Historical Days - ਸ਼ਹੀਦੀ ਸੰਤ ਹਰਚੰਦ ਸਿੰਘ ਲੌਂਗੋਵਾਲ - 5 ਭਾਦੋਂ (20-08-17) | ਪਹਿਲਾ ਪ੍ਰਕਾਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 7 ਭਾਦੋਂ (22-08-17) | ਗੁਰਗੱਦੀ ਸ੍ਰੀ ਗੁਰੂ ਅਰਜਨ ਦੇਵ ਜੀ - 8 ਭਾਦੋਂ (23-08-17) | ਜੋਤੀ-ਜੋਤਿ ਸ੍ਰੀ ਗੁਰੂ ਰਾਮਦਾਸ ਜੀ - 9 ਭਾਦੋਂ (24-08-17) | ਜੋੜ-ਮੇਲਾ ਗੁ: ਕੰਧ ਸਾਹਿਬ (ਬਟਾਲਾ) - 13 ਭਾਦੋਂ (28-08-17) | ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 14 ਭਾਦੋਂ (29-08-17) |
 
Sarai Booking Kirtan Player Kirtan Player Kirtan Player Kirtan Player
 

ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

Follow us on Facebook

 

ਪਿੰਡ ਜਲਾਲ ‘ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਅਤਿ ਦੁਖਦਾਈ –ਪ੍ਰੋ: ਕਿਰਪਾਲ ਸਿੰਘ ਬਡੂੰਗਰ

ਪ੍ਰੋ: ਬਡੂੰਗਰ ਵੱਲੋਂ ਤਿੰਨ ਮੈਂਬਰੀ ਜਾਂਚ ਕਮੇਟੀ ਗਠਿਤ

ਅੰਮ੍ਰਿਤਸਰ, 17 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਲਾਲ ਵਿਚ ਪਾਵਨ ਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਬੇਹੱਦ ਦੁੱਖਦਾਈ ਹੈ। ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਪ੍ਰੋ: ਬਡੂੰਗਰ ਨੇ ਕਿਹਾ ਕਿ ਗੁਰਬਾਣੀ ਸਮੁੱਚੀ ਮਨੁੱਖਤਾ ਦੇ ਭਲੇ ਲਈ ਰਚੀ ਗਈ ਹੈ ਪਰ ਪਿਛਲੇ ਕੁਝ ਸਮੇਂ ਤੋਂ ਸਿੱਖ ਵਿਰੋਧੀ ਲੋਕ ਅਮਨ ਸ਼ਾਂਤੀ ਨੂੰ ਲਾਂਭੂ ਲਾਉਣ ਦੀ ਮਨਸ਼ਾ ਤਹਿਤ ਇਸ ਦਾ ਨਿਰਾਦਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰ-ਬਾਰ ਅਖਬਾਰਾਂ ਵਿਚ ਇਸ਼ਤਿਹਾਰ ਤੇ ਖਬਰਾਂ ਪ੍ਰਕਾਸ਼ਿਤ ਕਰਵਾ ਕੇ ਪਿੰਡਾਂ ਸ਼ਹਿਰਾਂ ਦੀਆਂ ਗੁਰਦੁਆਰਾ ਕਮੇਟੀਆਂ, ਸਭਾ-ਸੁਸਾਇਟੀਆਂ, ਗੰ੍ਰਥੀ ਸਿੰਘਾਂ ਤੇ ਸੰਗਤਾਂ ਨੂੰ ਸੁਚੇਤ ਵੀ ਕੀਤਾ ਜਾਂਦਾ ਹੈ। ਗੁਰੂ-ਘਰਾਂ ਦੀ ਪਹਿਰੇਦਾਰੀ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸ਼ਰਾਰਤੀ ਅਨਸਰ ਕਿਸੇ ਮਾੜੀ ਘਟਨਾ ਨੂੰ ਅੰਜਾਮ ਨਾ ਦੇ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਸਰਕਾਰ ਖੁਫੀਆ ਏਜੰਸੀਆਂ ਰਾਹੀਂ ਇਨ੍ਹਾਂ ਘਟਨਾਵਾਂ ਪਿਛਲੇ ਚਿਹਰਿਆਂ ਨੂੰ ਲੱਭ ਕੇ ਇਨ੍ਹਾਂ ਅਮਨ ਸ਼ਾਂਤੀ ਦੇ ਵੈਰੀਆਂ ਨੂੰ ਸਖਤ ਸਜ਼ਾਵਾਂ ਦੇਣ। ਉਨ੍ਹਾਂ ਸਰਕਾਰ ਦੀ ਕਾਰਜਕੁਸ਼ਲਤਾ ਉਪਰ ਰੋਸ ਪ੍ਰਗਟ ਕਰਦਿਆਂ ਸ਼ੰਕਾ ਜਤਾਈ ਕਿ ਸਰਕਾਰ ਦੇ ਇਨ੍ਹਾਂ ਘਟਨਾਵਾਂ ਨੂੰ ਨਾ-ਰੋਕ ਪਾਉਣ ਕਾਰਨ ਪੰਜਾਬ ਵਿਚ ਕਿਸੇ ਵੀ ਸਮੇਂ ਅਸ਼ਾਂਤੀ ਵਾਲਾ ਮਾਹੌਲ ਬਣ ਸਕਦਾ ਹੈ।

ਉਨ੍ਹਾਂ ਕਿਹਾ ਕਿ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀ ਪਾਵਨ ਗੁਰਬਾਣੀ ਦੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤਰੁੰਤ ਗ੍ਰਿਫਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਜਲਾਲ ਵਿਚ ਵਾਪਰੀ ਇਸ ਦੁੱਖਦਾਈ ਘਟਨਾ ਦੀ ਜਾਂਚ ਲਈ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਸ. ਮੇਜਰ ਸਿੰਘ ਤੇ ਗੁਰਦੁਆਰਾ ਗੁਰੂਸਰ ਮਹਿਰਾਜ ਦੇ ਮੈਨੇਜਰ ਸ. ਸੁਮੇਰ ਸਿੰਘ ‘ਤੇ ਅਧਾਰਤ ਕਮੇਟੀ ਗਠਿਤ ਕੀਤੀ ਗਈ ਹੈ ਜੋ ਪਿੰਡ ਜਲਾਲ ਵਿਚ ਵਾਪਰੀ ਸਾਰੀ ਘਟਨਾ ਦੀ ਰਿਪੋਰਟ ਦੇਵੇਗੀ।

 
 
 

Important Links

tenders recruitments results education
 
 

Online Payment Gateway

payment gateway
 
 

Contacts

Professor Kirpal Singh, President, S.G.P.C.
+91-183-2553950 (O)
president@sgpc.net

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex,
Sri Amritsar.
EPBX No. (0183-2553957-58-59)