No announcement available or all announcement expired.

ਬਾਬਾ ਜੀਤ ਸਿੰਘ ਜੌਹਲਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31 ਹਜ਼ਾਰ 500 ਰੁਪਏ ਭੇਟ

ਅੰਮ੍ਰਿਤਸਰ, 1 ਜੂਨ- ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31 ਹਜ਼ਾਰ 500 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ। ਇਨ੍ਹਾਂ ਵੱਲੋਂ ਇਸ ਤੋਂ ਪਹਿਲਾਂ ਵੀ ਲੰਗਰ ਲਈ ਕਣਕ ਅਤੇ ਮਾਇਆ ਭੇਜੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੂੰ ਮਾਇਆ ਭੇਟ ਕਰਨ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਨੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਪੀਲ ਦੇ ਮੱਦੇਨਜ਼ਰ ਸੰਗਤਾਂ ਵੱਲੋਂ ਵੱਡੀ ਪੱਧਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਣਕ ਸਮੇਤ ਹੋਰ ਰਸਦਾਂ ਅਤੇ ਮਾਇਆ ਭੇਜਣ ਦਾ ਸਿਲਸਿਲਾ ਬਣਿਆ ਹੋਇਆ ਹੈ। ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰੂ ਕੇ ਲੰਗਰਾਂ ਲਈ ਰਸਦਾਂ ਅਤੇ ਮਾਇਆ ਭੇਟ ਕਰਨ ਲਈ ਸੰਗਤਾਂ ਅੰਦਰ ਭਾਰੀ ਉਤਸ਼ਾਹ ਹੈ। ਉਨ੍ਹਾਂ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਕੇ ਲੰਗਰ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲਦੇ ਹਨ, ਜਿਸ ਦੇ ਚੱਲਦਿਆਂ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਆਪੋ-ਆਪਣੀ ਸਮਰੱਥਾ ਅਨੁਸਾਰ ਲੰਗਰ ਸੇਵਾ ਵਿਚ ਹਿੱਸਾ ਪਾਈਏ। ਉਨ੍ਹਾਂ ਦੱਸਿਆ ਕਿ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਇਸ ਤੋਂ ਪਹਿਲਾਂ ਵੀ 141 ਕੁਇੰਟਲ ਕਣਕ ਅਤੇ 1 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਸੀ। ਅੱਜ ਫਿਰ ਇਨ੍ਹਾਂ ਵੱਲੋਂ 31 ਹਜ਼ਾਰ 500 ਰੁਪਏ ਦੀ ਸੇਵਾ ਕੀਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਲੰਬਰਦਾਰ ਮੱਖਣ ਸਿੰਘ ਬਲੀਨਾ, ਸ. ਆਰ.ਪੀ. ਸਿੰਘ, ਸ. ਭੁਪਿੰਦਰ ਸਿੰਘ ਭੁੱਲਰ, ਸ. ਬਲਰਾਜ ਸਿੰਘ ਖ਼ਾਲਸਾ, ਸ. ਦਲਜੀਤ ਸਿੰਘ ਭੋਜੇਵਾਲ, ਸ. ਮੰਗਲ ਸਿੰਘ ਜਲੰਧਰ ਆਦਿ ਮੌਜੂਦ ਸਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।