No announcement available or all announcement expired.

ਜੰਮੂ ਕਸ਼ਮੀਰ ਗੁਰਦੁਆਰਾ ਬੋਰਡ ਦਾ ਪ੍ਰਸ਼ਾਸਕ ਲਗਾਉਣ ਦਾ ਮਾਮਲਾ

ਭਾਈ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਨੂੰ ਪੱਤਰ ਲਿਖ ਕੇ ਅਗਲੀ ਚੋਣ ਤੱਕ ਪਹਿਲੀ ਕਮੇਟੀ ਨੂੰ ਸਮਾਂ ਦੇਣ ਦੀ ਕੀਤੀ ਮੰਗ
ਅੰਮ੍ਰਿਤਸਰ, 7 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਸ੍ਰੀ ਜੀ.ਸੀ. ਮੂਰਮੂ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜੰਮੂ ਕਸ਼ਮੀਰ ਗੁਰਦੁਆਰਾ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਲਗਾਉਣ ਲਈ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਰੋਕਣ ਲਈ ਉਹ ਦਖਲ ਦੇਣ। ਦੱਸਣਯੋਗ ਹੈ ਕਿ ਗੁਰਦੁਆਰਾ ਬੋਰਡ ਦੀ ਮਿਆਦ ਇਸੇ ਮਹੀਨੇ ਖਤਮ ਹੋ ਰਹੀ ਹੈ ਪਰੰਤੂ ਕੋਵਡ-19 ਦੇ ਚੱਲਦਿਆਂ ਚੋਣ ਕਰਵਾਉਣ ਦੀ ਥਾਂ ਪ੍ਰਸਾਸ਼ਨ ਵੱਲੋਂ ਪ੍ਰਬੰਧਕ ਲਗਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜੰਮੂ ਕਸ਼ਮੀਰ ਗੁਰਦੁਆਰਾ ਪ੍ਰਬੰਧਕੀ ਬੋਰਡ ਅਤੇ ਸਥਾਨਕ ਸੰਗਤਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਨੂੰ ਇਹ ਪੱਤਰ ਲਿਖਿਆ ਹੈ। ਭਾਈ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਨੂੰ ਲਿਖਿਆ ਕਿ ਪ੍ਰਸ਼ਾਸਕ ਲਗਾਉਣ ਦੀ ਕਾਰਵਾਈ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਪਹਿਲੀ ਕਮੇਟੀ ਨੂੰ ਨਵੀਂ ਚੋਣ ਤੱਕ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਸਰਕਾਰੀ ਪ੍ਰਸ਼ਾਸਕ ਦੇ ਹੱਥਾਂ ਵਿਚ ਸੌਂਪਣਾ ਜਾਇਜ਼ ਨਹੀਂ ਹੈ। ਇਸ ਨਾਲ ਸੰਗਤੀ ਪ੍ਰਬੰਧ ਦੀ ਥਾਂ ਨਿੱਜੀ ਦਖਲਅੰਦਾਜ਼ੀ ਵਧੇਗੀ। ਗੁਰੂ ਘਰਾਂ ਦੀ ਮਰਯਾਦਾ ਅਤੇ ਪ੍ਰਬੰਧਾਂ ਵਿਚ ਸਰਕਾਰੀ ਨੁਮਾਇੰਦਿਆਂ ਦੀ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਇਸ ਲਈ ਪ੍ਰਬੰਧਕ ਲਗਾਉਣ ਦੀ ਕਾਰਵਾਈ ਨੂੰ ਤੁਰੰਤ ਰੋਕਿਆ ਜਾਵੇ। 
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਡੇਰਾ ਸਿਰਸਾ ਮੁੱਖੀ ਰਾਮ-ਰਹੀਮ ਨੂੰ ਨਾਮਜਦ ਕਰਨ ’ਤੇ ਪ੍ਰਤੀਕਰਮ ਦੇਂਦਿਆਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। 
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।