ਇਤਿਹਾਸਿਕ ਦਿਹਾੜੇ - ਸ਼ਹੀਦੀ ਸੰਤ ਹਰਚੰਦ ਸਿੰਘ ਜੀ ਲੋਂਗੋਵਾਲ - 5 ਭਾਦੋਂ (21 ਅਗਸਤ 2019) | ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 14 ਭਾਦੋਂ (30 ਅਗਸਤ 2019) | ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 15 ਭਾਦੋਂ (31 ਅਗਸਤ 2019) |

32 Kbps 96 Kbps

 

Route info – International Nagar Kirtan

 
 
 
Sarai Booking
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੀ

ਅਟਾਰੀ ਸਰਹੱਦ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸਵਾਗਤ, ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ


ਅੰਮ੍ਰਿਤਸਰ, ੧੧ ਮਈ- ਪਹਿਲੇ ਪਾਤਸ਼ਾਹ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ ਛੇ ਸਿੱਖ ਨੌਜੁਆਨਾਂ ਵੱਲੋਂ ਸਰੀ (ਕੈਨੇਡਾ) ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਅੱਜ ਵਾਹਗਾ ਅਟਾਰੀ ਸਰਹੱਦ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੀ, ਜਿਥੇ ਉਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੇ ਅਟਾਰੀ ਸਰਹੱਦ ਵਿਖੇ ਪੁੱਜ ਕੇ ਮੋਟਰਸਾਈਕਲ ਯਾਤਰਾ ਕਰਨ ਵਾਲੇ ਨੌਜੁਆਨਾਂ ਦਾ ਸਿਰੋਪਾਓ ਅਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਸਿੱਖ ਮੋਟਰਸਾਈਕਲ ਕਲੱਬ ਕੈਨੇਡਾ ਦੇ ਇਨ੍ਹਾਂ ਨੌਜੁਆਨਾਂ ਵੱਲੋਂ ਇਹ ਯਾਤਰਾ ੩ ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ ਆਰੰਭ ਹੋਈ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ ਅੱਜ ਵਾਹਗਾ ਅਟਾਰੀ ਸਰਹੱਦ ਰਾਹੀਂ ਪੰਜਾਬ ਪੁੱਜੀ। ਇਸੇ ਦੌਰਾਨ ਯਾਤਰਾ ਕਰ ਰਹੇ ਸਿੱਖ ਨੌਜੁਆਨਾਂ ਨੇ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ, ਜਿਸ ਮਗਰੋਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਸਿੱਖ ਨੌਜੁਆਨਾਂ ਵੱਲੋਂ ਸਿੱਖ ਵਿਰਸੇ, ਸਿੱਖ ਪਛਾਣ ਅਤੇ ਸਿੱਖਾਂ ਵੱਲੋਂ ਵਿਸ਼ਵ ਪੱਧਰ ‘ਤੇ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਾਰਥਿਕ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਅੱਜ ਸਿੱਖਾਂ ਨੇ ਵਿਸ਼ਵ ਭਰ ਵਿਚ ਆਪਣੀ ਨਿਆਰੀ ਹੋਂਦ ਹਸਤੀ ਅਤੇ ਮੁੱਲਵਾਨ ਕਦਰਾਂ-ਕੀਮਤਾਂ ਕਰਕੇ ਪਛਾਣ ਬਣਾਈ ਹੈ। ਉਨ੍ਹਾਂ ਨੌਜੁਆਨਾਂ ਦੇ ਉੱਦਮ ਦੀ ਪ੍ਰਸ਼ੰਸਾ ਕਰਦਿਆਂ ਆਸ ਕੀਤੀ ਕਿ ਇਸ ਨਾਲ ਵਿਸ਼ਵ ਭਰ ਵਿਚ ਇਕ ਚੰਗਾ ਸੁਨੇਹਾ ਜਾਵੇਗਾ।
ਇਸ ਦੌਰਾਨ ਮੋਟਰਸਾਈਕਲ ਯਾਤਰਾ ਕਰਨ ਵਾਲੇ ਨੌਜੁਆਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਇਤਿਹਾਸਕ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਯਾਤਰਾ ਕਰਕੇ ਬੇਹੱਦ ਪ੍ਰਸੰਨਤਾ ਹੋਈ ਹੈ। ਉਨ੍ਹਾਂ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਇਸ ਯਾਤਰਾ ਦੌਰਾਨ ਜਿਥੇ ਉਨ੍ਹਾਂ ਦਾ ਵੱਖ-ਵੱਖ ਦੇਸ਼ਾਂ ਅੰਦਰ ਭਰਵਾਂ ਸਵਾਗਤ ਅਤੇ ਸਨਮਾਨ ਹੋਇਆ ਹੈ, ਉਥੇ ਹੀ ਵੱਖ-ਵੱਖ ਦੇਸ਼ਾਂ ਅੰਦਰ ਲੋਕਾਂ ਨੇ ਗੁਰੂ ਸਾਹਿਬ ਦੇ ਮੁੱਲਵਾਨ ਸਿਧਾਂਤ ਦੇ ਪ੍ਰਚਾਰ ਪ੍ਰਤੀ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾਂ ਵੱਖ-ਵੱਖ ਦੇਸ਼ਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਭਰਵੇਂ ਸਵਾਗਤ ਅਤੇ ਸਨਮਾਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਰਾਜਿੰਦਰ ਸਿੰਘ ਰੂਬੀ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਜਸਵਿੰਦਰ ਸਿੰਘ ਜੱਸ ਆਦਿ ਮੌਜੂਦ ਸਨ। ਦੱਸਣਯੋਗ ਹੈ ਕਿ ਇਹ ਯਾਤਰਾ ਭਲਕੇ ੧੨ ਮਈ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋਵੇਗੀ, ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੌਜੁਆਨਾਂ ਦਾ ਸਨਮਾਨ ਕੀਤਾ ਜਾਵੇਗਾ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ