No announcement available or all announcement expired.

ਪਾਕਿਸਤਾਨ ’ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ- ਭਾਈ ਲੌਂਗੋਵਾਲ

ਜ਼ਖਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੇਣ ਦਾ ਵੀ ਕੀਤਾ ਐਲਾਨ

ਅੰਮ੍ਰਿਤਸਰ, 7 ਜੁਲਾਈ- ਪਾਕਿਸਤਾਨ ਅੰਦਰ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ  ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਵਾਪਿਸ ਜਾ ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾ ਗ੍ਰਸਤ ਹੋਣ ਨਾਲ ਚਲਾਣਾ ਕਰ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਕੌਮ ਨੂੰ ਹਮਦਰਦੀ ਹੈ। ਇਸ ਦੁੱਖਮਈ ਸਮੇਂ ’ਤੇ ਸ਼੍ਰੋਮਣੀ ਕਮੇਟੀ ਪੀੜਤਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੀੜਤ ਪਰਿਵਾਰਾਂ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ, ਪਰੰਤੂ ਹਮਦਰਦੀ ਵਜੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਵੀ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਸ਼੍ਰੋਮਣੀ ਕਮੇਟੀ ਦੇਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪੀੜਤ ਸਿੱਖ ਪਰਿਵਾਰਾਂ ਦੀ ਬਾਂਹ ਫੜੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਵੇ। ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਨਾਲ ਸਬੰਧਤ ਦੋਸ਼ੀਆਂ ਖਿਲਾਫ ਵੀ ਸ਼ਖ਼ਤ ਕਾਰਵਾਈ ਕੀਤੀ ਜਾਵੇ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਉਹ ਇਸ ਮਾਮਲੇ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਸਰਕਾਰ ਰਾਹੀਂ ਪੱਤਰ ਵੀ ਲਿਖਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਵੀ ਕਰਵਾਏਗੀ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਸੁਖਵਰਸ਼ ਸਿੰਘ ਪੰਨੂ, ਸ. ਪ੍ਰਿਤਪਾਲ ਸਿੰਘ ਲੁਧਿਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸੀਨੀਅਰ ਆਗੂ ਸ. ਨਰਿੰਦਰ ਸਿੰਘ ਬਾੜਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਿਮਰਜੀਤ ਸਿੰਘ, ਸ. ਗੁਰਮੀਤ ਸਿੰਘ ਬੁੱਟਰ ਆਦਿ ਮੌਜੂਦ ਸਨ।
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।