ਇਤਿਹਾਸਿਕ ਦਿਹਾੜੇ - ਗੁਰਗੱਦੀ ਦਿਵਸ ਸ੍ਰੀ ਗੁਰੂ ਰਾਮਦਾਸ ਜੀ - 26 ਭਾਦੋਂ (11 ਸਤੰਬਰ 2019) | ਜੋਤੀ ਜੋਤਿ ਸ੍ਰੀ ਗੁਰੂ ਅਮਰਦਾਸ ਜੀ (ਜੋੜ ਮੇਲਾ ਸ੍ਰੀ ਗੋਇੰਦਵਾਲ ਸਾਹਿਬ) - 29 ਭਾਦੋਂ (14 ਸਤੰਬਰ 2019) | ਜੋੜ-ਮੇਲਾ ਬਾਬਾ ਬੁੱਢਾ ਜੀ (ਰਮਦਾਸ) - 2 ਅੱਸੂ (18 ਸਤੰਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਅੰਗਦ ਦੇਵ ਜੀ – 3 ਅੱਸੂ (19 ਸਤੰਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ - 8 ਅੱਸੂ (24 ਅਕਤੂਬਰ 2019) | ਜਨਮ ਸ਼ਹੀਦ ਭਗਤ ਸਿੰਘ - 12 ਅੱਸੂ (28 ਸਤੰਬਰ 2019) |

32 Kbps 96 Kbps

 
 
 
 
Sarai Booking
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ ਹੋਣ ‘ਤੇ ਭਾਈ ਲੌਂਗੋਵਾਲ ਨੇ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦਿੱਤੀ ਵਧਾਈ

ਸੇਵਾ ਸੰਭਾਲ ਮੌਕੇ ਭਾਈ ਲੌਂਗੋਵਾਲ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ, 9 ਸਤੰਬਰ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ ਹੋਣ ‘ਤੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਤਖ਼ਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਸੇਵਾ ਸੰਭਾਲ ਲਈ ਹੈ। ਉਨ੍ਹਾਂ ਦੇ ਸੇਵਾ ਸੰਭਾਲ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ ਸਿਰਪਾਓ ਭੇਟ ਕੀਤਾ। ਇਸ ਮੌਕੇ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ‘ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਭਾਈ ਰਾਮ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਬਾਬਾ ਰਾਜਿੰਦਰ ਸਿੰਘ, ਚੀਫ ਖ਼ਾਲਸਾ ਦੀਵਾਨ ਤੋਂ ਸ. ਸਵਿੰਦਰ ਸਿੰਘ ਰੁਮਾਲਿਆਂ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਘਾਲਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿੱਜੀ ਸਹਾਇਕ ਸ. ਜਸਪਾਲ ਸਿੰਘ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਵ-ਨਿਯੁਕਤ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਕੌਮ ਦੀ ਇਹ ਵੱਡੀ ਜ਼ੁੰਮੇਵਾਰੀ ਮਿਲਣੀ ਗੁਰੂ ਸਾਹਿਬ ਦੀ ਕਿਰਪਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਗਿਆਨੀ ਗੌਹਰ ਦੀਆਂ ਸੇਵਾਵਾਂ ਅਹਿਮ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਗਿਆਨੀ ਰਣਜੀਤ ਸਿੰਘ ਗੌਹਰ ਦਾ ਅਹਿਮ ਯੋਗਦਾਨ ਹੈ ਅਤੇ ਗਿਆਨੀ ਸੰਤ ਸਿੰਘ ਮਸਕੀਨ ਜੀ ਤੋਂ ਬਾਅਦ ਉਨ੍ਹਾਂ ਵੱਲੋਂ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਵਿਚ ਕਥਾ ਵੀ ਜ਼ੁੰਮੇਵਾਰੀ ਨਿਰੰਤਰ ਨਿਭਾਈ ਜਾ ਰਹੀ ਹੈ। ਭਾਈ ਲੌਂਗੋਵਾਲ ਨੇ ਆਸ ਪ੍ਰਗਟਾਈ ਕਿ ਗਿਆਨੀ ਗੌਹਰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਸਿੱਖੀ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨਗੇ ਅਤੇ ਪੰਥਕ ਮਾਮਲਿਆਂ ਸਬੰਧੀ ਬਣਦੀ ਜ਼ੁੰਮੇਵਾਰੀ ਬਾਖੂਬੀ ਨਿਭਾਉਣਗੇ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ