਪਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਿਰਾਦਰ ਦਾ ਮਾਮਲਾ

ਸ਼੍ਰੋਮਣੀ ਕਮੇਟੀ ਨੇ ਐਮਾਜੋਨ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, ੧੧ ਜਨਵਰੀ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜੋਨ ਆਨਲਾਈਨ ਕੰਪਨੀ ਵੱਲੋਂ ਟਾਇਲਟ ਸੀਟ ਕਵਰ ਅਤੇ ਪਾਏਦਾਨ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾ ਅਨੁਸਾਰ ਐਮਾਜੋਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਐਮਾਜੋਨ ਦੀ ਇਸ ਘਟੀਆ ਹਰਕਤ ‘ਤੇ ਕੰਪਨੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿਚ ਪੁਲਿਸ ਸ਼ਿਕਾਇਤ ਵੀ ਦਰਜ਼ ਕਰਵਾਈ ਜਾ ਰਹੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਐਮਾਜੋਨ ਵੱਲੋਂ ਉਤਪਾਦ ਵੇਚਣ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਇਸ ਨਾਲ ਸਿੱਖਾਂ ਅੰਦਰ ਰੋਸ ਦੀ ਲਹਿਰ ਪੈਦਾ ਹੋਈ ਹੈ। ਇਸ ਤੋਂ ਪਹਿਲਾਂ ਵੀ ਇਸੇ ਕੰਪਨੀ ਵੱਲੋਂ ਅਜਿਹਾ ਹੀ ਕੀਤਾ ਗਿਆ ਸੀ, ਜਦਕਿ ਸ਼੍ਰੋਮਣੀ ਕਮੇਟੀ ਦੀ ਕਾਰਵਾਈ ਮਗਰੋਂ ਇਸ ਵੱਲੋਂ ਮੁਆਫ਼ੀ ਮੰਗੀ ਗਈ ਸੀ। ਉਨ੍ਹਾਂ ਕਿਹਾ ਕਿ ਜਾਣਬੁਝ ਕੇ ਵਾਰ-ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਈਆਂ ਜਾ ਰਹੀਆਂ ਹਨ। ਭਾਈ ਲੌਂਗੋਵਾਲ ਨੇ ਸੰਗਤਾਂ ਨੂੰ ਸੁਚੇਤ ਕੀਤਾ ਕਿ ਅਜਿਹੀਆਂ ਕੰਪਨੀਆਂ ਦਾ ਸਖ਼ਤ ਵਿਰੋਧ ਕੀਤਾ ਜਾਵੇ ਅਤੇ ਕਿਸੇ ਵੀ ਅਜਿਹੇ ਉਤਪਾਦ ਦੀ ਖਰੀਦ ਨਾ ਕੀਤੀ ਜਾਵੇ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!