ਇਤਿਹਾਸਿਕ ਦਿਹਾੜੇ - ਦਰਬਾਰ ਖ਼ਾਲਸਾ (ਦੁਸਹਿਰਾ) - 2-3 ਕੱਤਕ (18-19 ਅਕਤੂਬਰ 2018) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2018) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2018) | ਪ੍ਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 10 ਕੱਤਕ (26 ਅਕਤੂਬਰ 2018) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2018) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2018) |
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਮਨਾਇਆ

ਅੰਮ੍ਰਿਤਸਰ 23 ਸਤੰਬਰ –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਲਿਆ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਆਖਿਆ ਕਿ ਅਜੋਕੇ ਪਦਾਰਥਵਾਦੀ ਯੁੱਗ ਵਿਚ ਅਜਿਹੀਆਂ ਮਹਾਨ ਸ਼ਖਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸੁਚੱਜਾ ਮਾਰਗ ਦਰਸ਼ਨ ਕਰਦਾ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। 
ਇਸ ਮੌਕੇ ਸ. ਮੁਖਤਾਰ ਸਿੰਘ ਮੈਨੇਜਰ, ਐਡੀਸ਼ਨਲ ਮੈਨੇਜਰ ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ, ਸ. ਬਘੇਲ ਸਿੰਘ ਤੇ ਸ. ਜਗਤਾਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਲਕਾਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!