No announcement available or all announcement expired.
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਦੇਸ਼ ‘ਚ ਸਿੱਖਾਂ ਵਿਰੁੱਧ ਵਾਪਰਦੀਆਂ ਘਟਨਾਵਾਂ ਦਾ ਭਾਈ ਲੌਂਗੋਵਾਲ ਵੱਲੋਂ ਸਖ਼ਤ ਨੋਟਿਸ

ਭਾਰਤ ਦੇ ਗ੍ਰਹਿ ਮੰਤਰੀ ਅਤੇ ਹਰਿਆਣਾ, ਰਾਜਸਥਾਨ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ

ਅੰਮ੍ਰਿਤਸਰ, 18 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼ ਅੰਦਰ ਸਿੱਖਾਂ ਵਿਰੁੱਧ ਵਾਪਰੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲਿਆ ਹੈ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਸੂਬਿਆਂ ਅੰਦਰ ਬਾਰ-ਬਾਰ ਘੱਟਗਿਣਤੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਦੁੱਖਦ ਪਹਿਲੂ ਇਹ ਹੈ ਕਿ ਸਰਕਾਰਾਂ ਅਜਿਹੀਆਂ ਘਟਨਾਵਾਂ ਰੋਕਣ ਲਈ ਢੁੱਕਵੇਂ ਕਦਮ ਨਹੀਂ ਚੁੱਕ ਰਹੀਆਂ, ਜਿਸ ਕਰਕੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੇ ਹੌਸਲੇ ਹੋਰ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾਵਾਂ ‘ਚ ਹਰਿਆਣਾ ਦੇ ਹਿਸਾਰ ਵਿਖੇ ਸਿੱਖ ਪਰਿਵਾਰ ਅਤੇ ਰਾਜਸਥਾਨ ‘ਚ ਬੀਕਾਨੇਰ ਜ਼ਿਲ੍ਹੇ ਦੇ ਖਾਜੂਵਾਲਾ ਕਸਬੇ ‘ਚ ਇੱਕ ਸਿੱਖ ਦੀ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ। ਇਸ ਤੋਂ ਇਲਾਵਾ ਬੀਤੇ ਦਿਨੀਂ ਜੰਮੂ ਕਸ਼ਮੀਰ ਵਿਖੇ ਵੀ ਸਿੱਖ ਬੱਚੀਆਂ ਨਾਲ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਅਜਿਹਾ ਵਿਤਕਰਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਅਜ਼ਾਦੀ ਵਿਚ ਸਿੱਖ ਕੌਮ ਦਾ ਮਹੱਤਵਪੂਰਣ ਯੋਗਦਾਨ ਰਿਹਾ ਹੈ ਅਤੇ ਸਿੱਖਾਂ ਨੇ ਸਮੇਂ ਸਮੇਂ ‘ਤੇ ਦੇਸ਼ ਵਿਰੁੱਧ ਜੰਗਾਂ ਵਿਚ ਆਪਣੀਆਂ ਜਾਨਾਂ ਦੇ ਕੇ ਸੱਚੇ ਦੇਸ਼ ਭਗਤ ਹੋਣ ਦਾ ਸਬੂਤ ਦਿੱਤਾ ਹੈ। ਦੇਸ਼ ਲਈ ਸਿੱਖਾਂ ਦੇ ਇਸ ਯੋਗਦਾਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਆਪਣੇ ਹੀ ਦੇਸ਼ ‘ਚ ਬਗਾਨਿਆਂ ਅਤੇ ਦੂਜੇ ਦਰਜੇ ਦੇ ਸ਼ਹਿਰੀਆਂ ਵਰਗਾ ਅਹਿਸਾਸ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਕਰਨਾ ਮੁਸ਼ਕਲ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਸਿੱਖਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਸਬੰਧੀ ਉਨ੍ਹਾਂ ਨੇ ਬੀਤੇ ਦਿਨੀਂ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਨਾਲ ਮਿਲਣੀ ਦੌਰਾਨ ਵੀ ਇਹ ਮੁੱਦਾ ਉਠਾਇਆ ਸੀ ਅਤੇ ਦੇਸ਼ ਅੰਦਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਰੋਕਣ ਲਈ ਇਕ ਵਾਰ ਫਿਰ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਰਾਜਸਥਾਨ, ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਵੀ ਪੱਤਰ ਲਿਖੇ ਹਨ ਅਤੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਮੰਗੀ ਗਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖਾਂ ਨੂੰ ਅਪਮਾਨਤ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਅਜਿਹਾ ਕਰਨ ਦੀ ਕਿਸੇ ਨੂੰ ਹਿੰਮਤ ਨਾ ਪਵੇ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!