ਇਤਿਹਾਸਿਕ ਦਿਹਾੜੇ - ਪੰਜਾਬੀ ਸੂਬਾ ਦਿਵਸ - 16 ਕੱਤਕ (1 ਨਵੰਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 16 ਕੱਤਕ (1 ਨਵੰਬਰ 2019) | ਜਨਮ ਦਿਹਾੜਾ ਭਗਤ ਨਾਮਦੇਵ ਜੀ - 23 ਕੱਤਕ (8 ਨਵੰਬਰ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ - 27 ਕੱਤਕ (12 ਨਵੰਬਰ 2019) | ਸ਼ਹੀਦੀ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ - 30 ਕੱਤਕ (15 ਨਵੰਬਰ 2019) | ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ - 30 ਕੱਤਕ (15 ਨਵੰਬਰ 2019) |

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਵੱਲ ਰਵਾਨਾ

ਨਰਸਿੰਗੇ, ਢੋਲ ਨਗਾੜੇ, ਫੁੱਲਾਂ ਦੀ ਵਰਖਾ ਰਹੀ ਖਿੱਚ ਦਾ ਕੇਂਦਰ, ਸੰਗਤ ਨੇ ਵਿਖਾਈ ਆਸਥਾ

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਪ੍ਰੋ. ਚੰਦੂਮਾਜਰਾ, ਸ. ਰੱਖੜਾ ਸਮੇਤ ਕਈ ਸਖਸ਼ੀਅਤਾਂ ਵੱਲੋਂ ਸ਼ਿਰਕਤ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਾਲਕੀ ‘ਚ ਕੀਤੇ ਸੁਸ਼ੋਭਿਤ

ਟਿਆਲਾ 23 ਅਕਤੂਬਰ () 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਵਾਲਾ ਰਵਾਨਾ ਹੋਇਆ। ਪਟਿਆਲਾ ‘ਚ ਪ੍ਰਵੇਸ਼ ਹੋਣ ਤੋਂ ਬਾਅਦ ਥਾਪਰ ਕਾਲੋਨੀ, 22 ਨੰਬਰ ਫਾਟਕ, ਲੀਲਾ ਭਵਨ ਚੌਂਕ, ਫੁਆਰਾ ਚੌਂਕ, ਰਾਘੋਮਾਜਰਾ, ਕੜਾਹਵਾਲਾ ਚੌਂਕ, ਚਾਂਦਨੀ ਚੌਂਕ, ਅਨਾਰਦਾਨਾ ਚੌਂਕ, ਅਦਾਲਤ ਬਾਜ਼ਾਰ, ਧਰਮਪੁਰਾ ਬਾਜ਼ਾਰਾ ਤੋਂ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸ਼ਰਾਮ ਲਈ ਠਹਿਰਾਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ‘ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਗੁਰੂ ਮਹਾਰਾਜ ਦੇ ਸਰੂਪ ਸ਼ਰਧਾ ਤੇ ਸਤਿਕਾਰ ਨਾਲ ਆਪਣੇ ਸਿਰ ‘ਤੇ ਰੱਖਕੇ ਗੁਰੂ ਸਾਹਿਬ ਦੀ ਪਾਲਕੀ ਵਿਖੇ ਸੁਸ਼ੋਭਿਤ ਕੀਤੇ।
ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ‘ਚ ਪੁੱਜੀ ਸੰਗਤ ਨੇ ਗੁਰੂ ਸਾਹਿਬ ਦੀ ਪਾਲਕੀ ਨਾਲ ਚੱਲਦਿਆਂ ਨਾਮ ਸਿਮਰਨ ਕੀਤਾ। ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਇਸ ਮੌਕੇ ਨਗਰ ਕੀਰਤਨ ਦੇ ਅੱਗੇ ਨਰਸਿੰਗੇ, ਢੋਲ ਨਗਾੜੇ ਅਤੇ ਸੰਗਤਾਂ ਵੱਲੋਂ ਕੀਤੀ ਗਈ ਫੁੱਲਾਂ ਦੀ ਵਰਖਾ ਖਿੱਚ ਦਾ ਕੇਂਦਰ ਬਣੀ ਰਹੀ।
ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, 96ਵੇਂ ਕਰੋੜੀ ਬੁੱਢਾ ਦਲ, ਸਿੱਖ ਸਭਾਵਾਂ ਸੁਸਾਇਟੀਆਂ ਅਤੇ ਵੱਖ-ਵੱਖ ਧਾਰਮਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਪੁੱਜੇ। ਇਸ ਮੌਕੇ ਅੰਤਿੰ੍ਰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਸੰਤ ਬਾਬਾ ਹਰਜੋਤ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਸੁਰਜੀਤ ਸਿੰਘ ਰੱਖੜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਤਬੀਰ ਸਿੰਘ ਖੱਟੜਾ, ਸੁਰਜੀਤ ਸਿੰਘ ਕੋਹਲੀ, ਇੰਦਰਮੋਹਨ ਸਿੰਘ ਬਜਾਜ, ਸੁਰਜੀਤ ਸਿੰਘ ਅਬਲੋਵਾਲ, ਸੁਖਬੀਰ ਸਿੰਘ ਅਬਲੋਵਾਲ, ਇੰਚਾਰਜ ਮਨਜੀਤ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਕਥਾਵਾਚਕ ਭਾਈ ਪ੍ਰਿਤਪਾਲ ਸਿੰਘ, ਰਾਜਿੰਦਰ ਸਿੰਘ ਟੌਹੜਾ, ਹੈਡ ਗ੍ਰੰਥੀ ਬਹਾਦਰਗੜ੍ਹ ਅਵਤਾਰ ਸਿੰਘ, ਭਗਵੰਤ ਸਿੰਘ ਧੰਗੇੜਾ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਅਮਰਪਾਲ ਸਿੰਘ, ਰੁਪਿੰਦਰ ਸਿੰਘ, ਬਲਵਿੰਦਰ ਸਿੰਘ ਦੌਣ ਕਲਾਂ, ਜਗਜੀਤ ਸਿੰਘ ਕੋਹਲੀ ਸਿਆਸੀ ਸਲਾਹਕਾਰ (ਪ੍ਰੋ. ਚੰਦੂਮਾਜਰਾ), ਮਨਪ੍ਰੀਤ ਸਿੰਘ ਭੰਗੂ, ਸੰਦੀਪ ਸਿੰਘ ਰਾਜਾ, ਸਤਨਾਮ ਸਿੰਘ ਬੀੜ ਸਾਹਿਬ,  ਚੜ੍ਹਦੀਕਲਾ ਟਾਈਮਜ ਟੀਵੀ. ਦੇ ਚੇਅਰਮੈਨ ਜਗਜੀਤ ਸਿੰਘ ਦਰਦੀ, ਹਰਵਿੰਦਰਪਾਲ ਸਿੰਘ ਹਰਪਾਲਪਰ, ਸੁਖਜੀਤ ਸਿੰਘ ਬਘੌਰਾ, ਖਾਲਸਾ ਸ਼ਤਾਬਦੀ ਕਮੇਟੀ ਹਰਮਿੰਦਰਪਾਲ ਸਿੰਘ ਵਿੰਟੀ, ਹੇਮਕੁੰਟ ਪੈਟਰੋਲ ਪੰਪ ਵਾਲਿਆਂ ਨੇ ਵੀ ਸ਼ਿਰਕਤ ਕੀਤੀ।  

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!