ਇਤਿਹਾਸਿਕ ਦਿਹਾੜੇ - ਸਾਕਾ ਨਨਕਾਣਾ ਸਾਹਿਬ (ਪਾਕਿਸਤਾਨ) – 9 ਫੱਗਣ (21 ਫਰਵਰੀ 2020) | ਜੈਤੋ ਦਾ ਮੋਰਚਾ (ਫਰੀਦਕੋਟ) – 9 ਫੱਗਣ (21 ਫਰਵਰੀ 2020) | ਹੋਲਾ ਮਹੱਲਾ – 27 ਫੱਗਣ (10 ਮਾਰਚ 2020) |

ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 12 ਫ਼ਰਵਰੀ- ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਅੱਜ ਆਪਣੇ ਪਰਿਵਾਰਕ ਮੈਂਬਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਨ ਕੀਤਾ। ਇਸੇ ਦੌਰਾਨ ਸ. ਅਮਰਜੋਤ ਸਿੰਘ ਸੰਧੂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਤੇ ਸ. ਇਕਬਾਲ ਸਿੰਘ ਮੁਖੀ ਨੇ ਸਾਂਝੇ ਤੌਰ ਸਨਮਾਨਿਤ ਕੀਤਾ। ਉਨ੍ਹਾਂ ਦਾ ਇਹ ਸਨਮਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਗਿਆ। ਇਸ ਮੌਕੇ ਸ. ਅਮਰਜੋਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਦੇ ਸਰਬਸਾਂਝੇ ਅਧਿਆਤਮਿਕ ਅਸਥਾਨ ਹਨ, ਜਿਥੇ ਨਤਮਸਤਕ ਹੋ ਕੇ ਮਾਨਸਿਕ ਸ਼ਾਂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅੰਦਰ ਮੈਂਬਰ ਪਾਰਲੀਮੈਂਟ ਵਜੋਂ ਸੇਵਾ ਮਿਲਣੀ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੈ ਅਤੇ ਉਹ ਇਥੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਨ ਲਈ ਆਏ ਹਨ।
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!