ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ - 13 ਜੇਠ (26 ਮਈ 2020) | ਘੱਲੂਘਾਰਾ ਸ੍ਰੀ ਅਕਾਲ ਤਖ਼ਤ ਸਾਹਿਬ (ਜੂਨ 1984) - 22 ਜੇਠ (4 ਜੂਨ 2020) | ਜਨਮ ਦਿਹਾੜਾ ਭਗਤ ਕਬੀਰ ਜੀ - 23 ਜੇਠ (5 ਜੂਨ 2020) | ਜੋੜ ਮੇਲਾ ਗੁਰਦੁਆਰਾ ਸ੍ਰੀ ਰੀਠਾ ਸਾਹਿਬ - 23 ਜੇਠ (5 ਜੂਨ 2020) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ - 24 ਜੇਠ (6 ਜੂਨ 2020) | ਸ਼ਹੀਦੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ - 24 ਜੇਠ (6 ਜੂਨ 2020) | ਸ਼ਹੀਦੀ ਭਾਈ ਅਮਰੀਕ ਸਿੰਘ ਜੀ – 24 ਜੇਠ (6 ਜੂਨ 2020) |

ਪਿੰਡ ਪਠਲਾਵਾ ਦੇ ਕੋਰੋਨਾ ਮੁਕਤ ਹੋਣ ’ਤੇ  ਸੰਗਤਾਂ ਵੱਲੋਂ ਸ਼ੁਕਰਾਨੇ ਵਜੋਂ ਲੰਗਰ ਲਈ ਰਸਦਾਂ ਭੇਟ


ਅੰਮ੍ਰਿਤਸਰ, 21 ਮਈ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਪਠਲਾਵਾ ਦੀਆਂ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਰਸਦਾਂ ਭੇਟ ਕੀਤੀਆਂ ਗਈਆਂ ਹਨ। ਪਿੰਡ ਦੇ ਕੋਰੋਨਾ ਮੁਕਤ ਹੋਣ ਕਾਰਨ ਸੰਗਤਾਂ ਵੱਲੋਂ ਸ਼ੁਕਰਾਨੇ ਦੇ ਤੌਰ ’ਤੇ ਇਹ ਸੇਵਾ ਕੀਤੀ ਗਈ ਹੈ। ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਸਵਰਨਜੀਤ ਸਿੰਘ, ਇਕ ਨੂਰ ਸੰਸਥਾ ਪਠਲਾਵਾ ਦੇ ਚੇਅਰਮੈਨ ਸ. ਤਰਲੋਚਨ ਸਿੰਘ ਵਾਰੀਆ ਅਤੇ ਨਗਰ ਦੇ ਸਰਪੰਚ ਸ. ਹਰਪਾਲ ਸਿੰਘ ਦੀ ਅਗਵਾਈ ਵਿਚ ਰਸਦਾਂ ਲੈ ਕੇ ਪੁੱਜੀਆਂ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸੰਗਤ ਵੱਲੋਂ ਭੇਟਾ ਕੀਤੀਆਂ ਗਈਆਂ ਰਸਦਾਂ ਵਿਚ 61 ਕੁਇੰਟਲ ਕਣਕ, 40 ਕੁਇੰਟਲ ਖੰਡ, 41 ਕੁਇੰਟਲ ਪਿਆਜ਼, 10 ਕੁਇੰਟਲ ਚੌਲ ਤੋਂ ਇਲਾਵਾ ਦਾਲਾਂ, ਸੂਜੀ, ਚਣੇ, ਮਸਾਲੇ, ਸੁੱਕਾ ਦੁੱਧ, ਤੇਲ ਅਤੇ ਘਿਉ ਆਦਿ ਸ਼ਾਮਲ ਹਨ।  ਇਸ ਮੌਕੇ ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਭਾਈ ਹਰਪ੍ਰੀਤ ਸਿੰਘ ਪਠਲਾਵਾ, ਸ. ਅਮਰਪ੍ਰੀਤ ਸਿੰਘ ਲਾਲੀ, ਸ. ਕੁਲਦੀਪ ਸਿੰਘ, ਸ. ਤਰਲੋਚਨ ਸਿੰਘ, ਮਾਸਟਰ ਤਰਸੇਮ ਸਿੰਘ, ਸ. ਅਜੀਤ ਸਿੰਘ, ਸ. ਫ਼ਤਹਿ ਸਿੰਘ, ਡਾ. ਪ੍ਰਮਿੰਦਰ ਸਿੰਘ, ਸ. ਰਾਮ ਸਿੰਘ ਬੰਗਾ, ਸ. ਲਵਪ੍ਰੀਤ ਸਿੰਘ, ਸ. ਸੁਖਦੇਵ ਸਿੰਘ ਆਦਿ ਮੌਜੂਦ ਸਨ।

ਹਲਕਾ ਡੇਰਾ ਬਾਬਾ ਨਾਨਕ ਦੀ ਸੰਗਤ ਵੱਲੋਂ ਲੰਗਰ ਲਈ 710 ਕੁਇੰਟਲ ਕਣਕ ਭੇਟ
ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਸੰਗਤ ਵੱਲੋਂ ਰਸਦਾਂ ਭੇਟ ਕਰਨ ਦੀ ਲੜੀ ’ਚ ਹਲਕਾ ਡੇਰਾ ਬਾਬਾ ਨਾਨਕ ਦੀ ਸੰਗਤ ਵੱਲੋਂ 710 ਕੁਇੰਟਲ ਕਣਕ ਭੇਜ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਕੋਰ ਕਮੇਟੀ ਮੈਂਬਰ ਸ. ਸੁਖਜਿੰਦਰ ਸਿੰਘ ਸੋਨੂੰ ਲੰਗਾਹ ਦੀ ਪ੍ਰੇਰਣਾ ਸਦਕਾ ਸੰਗਤਾਂ ਵੱਲੋਂ ਸਾਂਝੇ ਤੌਰ ’ਤੇ ਇਹ ਸੇਵਾ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸ. ਸੁਖਜਿੰਦਰ ਸਿੰਘ ਸੋਨੂੰ ਲੰਗਾਹ ਅਤੇ ਹਲਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਕਣਕ ਲੈ ਕੇ ਪੁੱਜਣ ’ਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਪਰਮਜੀਤ ਸਿੰਘ ਨੇ ਸਨਮਾਨਿਤ ਕੀਤਾ। ਇਸ ਮੌਕੇ ਸ. ਸੁਖਜਿੰਦਰ ਸਿੰਘ ਸੋਨੁੂੰ ਨੇ ਆਖਿਆ ਕਿ ਕੋਰੋਨਾ ਮਹਾਮਾਰੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਲੰਗਰ ਸੇਵਾਵਾਂ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਪ੍ਰਤੀ ਸੰਗਤਾਂ ਅੰਦਰ ਵੱਡੀ ਸ਼ਰਧਾ ਹੈ, ਜਿਸ ਸਦਕਾ ਵੱਡੀ ਗਿਣਤੀ ਵਿਚ ਸੰਗਤਾਂ ਲੰਗਰ ਲਈ ਕਣਕ ਅਤੇ ਹੋਰ ਰਸਦਾਂ ਭੇਜ ਰਹੀਆਂ ਹਨ। ਇਸ ਮੌਕੇ ਸ. ਜਸਪ੍ਰੀਤ ਸਿੰਘ ਰਾਣਾ ਅਤੇ ਹਲਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।