ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ - 13 ਜੇਠ (26 ਮਈ 2020) | ਘੱਲੂਘਾਰਾ ਸ੍ਰੀ ਅਕਾਲ ਤਖ਼ਤ ਸਾਹਿਬ (ਜੂਨ 1984) - 22 ਜੇਠ (4 ਜੂਨ 2020) | ਜਨਮ ਦਿਹਾੜਾ ਭਗਤ ਕਬੀਰ ਜੀ - 23 ਜੇਠ (5 ਜੂਨ 2020) | ਜੋੜ ਮੇਲਾ ਗੁਰਦੁਆਰਾ ਸ੍ਰੀ ਰੀਠਾ ਸਾਹਿਬ - 23 ਜੇਠ (5 ਜੂਨ 2020) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ - 24 ਜੇਠ (6 ਜੂਨ 2020) | ਸ਼ਹੀਦੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ - 24 ਜੇਠ (6 ਜੂਨ 2020) | ਸ਼ਹੀਦੀ ਭਾਈ ਅਮਰੀਕ ਸਿੰਘ ਜੀ – 24 ਜੇਠ (6 ਜੂਨ 2020) |

ਭਾਈ ਨਿਰਮਲ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਤੇ ਹੋਰਾਂ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 2 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਖਾਲਸਾ ਸਿੱਖ ਪੰਥ ਨੇ ਨਾਮਵਰ ਰਾਗੀ ਸਨ, ਜਿਨ੍ਹਾਂ ਦੇ ਚਲਾਣੇ ਨਾਲ ਕੌਮ ਨੂੰ ਵੱਡਾ ਘਾਟਾ ਪਿਆ ਹੈ। ਭਾਈ ਲੌਂਗੋਵਾਲ ਨੇ ਕਰਤਾਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਭਾਈ ਸਾਹਿਬ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ ਹੈ।
ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਨਿਰਮਲ ਸਿੰਘ ਦੇ ਚਲਾਣੇ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਰਾਗਬੱਧ ਕੀਰਤਨ ਸ਼ੈਲੀ ਦੇ ਮਾਹਿਰ ਭਾਈ ਖਾਲਸਾ ਦੀ ਰੁਖਸਤੀ ਕੌਮ ਨੂੰ ਹਮੇਸ਼ਾ ਰੜਕਦੀ ਰਹੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬੇਵੱਸੀ ਪ੍ਰਗਟ ਕਰਦਿਆਂ ਆਖਿਆ ਕਿ ਸਿੱਖ ਜਗਤ ਦੀ ਇਸ ਬੁਲੰਦ ਹਸਤੀ ਦਾ ਤੁਰ ਜਾਣਾ ਅਤਿਅੰਤ ਪੀੜਾਮਈ ਹੈ। ਇਸ ਦੇ ਨਾਲ ਹੀ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ ਨੇ ਵੀ ਭਾਈ ਨਿਰਮਲ ਸਿੰਘ ਦੇ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ ਹੈ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।