ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 22 ਸਾਵਣ (6 ਅਗਸਤ 2018) | ਮੋਰਚਾ ਗੁਰੂ ਕਾ ਬਾਗ (ਸ੍ਰੀ ਅੰਮ੍ਰਿਤਸਰ) - 24 ਸਾਵਣ (8 ਅਗਸਤ 2018) | ਜੋੜ-ਮੇਲਾ ਬਾਬਾ ਬਕਾਲਾ – 10 ਭਾਦੋਂ (26 ਅਗਸਤ 2018) | ਜੋੜ-ਮੇਲਾ ਗੁਰਦੁਆਰਾ ਕੰਧ ਸਾਹਿਬ (ਬਟਾਲਾ) - 13 ਭਾਦੋਂ (29 ਅਗਸਤ 2018) | ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ – 14 ਭਾਦੋਂ (30 ਅਗਸਤ 2018) |
 
Sarai Booking Kirtan Player Kirtan Player Kirtan Player
 

ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

Follow us on Facebook

 

ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ

 

ਅੰਮ੍ਰਿਤਸਰ, ੧੩ ਮਾਰਚ-
ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਸਮੇਂ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਸ੍ਰੀ ਰਾਜਨਾਥ ਸਿੰਘ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਸ਼ਰਧਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਵਿਜੈ ਸੈਂਪਲਾ ਕੇਂਦਰੀ ਮੰਤਰੀ, ਸ੍ਰੀ ਸ਼ਵੇਤ ਮਲਿਕ ਮੈਂਬਰ ਪਾਰਲੀਮੈਂਟ ਵੀ ਉਨ੍ਹਾਂ ਦੇ ਨਾਲ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਉਪਰੰਤ ਕੇਂਦਰੀ ਗ੍ਰਹਿ ਮੰਤਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਉਨ੍ਹਾਂ ਨਾਲ ਆਏ ਹੋਰਾਂ ਨੂੰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਨਮਾਨਿਤ ਕੀਤਾ। ਇਸ ਦੌਰਾਨ ਆਪਣੀਆਂ ਭਾਵਨਾਵਾਂ ਵਿਅਕਤ ਕਰਦਿਆਂ ਸ੍ਰੀ ਰਾਜਨਾਥ ਸਿੰਘ ਨੇ ਵਿਜ਼ਟਰ ਬੁੱਕ ਵਿਚ ਲਿਖਿਆ ਕਿ ਮੈਂ ਅੱਜ ਬਹੁਤ ਖ਼ੁਸ਼ ਹਾਂ ਕਿਉਂਕਿ ਮੈਨੂੰ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ‘ਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਮਿਲਿਆ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਰਜਿੰਦਰਮੋਹਨ ਸਿੰਘ ਛੀਨਾ, ਸ੍ਰੀ ਅਨਿਲ ਜੋਸ਼ੀ, ਸ. ਸਾਧੂ ਸਿੰਘ ਧਰਮਸੋਤ, ਸ਼੍ਰੋਮਣੀ ਕਮੇਟੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਸੁਖਬੀਰ ਸਿੰਘ ਵਧੀਕ ਮੈਨੇਜਰ, ਸ. ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ, ਸ. ਅੰਮ੍ਰਿਤਪਾਲ ਸਿੰਘ, ਸ. ਸਰਬਜੀਤ ਸਿੰਘ, ਸ. ਹਰਿੰਦਰ ਸਿੰਘ ਰੋਮੀ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ੍ਰੀ ਰਾਜਨਾਥ ਸਿੰਘ ਨੂੰ ਦਿੱਤਾ ਮੰਗ ਪੱਤਰ:

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ੬ ਵਿਸ਼ੇਸ਼ ਮੰਗਾਂ ਦਾ ਜ਼ਿਕਰ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੨੦੧੯ ਵਿਚ ਆ ਰਹੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਮੰਗ ਕੀਤੀ ਕਿ ਇਸ ਇਤਿਹਾਸਕ ਪੁਰਬ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਖੁੱਲ੍ਹਾ ਲਾਂਘਾ ਦਿੱਤਾ ਜਾਵੇ, ਤਾਂ ਜੋ ਸੰਗਤਾਂ ਗੁਰੂ ਸਾਹਿਬ ਨਾਲ ਸਬੰਧਤ ਅਸਥਾਨ ਦੇ ਖੁੱਲ੍ਹੇ ਦਰਸ਼ਨ ਕਰ ਸਕਣ। ਉਨ੍ਹਾਂ ਮੰਗ ਕੀਤੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਅਪੀਲ ਦਾ ਫੈਸਲਾ ਜਲਦ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਹੋਰਨਾਂ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਵੀ ਅਪੀਲ ਕੀਤੀ।

ਇਕ ਹੋਰ ਮੰਗ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜੰਮੂ ਕਸ਼ਮੀਰ ਵਿਚ ਵੱਸਦੇ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜ਼ਾ ਦੇਣ ਦਾ ਮਾਮਲਾ ਗ੍ਰਹਿ ਮੰਤਰੀ ਪਾਸ ਉਠਾਇਆ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿਚ ਸਿੱਖਾਂ ਨੂੰ ਸਰਕਾਰੀ ਨੌਕਰੀਆਂ ਅਤੇ ਸਰਕਾਰੀ ਸਕੀਮਾਂ ਵਿਚ ਨਿਰਪੱਖ ਹਿੱਸਾ ਨਹੀਂ ਮਿਲ ਰਿਹਾ, ਇਸ ਕਰਕੇ ਸਿੱਖਾਂ ਨੂੰ ਜੰਮੂ ਕਸ਼ਮੀਰ ਅੰਦਰ ਘੱਟ ਗਿਣਤੀ ਦਾ ਦਰਜ਼ਾ ਦਿੱਤਾ ਜਾਵੇ। ਉਨ੍ਹਾਂ ਇਹ ਮੰਗ ਵੀ ਕੀਤੀ ਕਿ ੧੯੮੪ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਮਾਨ ਜੋ ਦੇਸ਼ ਦੀ ਆਰਮੀ ਵੱਲੋਂ ਉਠਾ ਲਿਆ ਗਿਆ ਸੀ ਨੂੰ ਤੁਰੰਤ ਵਾਪਸ ਕੀਤਾ ਜਾਵੇ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਗੁਰਦੁਆਰਾ ਸਾਹਿਬਾਨ ਵਿਚ ਵਰਤਾਏ ਜਾਂਦੇ ਲੰਗਰਾਂ ਤੋਂ ਜੀ.ਐਸ.ਟੀ. ਹਟਾਉਣ ਦੀ ਅਪੀਲ ਕੀਤੀ, ਤਾਂ ਜੋ ਗੁਰੂ ਘਰਾਂ ‘ਤੇ ਪੈ ਰਹੇ ਵਾਧੂ ਬੋਝ ਨੂੰ ਰੋਕਿਆ ਜਾ ਸਕੇ। ਭਾਈ ਲੌਂਗੋਵਾਲ ਨੇ ਇਕ ਹੋਰ ਮੰਗ ਰਾਹੀਂ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-੮੭ ਤਹਿਤ ਆਉਂਦੇ ਉਨ੍ਹਾਂ ਗੁਰਦੁਆਰਿਆਂ ਨੂੰ ਸੈਕਸ਼ਨ-੮੫ ਅਧੀਨ ਲਿਆਉਣ ਲਈ ਨੋਟੀਫਿਕੇਸ਼ਨ ਕਰਨ ਲਈ ਕਿਹਾ ਜੋ ਯੋਗ ਹਨ। ਉਨ੍ਹਾਂ ਕਿਹਾ ਕਿ ੩੫ ਤੋਂ ਵੱਧ ਇਨ੍ਹਾਂ ਗੁਰਦੁਆਰਿਆਂ ਸਬੰਧੀ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਲਿਖਿਆ ਜਾ ਚੁੱਕਾ ਹੈ।

ਇਨ੍ਹਾਂ ਮੰਗਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਉਨ੍ਹਾਂ ਨੂੰ ਮੁਲਾਕਾਤ ਲਈ ਸਮਾਂ ਦੇਣਗੇ, ਤਾਂ ਜੋ ਇਨ੍ਹਾਂ ਸਾਰੇ ਮਸਲਿਆਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੰਗ ਪੱਤਰ ਨੂੰ ਉਹ ਅਗਲੀ ਪ੍ਰਕਿਰਿਆ ਵਿਚ ਜ਼ਰੂਰ ਪਾਉਣਗੇ।

 
 
 

Important Links

tenders recruitments results education
 
 

Online Payment Gateway

payment gateway
 
 

Contacts

S. Gobind Singh Ji Longowal, President, S.G.P.C.
+91-183-2553950 (O)
info@sgpc.net

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!