No announcement available or all announcement expired.
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਧੁੱਪਸੜੀ ਵਿਖੇ ਇੱਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਦੀ ਭਾਈ ਲੌਂਗੋਵਾਲ ਨੇ ਕੀਤੀ ਨਿੰਦਾ

ਅੰਮ੍ਰਿਤਸਰ, 16 ਜਨਵਰੀ-
ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਧੁੱਪਸੜੀ ਵਿਖੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਿਆ ਹੈ। ਉਨ੍ਹਾਂ ਆਖਿਆ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਾ ਇਕ ਪੁਲਿਸ ਅਧਿਕਾਰੀ ਦਾ ਲੜਕਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਹੋਰ ਵੀ ਦੁੱਖ ਦੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਉਨ੍ਹਾਂ ਸਰਕਾਰ ਨੂੰ ਅਜਿਹੇ ਅਨਸਰਾਂ ’ਤੇ ਸ਼ਿਕੰਜਾ ਕੱਸ ਕੇ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਦੀ ਨਿਗਰਾਨੀ ਅਤੇ ਸੇਵਾ ਸੰਭਾਲ ਲਈ ਪੁਖਤਾ ਪ੍ਰਬੰਧ ਕਰਨ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨਾ ਵਾਪਰਨ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!