No announcement available or all announcement expired.

ਕੋਰੋਨਾ ਦੌਰਾਨ ਸਿੱਖ ਡਾਕਟਰਾਂ ਨੂੰ ਪ੍ਰੇਰਿਤ ਕਰਨ ਵਾਲੇ ਡਾ. ਹਰਪਾਲ ਸਿੰਘ ਭਾਈ ਲੌਂਗੋਵਾਲ ਵੱਲੋਂ ਸਨਮਾਨਿਤ

ਅੰਮ੍ਰਿਤਸਰ, ੫ ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕੋਰੋਨਾ ਦੌਰਾਨ ਸਿੱਖ ਡਾਕਟਰਾਂ ਨੂੰ ਸਿੱਖੀ ਸਰੂਪ ਵਿਚ ਰਹਿ ਕੇ ਮਨੁੱਖਤਾ ਦੀ ਸੇਵਾ ਨਿਭਾਉਣ ਲਈ ਪ੍ਰੇਰਿਤ ਕਰਨ ਵਾਲੇ ਗੁਰਸਿੱਖ ਡਾਕਟਰ ਹਰਪਾਲ ਸਿੰਘ ਨੂੰ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਕੋਰੋਨਾ ਸਮੇਂ ਸਿੱਖ ਡਾਕਟਰਾਂ ਨੂੰ ਮਾਸਕ ਅਤੇ ਪੀ.ਪੀ.ਈ. ਕਿੱਟਾਂ ਸਮੇਂ ਆਉਂਦੀ ਮੁਸ਼ਕਲ ਕਾਰਨ ਫਰੰਟ ਲਾਈਨ ‘ਤੇ ਡਿਊਟੀ ਨਿਭਾਉਣ ਤੋਂ ਪਿੱਛੇ ਹਟਣਾ ਪੈ ਰਿਹਾ ਸੀ। ਇਸ ਦੌਰਾਨ ਡਾਕਟਰ ਹਰਪਾਲ ਸਿੰਘ ਜੋ ਡੀ.ਐਮ.ਸੀ. ਹਸਪਤਾਲ ਵਿਖੇ ਆਰਥੋ ਦੇ ਪ੍ਰੋਫ਼ੈਸਰ ਹਨ, ਨੇ ਦਾੜ੍ਹੀ ‘ਤੇ ਠਾਠਾ ਬੰਨ੍ਹ ਕੇ ਪੀ.ਪੀ.ਈ. ਕਿੱਟਾਂ ਪਹਿਨਣ ਸਬੰਧੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਨਸ਼ਰ ਕੀਤੀ ਸੀ। ਉਨ੍ਹਾਂ ਵੱਲੋਂ ਦੱਸਿਆ ਗਿਆ ਤਰੀਕਾ ਵੱਡੀ ਪੱਧਰ ‘ਤੇ ਵਾਇਰਲ ਹੋਇਆ, ਜਿਸ ਨੂੰ ਅਪਣਾ ਕੇ ਦੁਨੀਆਂ ਭਰ ਦੇ ਸਿੱਖ ਡਾਕਟਰਾਂ ਨੇ ਕੋਰੋਨਾ ਸਮੇਂ ਮਨੁੱਖਤਾ ਦੀ ਸੇਵਾ ਨਿਭਾਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡਾ. ਹਰਪਾਲ ਸਿੰਘ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਨ੍ਹਾਂ ਦਾ ਸਿੱਖੀ ਪਿਆਰ ਅਤੇ ਮਨੁੱਖਤਾ ਦੀ ਸੇਵਾ ਲਈ ਜਜ਼ਬਾ ਮਿਸਾਲੀ ਹੈ। ਇਨ੍ਹਾਂ ਦੀ ਪ੍ਰੇਰਣਾ ਨਾਲ ਪੂਰੀ ਦੁਨੀਆਂ ਅੰਦਰ ਸਿੱਖ ਡਾਕਟਰਾਂ ਨੇ ਕੋਰੋਨਾ ਸੰਕਟ ਦੌਰਾਨ ਸੇਵਾਵਾਂ ਨਿਭਾਅ ਕੇ ਸਿੱਖੀ ਦੀ ਸ਼ਾਨ ਨੂੰ ਹੋਰ ਬੁਲੰਦ ਕੀਤਾ ਹੈ। ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਭਾਈ ਅਜਾਇਬ ਸਿੰਘ ਅਭਿਆਸੀ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਡਾ. ਗੁਰਮੇਲ ਸਿੰਘ ਕਲਸੀ ਗੁਰਦਾਸਪੁਰ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਦਰਸ਼ਨ ਸਿੰਘ ਨਿੱਜੀ ਸਹਾਇਕ, ਸਿੱਖ ਮਿਸ਼ਨ ਜੰਮੂ ਦੇ ਇੰਚਾਰਜ ਭਾਈ ਹਰਭਿੰਦਰ ਸਿੰਘ ਆਦਿ ਮੌਜੂਦ ਸਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।