No announcement available or all announcement expired.

ਭਾਈ ਲੌਂਗੋਵਾਲ ਨੇ ਆਨਲਾਈਨ ਗੱਤਕਾ ਮੁਕਾਬਲਿਆਂ ਦੌਰਾਨ ਜੇਤੂ ਰਹੀਆਂ ਟੀਮਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 21 ਜੁਲਾਈ- 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਸਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਿਤ ਕਰਨ ਲਈ ਆਨਲਾਈਨ ਗੱਤਕਾ ਮੁਕਾਬਲੇ ਕਰਵਾਉਣ ਦਾ ਵਿਲੱਖਣ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿਚ ਕਰਵਾਏ ਗਏ ਗੱਤਕਾ ਮੁਕਾਬਲਿਆਂ ਦੌਰਾਨ ਬੇਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਗੱਤਕਾ ਟੀਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ। ਪਹਿਲੇ ਸਥਾਨ ’ਤੇ ਰਹੇ ਬਾਬਾ ਬਿਧੀ ਚੰਦ ਗੱਤਕਾ ਅਖਾੜਾ ਅੰਮ੍ਰਿਤਸਰ ਨੂੰ 5100 ਰੁਪਏ, ਦੂਜੇ ਸਥਾਨ ’ਤੇ ਰਹੇ ਨਿਰਵੈਰ ਖ਼ਾਲਸਾ ਗੱਤਕਾ ਅਖਾੜਾ ਰਾਜਪੁਰਾ ਨੂੰ 3100 ਰੁਪਏ ਅਤੇ ਤੀਜੇ ਸਥਾਨ ’ਤੇ ਆਈ ਦਸਮੇਸ਼ ਗੱਤਕਾ ਅਕੈਡਮੀ ਤਲਵੰਡੀ ਸਾਬੋ ਦੀ ਟੀਮ ਨੂੰ 2100 ਰੁਪਏ ਦਾ ਇਨਾਮ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜੇਤੂ ਗੱਤਕਾ ਟੀਮਾਂ ਨੂੰ ਸਨਮਾਨਿਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਮਾਰਸ਼ਲ ਆਰਟ ਗੱਤਕਾ ਸਿੱਖ ਕੌਮ ਦੀ ਵਿਰਾਸਤ ਹੈ। ਇਹ ਪ੍ਰੰਪਰਾ ਗੁਰੂ ਸਾਹਿਬਾਨ ਦੇ ਸਮੇਂ ਤੋਂ ਚਲਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੱਤਕੇ ਨੂੰ ਨੌਜੁਆਨੀ ਵਿਚ ਹੋਰ ਉਭਾਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਰਤਮਾਨ ਸਮੇਂ ਕੋਰੋਨਾ ਮਹਾਮਾਰੀ ਕਾਰਨ ਗੱਤਕੇ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ 6-6 ਮੈਂਬਰਾਂ ’ਤੇ ਅਧਾਰਿਤ ਵੱਖ-ਵੱਖ ਟੀਮਾਂ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਤੋਂ ਗੱਤਕਾ ਪ੍ਰਦਰਸ਼ਨ ਵਿਚ ਭਾਗ ਲਿਆ। ਇਸ ਵਿਚ ਜੇਤੂ ਰਹੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ ਹਨ ਅਤੇ ਇਸ ਤੋਂ ਇਲਾਵਾ ਭਾਗ ਲੈਣ ਵਾਲੀਆਂ ਟੀਮਾਂ ਦੀ ਵੀ ਹੌਂਸਲਾ ਅਫਜਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਵੀ ਗੱਤਕਾ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਛੁੱਟੀ ਸਮੇਂ ਇੱਕ ਘੰਟੇ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਤਕਾ ਕੋਚ ਮੁਲਾਜ਼ਮਾਂ ਨੂੰ ਗੱਤਕਾ ਸਿਖਲਾਈ ਦੇਣਗੇ। ਇਸ ਮੌਕੇ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਅਸੰਧ, ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ ਕੰਗ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਦਰਸ਼ਨ ਸਿੰਘ ਪੀ.ਏ., ਗੱਤਕਾ ਕੋਚ ਸ. ਸੁਪ੍ਰੀਤ ਸਿੰਘ ਆਦਿ ਮੌਜੂਦ ਸਨ।
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।