Historical Days - ਸ਼ਹੀਦੀ ਸੰਤ ਹਰਚੰਦ ਸਿੰਘ ਲੌਂਗੋਵਾਲ - 5 ਭਾਦੋਂ (20-08-17) | ਪਹਿਲਾ ਪ੍ਰਕਾਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 7 ਭਾਦੋਂ (22-08-17) | ਗੁਰਗੱਦੀ ਸ੍ਰੀ ਗੁਰੂ ਅਰਜਨ ਦੇਵ ਜੀ - 8 ਭਾਦੋਂ (23-08-17) | ਜੋਤੀ-ਜੋਤਿ ਸ੍ਰੀ ਗੁਰੂ ਰਾਮਦਾਸ ਜੀ - 9 ਭਾਦੋਂ (24-08-17) | ਜੋੜ-ਮੇਲਾ ਗੁ: ਕੰਧ ਸਾਹਿਬ (ਬਟਾਲਾ) - 13 ਭਾਦੋਂ (28-08-17) | ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 14 ਭਾਦੋਂ (29-08-17) |
 
Sarai Booking Kirtan Player Kirtan Player Kirtan Player Kirtan Player
 

ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

Follow us on Facebook

 

ਪ੍ਰੋ: ਬਡੂੰਗਰ ਨੇ ਵੱਖ-ਵੱਖ ਥਾਵਾਂ ‘ਤੇ ਵਾਲ ਕੱਟੇ ਜਾਣ ਦੀਆਂ ਘਟਨਾਵਾਂ ‘ਤੇ ਚਿੰਤਾ ਜਾਹਿਰ ਕੀਤੀ

ਅੰਮ੍ਰਿਤਸਰ, ੯ ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਕੁਝ ਦਿਨਾਂ ਤੋਂ ਵੱਖ-ਵੱਖ ਥਾਵਾਂ ‘ਤੇ ਵਾਲ ਕੱਟੇ ਜਾਣ ਦੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਵਰਤਾਰਾ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਕੇਂਦਰ ਸਮੇਤ ਪੰਜਾਬ ਸਰਕਾਰ ਨੂੰ ਏਜੰਸੀਆਂ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸਦੀ ਅਸਲੀਅਤ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਜਿਥੇ ਜਿਥੇ ਵੀ ਇਹ ਘਟਨਾਵਾਂ ਵਾਪਰੀਆਂ ਹਨ, ਸਬੰਧਤਾਂ ਪਾਸੋਂ ਬਾਰੀਕੀ ਨਾਲ ਪੁੱਛਗਿਛ ਕੀਤੀ ਜਾਵੇ। ਪ੍ਰੋ: ਬਡੂੰਗਰ ਨੇ ਕਿਹਾ ਕਿ ਅਜਿਹੇ ਭਰਮ-ਭੁਲੇਖੇ ਪੈਦਾ ਕਰਕੇ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਦੀ ਸ਼ਨਾਖਤ ਹੋਣੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਵਹਿਮਾਂ-ਭਰਮਾਂ ਦਾ ਭੁਲੇਖਾ ਪਾ ਕੇ ਲੋਕ ਅਜਿਹੀਆਂ ਹਰਕਤਾਂ ਨੂੰ ਅੰਜਾਮ ਦੇ ਰਹੇ ਹਨ ਜਿਸ ਨਾਲ ਸਮਾਜ ਵਿਚ ਅਸਥਿਰਤਾ ਤੇ ਡਰ ਵਾਲਾ ਮਾਹੌਲ ਪੈਦਾ ਹੋ ਰਿਹਾ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਗੁਰੂ ਸਾਹਿਬਾਨ ਨੇ ਸੁਹਿਰਦ ਤੇ ਗਿਆਨਵਾਨ ਸਮਾਜ ਦੀ ਸਿਰਜਣਾ ਲਈ ਗੁਰਬਾਣੀ ਉਪਦੇਸ਼ ਰਾਹੀਂ ਮਨੁੱਖਤਾ ਨੂੰ ਸੇਧ ਦਿੱਤੀ ਪਰ ਦੁੱਖ ਦੀ ਗੱਲ ਹੈ ਕਿ ਅੱਜ ਵੀ ਲੋਕ ਗੁਰੂ ਦੀ ਸਿੱਖਿਆ ਤੋਂ ਦੂਰ ਹੋ ਕੇ ਵਹਿਮਾਂ ਭਰਮਾਂ ਦਾ ਸ਼ਿਕਾਰ ਹੋ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵਹਿਮਾਂ ਭਰਮਾਂ ਨਾਲ ਜੋੜ ਕੇ ਅਜਿਹੀਆਂ ਘਟਨਾਵਾਂ ਨੂੰ ਹੋਰ ਬਲ ਨਾ ਦਿੱਤਾ ਜਾਵੇ।

 
 
 

Important Links

tenders recruitments results education
 
 

Online Payment Gateway

payment gateway
 
 

Contacts

Professor Kirpal Singh, President, S.G.P.C.
+91-183-2553950 (O)
info@sgpc.net

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex,
Sri Amritsar.
EPBX No. (0183-2553957-58-59)