No announcement available or all announcement expired.
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਪੰਜਾਂ ਤਖ਼ਤਾਂ ਦੇ ਦਰਸ਼ਨਾਂ ਲਈ ਸੰਗਤ ਨੂੰ ਲੈ ਕੇ ਜਾਵੇਗੀ ਵਿਸ਼ੇਸ਼ ਰੇਲ – ਭਾਈ ਲੌਂਗੋਵਾਲ

ਅੰਮ੍ਰਿਤਸਰ 12 ਜਨਵਰੀ-
ਸਿੱਖ ਪੰਥ ਦੇ ਪੰਜ ਤਖ਼ਤਾਂ ਦੇ ਦਰਸ਼ਨ ਕਰਵਾਉਣ ਲਈ 1 ਫ਼ਰਵਰੀ ਨੂੰ ਇਕ ਵਿਸ਼ੇਸ਼ ਰੇਲ ਗੱਡੀ ਦਿੱਲੀ ਤੋਂ ਰਵਾਨਾ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਲਿਮਿ: ਵੱਲੋਂ ਇਹ ਵਿਸ਼ੇਸ਼ ਰੇਲ ਗੱਡੀ ਚਲਾਈ ਜਾ ਰਹੀ ਹੈ, ਜਿਸ ਦਾ ਨਾਂ ਪੰਜ ਤਖ਼ਤ ਐਕਸਪ੍ਰੈੱਸ ਰੱਖਿਆ ਗਿਆ ਹੈ। ਇਹ ਗੱਡੀ 10 ਦਿਨ ਅਤੇ 9 ਰਾਤਾਂ ਵਿਚ ਭਾਰਤ ਦੇ ਪੰਜੇ ਸਿੱਖ ਤਖ਼ਤ ਜਿਨ੍ਹਾਂ ਵਿਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ, ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਪੰਜਾਬ ਦੇ ਦਰਸ਼ਨ ਕਰਵਾਏਗੀ।
800 ਸੀਟਾਂ ਵਾਲੀ ਇਹ ਏ.ਸੀ. ਰੇਲ ਗੱਡੀ 1 ਫ਼ਰਵਰੀ ਨੂੰ ਦਿੱਲੀ ਦੇ ਸਫਦਰ ਜੰਗ ਰੇਲਵੇ ਸਟੇਸ਼ਨ ਤੋਂ ਰਵਾਨਾ ਹੋ ਕੇ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਵੇਗੀ, ਫਿਰ ਨਾਂਦੇੜ ਤੋਂ ਪਟਨਾ ਸਾਹਿਬ, ਫਿਰ ਅਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਅੰਮ੍ਰਿਤਸਰ, ਫਿਰ ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ ਤੋਂ ਦਿੱਲੀ ਤੱਕ ਦਾ ਸਫ਼ਰ ਕਰੇਗੀ। ਇਸ ਸਫ਼ਰ ਦੌਰਾਨ ਸੰਗਤ ਦਾ ਪੂਰਾ ਪੂਰਾ ਖ਼ਿਆਲ ਕਾਰਪੋਰੇਸ਼ਨ ਵੱਲੋਂ ਰੱਖਿਆ ਜਾਵੇਗਾ। ਸੰਗਤ ਨੂੰ ਸ਼ਾਕਾਹਾਰੀ ਭੋਜਨ ਦਿੱਤਾ ਜਾਵੇਗਾ ਅਤੇ ਰਾਤ ਸਮੇਂ ਰਿਹਾਇਸ਼ ਦਾ ਪ੍ਰਬੰਧ ਵੀ ਕਾਰਪੋਰੇਸ਼ਨ ਵੱਲੋਂ ਕੀਤਾ ਜਾਵੇਗਾ। ਇਸ ਯਾਤਰਾ ਲਈ ਯਾਤਰੀ ਨੂੰ 15750/- ਰੁਪੈ ਦੀ ਟਿਕਟ ਖਰੀਦਣੀ ਪਵੇਗੀ।
 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!