ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ – 7 ਮਾਘ (20 ਜਨਵਰੀ 2021) । ਚਾਬੀਆਂ ਦਾ ਮੋਰਚਾ (ਸ੍ਰੀ ਅੰਮ੍ਰਿਤਸਰ) – 7 ਮਾਘ (20 ਜਨਵਰੀ 2021) । ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ – 14 ਮਾਘ (27 ਜਨਵਰੀ 2021) । ਵੱਡਾ ਘੱਲੂਘਾਰਾ ਕੁੱਪ-ਰੋਹੀੜਾ (ਸੰਗਰੂਰ) – 27 ਮਾਘ (9 ਫਰਵਰੀ 2021) । ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ – 29 ਮਾਘ (11 ਫਰਵਰੀ 2021) |
 
 
 
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ
 
 
 

ਪਾਕਿਸਤਾਨ ‘ਚ ਗੁਰਦੁਆਰਾ ਖਾਰਾ ਸਾਹਿਬ ਸੰਗਤ ਲਈ ਖੋਲ੍ਹਣ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਵਾਗਤ

ਅੰਮ੍ਰਿਤਸਰ, 13 ਜੁਲਾਈ – ਪਾਕਿਸਤਾਨ ਵਿਚਲੇ ਪੰਜਾਬ ਦੇ ਜ਼ਿਲ੍ਹਾ ਗੁੱਜਰਾਂਵਾਲਾ ‘ਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਖਾਰਾ ਸਾਹਿਬ ਦੇ ੭੨ ਸਾਲਾਂ ਬਾਅਦ ਸੰਗਤ ਲਈ ਖੋਲ੍ਹਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਉਥੇ ਸਥਿਤ ਸਿੱਖ ਗੁਰਧਾਮ ਨੂੰ ਸੰਗਤ ਲਈ ਖੋਲ੍ਹਣ ਦਾ ਉੱਦਮ ਪ੍ਰਸ਼ੰਸਾਯੋਗ ਹੈ। ਉਨ੍ਹਾਂ ਆਖਿਆ ਕਿ ਇਤਿਹਾਸਕ ਗੁਰਦੁਆਰਾ ਖਾਰਾ ਸਾਹਿਬ ਛੇਵੇਂ ਪਾਤਸ਼ਾਹ ਜੀ ਨਾਲ ਸਬੰਧਤ ਹੈ ਅਤੇ ਇਸ ਦਾ ਦੇਸ਼ ਵੰਡ ਤੋਂ ਬਾਅਦ ਸੰਗਤ ਲਈ ਦੁਬਾਰਾ ਖੁੱਲਣਾ ਸਿੱਖ ਜਗਤ ਲਈ ਇਕ ਚੰਗੀ ਖ਼ਬਰ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਬਾਬੇ ਕੀ ਬੇਰ ਸਿਆਲਕੋਟ ਨੂੰ ਭਾਰਤੀ ਸੰਗਤ ਲਈ ਖੋਲ੍ਹਣ ਦਾ ਪਾਕਿਸਤਾਨ ਸਰਕਾਰ ਨੇ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਉਹ ਬੀਤੇ ਦਿਨੀਂ ਪਾਕਿਸਤਾਨ ਗਏ ਸਨ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬਾਬੇ ਕੀ ਬੇਰ ਨੂੰ ਸੰਗਤਾਂ ਦੇ ਦਰਸ਼ਨ ਲਈ ਖੋਲ੍ਹਣ ਸਬੰਧੀ ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੂੰ ਬੇਨਤੀ ਕੀਤੀ ਸੀ। ਉਨ੍ਹਾਂ ਪ੍ਰਸੰਨਤਾ ਪ੍ਰਗਟ ਕੀਤੀ ਕਿ ਸ਼੍ਰੋਮਣੀ ਕਮੇਟੀ ਦੀ ਇਸ ਮੰਗ ‘ਤੇ ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਬਾਬੇ ਕੀ ਬੇਰ ਨੂੰ ਭਾਰਤੀ ਜਥੇ ਲਈ ਖੋਲ੍ਹਣ ਲਈ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਬਾਅਦ ਹੁਣ ਦੂਸਰੀ ਖ਼ਬਰ ਗੁਰਦੁਆਰਾ ਖਾਰਾ ਸਾਹਿਬ ਨੂੰ ਖੋਲ੍ਹਣ ਦੀ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਸਵਾਗਤ ਕਰਦੀ ਹੈ।

 

 

Comments are closed.

 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

Like us on Facebook

 

ਸੰਪਰਕ / Contacts

ਬੀਬੀ ਜਗੀਰ ਕੌਰ ਜੀ, ਪ੍ਰਧਾਨ                                                     Bibi Jagir Kaur Ji, President, S.G.P.C.
+91-183-2553950 (O) email :- info@sgpc.net feedback@sgpc.net

ਸ. ਹਰਜਿੰਦਰ ਸਿੰਘ ਐਡਵੋਕੇਟ, ਮੁੱਖ ਸਕੱਤਰ                                  S. Harjinder Singh Advocate, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।