ਇਤਿਹਾਸਿਕ ਦਿਹਾੜੇ - ਸ਼ਹੀਦੀ ਜੋੜ ਮੇਲਾ ਸ੍ਰੀ ਮੁਕਤਸਰ ਸਾਹਿਬ – 21 ਵੈਸਾਖ (4 ਮਈ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅੰਗਦ ਦੇਵ ਜੀ - 22 ਵੈਸਾਖ (5 ਮਈ 2019) | ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫ਼ਤਿਹ ਦਿਵਸ - 29 ਵੈਸਾਖ (12 ਮਈ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅਮਰਦਾਸ ਜੀ - 3 ਜੇਠ (17 ਮਈ 2019) | ਛੋਟਾ ਘੱਲੂਘਾਰਾ ਕਾਹਨੂੰਵਾਨ (ਗੁਰਦਾਸਪੁਰ) – 3 ਜੇਠ (17 ਮਈ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ - 13 ਜੇਠ (27 ਮਈ 2019) |
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਕੇਂਦਰੀ ਸਿੱਖ ਅਜਾਇਬਘਰ ’ਚ ਪੰਥ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ

ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਤੇ ਗਿਆਨੀ ਜੋਗਾ ਸਿੰਘ ਜੋਗੀ ਦਾ ਸਿੱਖੀ ਪ੍ਰਚਾਰ ’ਚ ਅਹਿਮ ਯੋਗਦਾਨ – ਭਾਈ ਲੌਂਗੋਵਾਲ

ਅੰਮ੍ਰਿਤਸਰ, 22 ਅਪ੍ਰੈਲ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਸਿੱਖ ਕੌਮ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਅਤੇ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਜੋਗਾ ਸਿੰਘ ਜੋਗੀ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ ਹੈ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਗਿਆਨੀ ਗੁਰਮਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਿਭਾਈ, ਜਦਕਿ ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਬੋਧਨ ਕਰਦਿਆਂ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਤੇ ਗਿਆਨੀ ਜੋਗਾ ਸਿੰਘ ਜੋਗੀ ਦੀ ਪੰਥਕ ਦੇਣ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਦੱਸਿਆ। ਉਨ੍ਹਾਂ ਆਖਿਆ ਕਿ ਜਿਥੇ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਨੇ 55 ਸਾਲ ਗੁਰਮਤਿ ਵਿਦਿਆਲੇ ਵਿਚ ਸੇਵਾ ਨਿਭਾਉਂਦਿਆਂ ਸੈਂਕੜੇ ਨੌਜੁਆਨਾਂ ਨੂੰ ਸਿੱਖੀ ਪ੍ਰਚਾਰ ਪ੍ਰਸਾਰ ਲਈ ਤਿਆਰ ਕੀਤਾ, ਉਥੇ ਹੀ ਕਵੀਸ਼ਰੀ ਰਾਹੀਂ ਵੱਡਮੁੱਲੀ ਸੇਵਾ ਨਿਭਾਉਣ ਵਾਲੇ ਗਿਆਨੀ ਜੋਗਾ ਸਿੰਘ ਜੋਗੀ ਨੇ 20 ਦੇ ਕਰੀਬ ਕਿਤਾਬਾਂ ਅਤੇ ਸੈਂਕੜੇ ਰਿਕਾਰਡਾਂ ਰਾਹੀਂ ਕਵੀਸ਼ਰੀ ਕਲਾ ਨੂੰ ਅੱਗੇ ਵਧਾਇਆ। ਅਜਿਹੀਆਂ ਸ਼ਖ਼ਸੀਅਤਾਂ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਚਿੱਤਰ ਸੁਸ਼ੋਭਿਤ ਨਾਲ ਕੌਮ ਦੀਆਂ ਅਗਲੀਆਂ ਪੀੜ੍ਹੀਆਂ ਸਿੱਖੀ ਪ੍ਰਚਾਰ ਲਈ ਉਤਸ਼ਾਹਤ ਹੋਣਗੀਆਂ। 
ਇਸ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਨੇ ਸੰਬੋਧਨ ਕੀਤਾ। ਇਸ ਦੌਰਾਨ ਦੋਹਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਾਈ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ, ਸ. ਲਖਬੀਰ ਸਿੰਘ ਅਰਾਈਆਂ ਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਲਾਲ ਸਿੰਘ ਧੂਰਕੋਟ, ਬਾਬਾ ਆਤਮਾ ਸਿੰਘ, ਕਵੀਸ਼ਰ ਗਿਆਨੀ ਗੁਰਮੁੱਖ ਸਿੰਘ ਐਮ.ਏ., ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਇਕਬਾਲ ਸਿੰਘ ਮੁਖੀ, ਸ. ਗੁਰਪ੍ਰੀਤ ਸਿੰਘ, ਸ. ਦਰਸ਼ਨ ਸਿੰਘ ਪੀ.ਏ., ਬਾਬਾ ਨਾਹਰ ਸਿੰਘ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਭਾਈ ਲਖਬੀਰ ਸਿੰਘ ਮਸਤ ਸਮੇਤ ਹੋਰ ਮੌਜੂਦ ਸਨ।
 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!