ਇਤਿਹਾਸਿਕ ਦਿਹਾੜੇ - ਅਰੰਭਤਾ ਸੰਮਤ ਨਾਨਕਸ਼ਾਹੀ 551 - 1 ਚੇਤ (14 ਮਾਰਚ 2019) | ਸ. ਬਘੇਲ ਸਿੰਘ ਵੱਲੋਂ ਦਿੱਲੀ ਫ਼ਤਿਹ - 2 ਚੇਤ (15 ਮਾਰਚ 2019) | ਹੋਲਾ ਮਹੱਲਾ - 8 ਚੇਤ (21 ਮਾਰਚ 2019) | ਸ਼ਹੀਦੀ ਸਰਦਾਰ ਭਗਤ ਸਿੰਘ - 10 ਚੇਤ (23 ਮਾਰਚ 2019) | ਸ਼ਹੀਦੀ ਭਾਈ ਸੁਬੇਗ ਸਿੰਘ ਸ਼ਾਹਬਾਜ਼ ਸਿੰਘ - 12 ਚੇਤ (25 ਮਾਰਚ 2019) |
 

Nanakshahi Calender

Nanakshahi Calender 551

 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਗੁਰਬਾਣੀ ਪਾਠ ਬੋਧ ਸਮਾਗਮਾਂ ਨਾਲ ਚੰਗੇ ਪ੍ਰਚਾਰਕ ਪੈਦਾ ਹੋਣਗੇ- ਭਾਈ ਲੌਂਗੋਵਾਲ

ਤਖਤੂਪੁਰਾ ਸਾਹਿਬ ਵਿਖੇ ਚੱਲ ਰਹੇ ਸਮਾਗਮ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜਾਇਜ਼ਾ

ਨਿਹਾਲ ਸਿੰਘ ਵਾਲਾ, 10 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਨੂੰ ਗੁਰਬਾਣੀ ਉਚਾਰਨ ਦੀ ਜਾਣਕਾਰੀ ਦੇਣ ਲਈ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਨਾਨਕਸਰ ਸਾਹਿਬ ਤਖਤੂਪੁਰਾ ਵਿਖੇ ਇੱਕ ਅਗਸਤ ਤੋਂ ਚੱਲ ਰਹੇ ਪਾਠ ਬੋਧ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਵਿਸ਼ੇਸ਼ ਤੌਰ ‘ਤੇ ਤਖਤੂਪੁਰਾ ਸਾਹਿਬ ਪਹੁੰਚੇ। ਉਨ੍ਹਾਂ ਸੰਥਿਆ ਪ੍ਰਾਪਤ ਕਰ ਰਹੇ ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਆਪੋ-ਆਪਣੇ ਸੇਵਾ ਸਥਾਨਾਂ ਨੂੰ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਗੁਰਮਤਿ ਨਾਲ ਜੋੜਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਵਿਚ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਛੇਵਾਂ ਸਮਾਗਮ ਤਖਤੂਪੁਰਾ ਸਾਹਿਬ ਵਿਖੇ ਚੱਲ ਰਿਹਾ ਹੈ, ਜਿਸ ਵਿਚ ਵਿਚ ੬੦੦ ਦੇ ਕਰੀਬ ਗ੍ਰੰਥੀ ਤੇ ਅਖੰਡਪਾਠੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਯਤਨ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਸਿੱਖਿਆ ਦੇਣ ਵਿਚ ਸਹਾਈ ਹੋ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਗ੍ਰੰਥੀ ਅਤੇ ਅਖੰਡ ਪਾਠੀ ਸਿੰਘ ਗੁਰਮਤਿ ਨਾਲ ਜੁੜ ਕੇ ਸਿੱਖ ਕੌਮ ਦੇ ਚੰਗੇ ਪ੍ਰਚਾਰਕ ਬਣਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਮੁਕੰਮਲ ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ੫੧-੫੧ ਸੌ ਰੁਪਏ ਦੇ ਨਾਲ ਪ੍ਰਮਾਣ ਪੱਤਰ ਸਨਮਾਨ ਵੱਜੋਂ ਦਿੱਤੇ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੇਲ ਸਿੰਘ ਸੰਗਤਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੰਜਾਬ ਦੇ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਜਾਣਕਾਰੀ ਦੇਣ ਲਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਆਰੰਭ ਕੀਤੀ ਗਈ ਲੜੀ ਸ਼ਲਾਘਾਯੋਗ ਕਾਰਜ ਹੈ। ਇਸ ਦੌਰਾਨ ਭਾਈ ਲੌਂਗੋਵਾਲ ਦਾ ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ, ਸ. ਪ੍ਰੀਤਮ ਸਿੰਘ ਕੁੱਸਾ, ਲੋਕਲ ਗੁਰਦੁਆਰਾ ਕਮੇਟੀ ਤਖਤੂਪੁਰਾ ਦੇ ਪ੍ਰਧਾਨ ਸ. ਕਰਨੈਲ ਸਿੰਘ, ਮੈਨੇਜਰ ਭਾਈ ਰਾਜਿੰਦਰ ਸਿੰਘ ਵੱਲੋਂ ਸਨਮਾਨਤ ਵੀ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਇਤਿਹਾਸਿਕ ਗੁਰਦੁਆਰਾ ਸਾਹਿਬ ਵੱਲੋਂ ਹਰ ਰੋਜ ਆਪਣੇ ਜਿਲੇ ਤੋਂ ਇਲਾਵਾ ਹੋਰਨਾਂ ਜਿਲਿਆਂ ਦੇ ਦਰਜਨਾਂ ਹਸਪਤਾਲਾਂ ਲਈ ਲੰਬੇ ਸਮੇਂ ਤੋਂ ਲੰਗਰ ਦੀ ਸੇਵਾਂ ਸੁਰੂ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਮਾਨਵਤਾ ਦੀ ਭਲਾਈ ਲਈ ਮੈਡੀਕਲ ਚੈਕਅਪ ਕੈਂਪ ਵੀ ਲਗਾਏ ਜਾਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੇਲ ਸਿੰਘ ਸੰਗਤਪੁਰਾ, ਮੈਂਨੇਜਰ ਭਾਈ ਰਜਿੰਦਰ ਸਿੰਘ, ਸ. ਦਰਸਨ ਸਿੰਘ ਲੌਂਗੋਵਾਲ ਪੀ.ਏ., ਸ. ਹਰਦੇਵ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਪ੍ਰੀਤਮ ਸਿੰਘ ਕੁੱਸਾ, ਸ. ਹਰਨੇਕ ਸਿੰਘ ਮੀਤ ਪ੍ਰਧਾਨ, ਸ. ਹਰਮੇਲ ਸਿੰਘ ਬੁੱਟਰ, ਪ੍ਰਚਾਰਕ ਹਰਵਿੰਦਰ ਸਿੰਘ, ਪ੍ਰਚਾਰਕ ਹਰਪ੍ਰੀਤ ਸਿੰਘ, ਗਿਆਨੀ ਪਰਮਿੰਦਰ ਸਿੰਘ, ਗਿਆਨੀ ਗੁਰਬਚਨ ਸਿੰਘ, ਗਿਆਨੀ ਹੀਰਾ ਸਿੰਘ, ਪ੍ਰਿੰਸੀਪਲ ਬਲਕਾਰ ਸਿੰਘ ਆਦਿ ਹਾਜ਼ਰ ਸਨ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!