No announcement available or all announcement expired.
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਕੇਰਲ ਹੜ੍ਹ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਅੱਜ ਭੇਜੇਗੀ ਰਾਹਤ ਟੀਮ

ਲੰਗਰ, ਕੱਪੜੇ ਤੇ ਮੈਡੀਕਲ ਸੇਵਾਵਾਂ ਦੇ ਰੂਪ ‘ਚ ਕੀਤੀ ਜਾਵੇਗੀ ਸਹਾਇਤਾ

ਅੰਮ੍ਰਿਤਸਰ, ੧੯ ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਕੇਰਲ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਭਲਕੇ ੨੦ ਅਗਸਤ ਨੂੰ ੩੦ ਮੈਂਬਰੀ ਇੱਕ ਵਿਸ਼ੇਸ਼ ਟੀਮ ਭੇਜੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਹਤ ਸੇਵਾਵਾਂ ਲਈ ਭੇਜੇ ਜਾ ਰਹੀ ਇਸ ਰਾਹਤ ਟੀਮ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਸੁਖਬੀਰ ਸਿੰਘ ਤੇ ਸ. ਹਰਪ੍ਰੀਤ ਸਿੰਘ, ਸੁਪਰਵਾਈਜਰ ਸ. ਸ਼ਿਵਰਾਜ ਸਿੰਘ ਤੇ ਸ. ਗੁਰਪ੍ਰਤਾਪ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਸੇਵਾਦਾਰਾਂ ਅਤੇ ਲਾਂਗਰੀਆਂ ਸਮੇਤ ਮੈਡੀਕਲ ਅਮਲਾ ਸ਼ਾਮਲ ਹੋਵੇਗਾ। ਰਾਹਤ ਟੀਮ ਦੇ ਮੈਂਬਰ ਹੜ੍ਹ ਪੀੜਤਾਂ ਲਈ ਲੰਗਰ, ਬਸਤਰਾਂ ਤੇ ਮੈਡੀਕਲ ਸੇਵਾਵਾਂ ਦੇਣਗੇ ਉਥੇ ਹੀ ਇਲਾਕਿਆਂ ਦਾ ਦੌਰਾ ਕਰ ਕੇ ਉਥੇ ਲੋਂੜੀਂਦੀ ਸਹਾਇਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਨੂੰ ਤੁਰੰਤ ਰਿਪੋਰਟ ਕਰਨਗੇ ਜਿਸ ਅਨੁਸਾਰ ਮੁਕੰਮਲ ਰਾਹਤ ਸੇਵਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਕੀਤੇ ਗਏ ਐਲਾਨ ਅਨੁਸਾਰ ਭਲਕੇ ਰਾਹਤ ਸੇਵਾਵਾਂ ਲਈ ਵਿਸ਼ੇਸ਼ ਟੀਮ ਭੇਜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਵਿਖੇ ਦੋ ਮੁੱਖ ਰਾਹਤ ਕੇਂਦਰ ਸਥਾਪਿਤ ਕੀਤੇ ਜਾਣਗੇ, ਜਿਨ੍ਹਾਂ ਵਿਚ ਇੱਕ ਕੋਚੀਨ ਅਤੇ ਦੂਸਰਾ ਕੋਇ-ਤੰਬੂਰ ਵਿਖੇ ਹੋਏਗਾ। ਉਨ੍ਹਾਂ ਦੱਸਿਆ ਕਿ ਹੜ੍ਹ ਪੀੜਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਰਾਹਤ ਸੇਵਾਵਾਂ ਵਿਚ ਲੰਗਰ, ਕੱਪੜੇ ਅਤੇ ਮੈਡੀਕਲ ਸਹੂਲਤਾਂ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਲੌਂਗੋਵਾਲ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਵਿਖੇ ਰਾਹਤ ਸੇਵਾਵਾਂ ਉਦੋਂ ਤੱਕ ਜਾਰੀ ਰੱਖੀਆਂ ਜਾਣਗੀਆਂ ਜਦੋਂ ਤੱਕ ਲੋੜ ਬਣੀ ਰਹੇਗੀ। ਦੱਸਣਯੋਗ ਹੈ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਸਮਿਆਂ ਦੌਰਾਨ ਕੁਦਰਤੀ ਆਫਤਾਂ ਸਮੇਂ ਰਾਹਤ ਸੇਵਾਵਾਂ ਨਿਭਾਈਆਂ ਜਾਂਦੀਆਂ ਰਹੀਆਂ ਹਨ, ਜਿਸ ਵਿਚ ਜੰਮੂ ਕਸ਼ਮੀਰ, ਨੇਪਾਲ, ਉਤਰਾਖੰਡ, ਲੇਹ ਲਦਾਖ ਤੇ ਅੰਡੇਮਾਨ ਨਿਕੋਬਾਰ ਆਦਿ ਵਿਸ਼ੇਸ਼ ਹਨ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!