ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 27 ਮੱਘਰ (12 ਦਸੰਬਰ 2018) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2018) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2018) | ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) - 7 ਪੋਹ (22 ਦਸੰਬਰ 2018) | ਸ਼ਹੀਦੀ ਵੱਡੇ ਸਾਹਿਬਜ਼ਾਦੇ ਅਤੇ ਚਮਕੌਰ ਸਾਹਿਬ ਦੇ ਹੋਰ ਸ਼ਹੀਦ - 8 ਪੋਹ (23 ਦਸੰਬਰ 2018) | ਸ਼ਹੀਦੀ ਦਿਹਾੜਾ ਭਾਈ ਸੰਗਤ ਸਿੰਘ ਜੀ - ੯ ਪੋਹ (24 ਦਸੰਬਰ 2018) | ਸ਼ਹੀਦੀ ਦਿਹਾੜਾ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ – 13 ਪੋਹ (28 ਦਸੰਬਰ 2018)
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਭਾਈ ਲੌਂਗੋਵਾਲ ਕਰਨਗੇ ਰਵਾਨਾ

ਅੰਮ੍ਰਿਤਸਰ, ੨੦ ਨਵੰਬਰ- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ ੨੧ ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਕਰਨਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਨਾਲ ੧੨੨੭ ਸ਼ਰਧਾਲੂ ਭੇਜੇ ਜਾ ਰਹੇ ਹਨ, ਜੋ ੨੩ ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣਗੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜਥੇ ਨੂੰ ਰਵਾਨਾ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ ਅਤੇ ਜਥੇ ਦੀ ਰਵਾਨਗੀ ਸਵੇਰੇ ੮:੩੦ ਵਜੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਕੀਤੀ ਜਾਵੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇ ਦੇ ਆਗੂ ਵੱਜੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਨੂੰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਜਥੇ ਦੇ ਪ੍ਰੋਗਰਾਮ ਬਾਰੇ ਦੱਸਿਆ ਕਿ ੨੧ ਨਵੰਬਰ ਨੂੰ ਜਥਾ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ ਜਿਥੋਂ ੨੨ ਨਵੰਬਰ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਦੇ ਦਰਸ਼ਨ ਕਰਨ ਉਪਰੰਤ ਸ਼ਾਮ ਨੂੰ ਮੁੜ ਸ੍ਰੀ ਨਨਕਾਣਾ ਸਾਹਿਬ ਵਿਖੇ ਪਰਤ ਆਵੇਗਾ। ੨੩ ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ ਜਦਕਿ ੨੪ ਨਵੰਬਰ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਜਾਣਗੇ। ਇਸੇ ਤਰ੍ਹਾਂ ਸ਼ਰਧਾਲੂ ਗੁਰਦੁਆਰਾ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰਨਗੇ ਅਤੇ ੩੦ ਨਵੰਬਰ ਨੂੰ ਇਹ ਜਥਾ ਭਾਰਤ ਪੁੱਜ ਜਾਵੇਗਾ। ਸ. ਬੇਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਹੋਰ ਵੀ ਵਿਸ਼ੇਸ਼ ਜਥੇ ਭੇਜੇ ਜਾਣਗੇ, ਜਿਸ ਸਬੰਧੀ ਸਰਕਾਰਾਂ ਨਾਲ ਗੱਲਬਾਤ ਚੱਲ ਰਹੀ ਹੈ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
No announcement available or all announcement expired.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!