ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ - 13 ਜੇਠ (26 ਮਈ 2020) | ਘੱਲੂਘਾਰਾ ਸ੍ਰੀ ਅਕਾਲ ਤਖ਼ਤ ਸਾਹਿਬ (ਜੂਨ 1984) - 22 ਜੇਠ (4 ਜੂਨ 2020) | ਜਨਮ ਦਿਹਾੜਾ ਭਗਤ ਕਬੀਰ ਜੀ - 23 ਜੇਠ (5 ਜੂਨ 2020) | ਜੋੜ ਮੇਲਾ ਗੁਰਦੁਆਰਾ ਸ੍ਰੀ ਰੀਠਾ ਸਾਹਿਬ - 23 ਜੇਠ (5 ਜੂਨ 2020) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ - 24 ਜੇਠ (6 ਜੂਨ 2020) | ਸ਼ਹੀਦੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ - 24 ਜੇਠ (6 ਜੂਨ 2020) | ਸ਼ਹੀਦੀ ਭਾਈ ਅਮਰੀਕ ਸਿੰਘ ਜੀ – 24 ਜੇਠ (6 ਜੂਨ 2020) |

ਕੋਰੋਨਾਵਾਇਰਸ ਦੀ ਮਹਾਂਮਾਰੀ ਸਮੇਂ ਸ਼੍ਰੋਮਣੀ ਕਮੇਟੀ ਲੋੜਵੰਦਾਂ ਲਈ ਬਣੀ ਧਰਵਾਸ

 
ਲੰਗਰ ਸੇਵਾ ਤੋਂ ਇਲਾਵਾ ਬੰਦ ਦੌਰਾਨ ਫਸੇ ਲੋਕਾਂ ਨੂੰ ਘਰ ਪਹੁੰਚਾਉਣ ਦੀ ਕੀਤੀ ਪਹਿਲਕਦਮੀ
ਅੰਮ੍ਰਿਤਸਰ, 30 ਮਾਰਚ-ਕੋਰੋ ਨਾਵਾਇਰਸ ਦੀ ਮਹਾਂਮਾਰੀ ਕਾਰਨ ਜਿਥੇ ਪੂਰੀ ਦੁਨੀਆਂ ਘਰਾਂ ਅੰਦਰ ਰਹਿਣ ਲਈ ਮਜ਼ਬੂਰ ਹੈ, ਉਥੇ ਹੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਸੰਕਟ ਦੀ ਘੜੀ ਮੌਕੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਦਾ ਵੱਡਾ ਉਪਰਾਲਾ ਕਰ ਰਹੀ ਹੈ। ਇਸ ਤੋਂ ਇਲਾਵਾ ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰ ਪਹੁੰਚਾਉਣ ਲਈ ਵੀ ਸਿੱਖ ਸੰਸਥਾ ਨੇ ਪਹਿਲਕਦਮੀਂ ਕੀਤੀ ਹੈ। ਪੰਜਾਬ ਅੰਦਰ ਬੰਦ ਵਾਲੀ ਸਥਿਤੀ ਦੇ ਚੱਲਦਿਆਂ ਵੱਡੀ ਗਿਣਤੀ ਵਿਚ ਲੋਕਾਂ ਦਾ ਰੁਜ਼ਗਾਰ ਖੁੱਸ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਸੇਵਾ ਲਗਾਤਾਰ ਜਾਰੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਜਿਹੇ ਹਾਲਾਤ ਬਣਨ ਦੇ ਪਹਿਲੇ ਦਿਨ ਤੋਂ ਇਹ ਆਦੇਸ਼ ਕੀਤੇ ਹਨ ਕਿ ਹਰ ਗੁਰਦੁਆਰਾ ਸਾਹਿਬ ਤੋਂ ਲੰਗਰ ਤਿਆਰ ਕਰਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ। ਇਸੇ ਦੇ ਚੱਲਦਿਆਂ ਜਿਥੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਤੋਂ ਅੰਮ੍ਰਿਤਸਰ ਸ਼ਹਿਰ ਅੰਦਰ ਜ਼ਰੂਰਤਮੰਦਾਂ ਤੱਕ ਰੋਜ਼ਾਨਾ ਲੰਗਰ ਭੇਜਿਆ ਜਾ ਰਿਹਾ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਬਾਕੀ ਵੱਖ-ਵੱਖ ਜ਼ਿਲ੍ਹਿਆਂ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਵੱਲੋਂ ਵੀ ਇਹ ਕਾਰਜ ਜਾਰੀ ਹੈ। 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਵਾਲੇ 79 ਗੁਰਦੁਆਰਾ ਸਾਹਿਬਾਨ ਤੋਂ ਮਾਨਵਤਾ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਸਾਰੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਵਿਸ਼ੇਸ਼ ਨਿਗਰਾਨੀ ਲਈ ਆਦੇਸ਼ ਦਿੱਤੇ ਗਏ ਹਨ। ਹਰ ਗੁਰਦੁਆਰਾ ਸਾਹਿਬਾਨ ਤੋਂ ਗੱਡੀਆਂ ਰਾਹੀਂ ਪੂਰੀ ਸਾਵਧਾਨੀ ਨਾਲ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਵੱਖ-ਵੱਖ ਇਲਾਕਿਆਂ ਵਿਚ ਲੰਗਰ ਭੇਜਿਆ ਜਾ ਰਿਹਾ ਹੈ। ਵਿਸ਼ੇਸ਼ ਤੌਰ ’ਤੇ ਖ਼ਿਆਲ ਰੱਖਿਆ ਜਾ ਰਿਹਾ ਹੈ ਕਿ ਜਿਥੇ ਵੀ ਲੋੜਵੰਦਾਂ ਦਾ ਪਤਾ ਲੱਗੇ, ਉੇਥੇ ਪਹਿਲ ਦੇ ਅਧਾਰ ’ਤੇ ਲੰਗਰ ਸੇਵਾ ਭੇਜੀ ਜਾਵੇ। ਲੰਗਰ ਸੇਵਾ ਲਈ ਸਥਾਨਕ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਮਿਲਵਰਤਨ ਨਾਲ ਕਾਰਜ ਕੀਤੇ ਜਾ ਰਹੇ ਹਨ। 
ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਲੱਖ ਤੋਂ ਜ਼ਿਆਦਾ ਲੋੜਵੰਦਾਂ ਤੱਕ ਲੰਗਰ ਸੇਵਾ ਦਿੱਤੀ ਜਾ ਚੁੱਕੀ ਹੈ। ਇਹ ਕਾਰਜ ਰੋਜ਼ਾਨਾ ਜਾਰੀ ਹੈ ਅਤੇ ਹਰ ਗੁਰਦੁਆਰਾ ਸਾਹਿਬਾਨ ਤੋਂ ਸੇਵਾਦਾਰ ਖੁਦ ਗੱਡੀਆਂ ਰਾਹੀਂ ਲੰਗਰ ਪਹੁੰਚਾ ਰਹੇ ਹਨ। ਹਰ ਗੁਰਦੁਆਰੇ ਤੋਂ ਇਲਾਕੇ ਦੀ ਲੋੜ ਅਨੁਸਾਰ ਗੱਡੀਆਂ ਦੀ ਵਿਵਸਥਾ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨਾਲ ਜੁੜੀਆਂ 400 ਤੋਂ ਵੱਧ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ ਵੀ ਲੋੜਵੰਦਾਂ ਦੀ ਮੱਦਦ ਜਾਰੀ ਹੈ।
ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਜਾਣਕਾਰੀ ਦਿੱਤੀ ਕਿ ਬੰਦ ਦੌਰਾਨ ਫਸੇ ਲੋਕਾਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਘਰ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹੁਣ ਤੱਕ ਦਿਲੀ, ਹਰਿਆਣਾ, ਉੱਤਰਪ੍ਰਦੇਸ਼, ਗੁਜਰਾਤ, ਜੰਮੂ ਕਸ਼ਮੀਰ, ਰਾਜਿਸਥਾਨ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਘਰ ਪਹੁੰਚਾਇਆ ਗਿਆ ਹੈ। ਇਹ ਕਾਰਜ ਪ੍ਰਸ਼ਾਸਨ ਦੀ ਸਹਿਮਤੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਜੇ ਵੀ ਕੁਝ ਲੋਕ ਸ਼੍ਰੋਮਣੀ ਕਮੇਟੀ ਕੋਲ ਪੁੱਜੇ ਹਨ, ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਵਿਚ ਠਹਿਰਾਅ ਦਿੱਤਾ ਗਿਆ ਹੈ। ਇਨ੍ਹਾਂ ਵਿਚ ਟਾਟਾਨਗਰ, ਮਹਾਰਾਸ਼ਟਰ ਤੇ ਬਿਹਾਰ ਦੇ ਲੋਕ ਹਨ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਘਰੋਂ-ਘਰੀਂ ਪਹੁੰਚਾਏ ਲੋਕਾਂ ਵਿਚ ਸ਼ਰਧਾਲੂਆਂ ਦੇ ਨਾਲ-ਨਾਲ ਉਹ ਲੋਕ ਵੀ ਸਨ, ਜਿਹੜੇ ਅੰਮ੍ਰਿਤਸਰ ਰੋਜ਼ਗਾਰ ਲਈ ਆਏ ਹੋਏ ਸਨ। ਬੰਦ ਕਾਰਨ ਕੰਮ-ਕਾਜ ਨਾ ਰਹਿਣ ’ਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਕੀਤੀ ਸੀ। 
ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਸਰਕਾਰਾਂ ਵੱਲੋਂ ਮਲੇਸ਼ੀਆ ਲਈ ਵਿਸ਼ੇਸ਼ ਉਡਾਨ ਲਈ ਅੱਜ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿਚ ਠਹਿਰੇ ਸ਼ਰਧਾਲੂਆਂ ਨੂੰ ਵੀ ਸ੍ਰੀ ਅੰਮ੍ਰਿਤਸਰ ਦੇ ਹਵਾਈ ਅੱਡੇ ਤੱਕ ਪਹੁੰਚਾਇਆ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਫਲਸਫੇ ਅਨੁਸਾਰ ਸਰਬੱਤ ਦੇ ਭਲੇ ਲਈ ਕਾਰਜਸ਼ੀਲ ਹੈ ਅਤੇ ਇਸ ਸੰਕਟਮਈ ਸਮੇਂ ਵਿਚ ਲੋੜਵੰਦਾਂ ਲਈ ਵਚਨਬੱਧ ਰਹੇਗੀ। ਉਨ੍ਹਾਂ ਪਿੰਡਾਂ ਸ਼ਹਿਰਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਇਸ ਦੁਖ ਦੀ ਘੜੀ ਸਮੇਂ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਣ। 
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।