ਇਤਿਹਾਸਿਕ ਦਿਹਾੜੇ - ਸ਼ਹੀਦੀ ਭਾਈ ਸੁਖਦੇਵ ਸਿੰਘ (ਸੁੱਖਾ) ਅਤੇ ਭਾਈ ਹਰਜਿੰਦਰ ਸਿੰਘ (ਜਿੰਦਾ) 23 ਅੱਸੂ (9 ਅਕਤੂਬਰ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 29 ਅੱਸੂ (15 ਅਕਤੂਬਰ 2019) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ 6 ਕੱਤਕ (22 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 6 ਕੱਤਕ (22 ਅਕਤੂਬਰ 2019) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2019)| ਬੰਦੀ ਛੋੜ ਦਿਵਸ (ਦੀਵਾਲੀ) 11 ਕੱਤਕ (27 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 13 ਕੱਤਕ (29 ਅਕਤੂਬਰ 2019) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2019) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2019) |

32 Kbps 96 Kbps

 
 
 
 
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 
 

ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨੂੰ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਮਨਾਉਣ ਦੀ ਅਪੀਲ

-ਵਡੇਰੇ ਪੰਥਕ ਹਿੱਤਾਂ ਲਈ ਭੰਬਲਭੂਸੇ ਨੂੰ ਖ਼ਤਮ ਕੀਤਾ ਜਾਵੇ-ਭਾਈ ਲੌਂਗੋਵਾਲ

-ਕਿਹਾ, ਸ਼੍ਰੋਮਣੀ ਕਮੇਟੀ ਦੇ ਸਮਾਗਮ ‘ਚ ਸ਼ਾਮਲ ਹੋਣ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਕਸ਼ੇ ਕਦਮਾਂ ‘ਤੇ ਚੱਲਣ ਮੁੱਖ ਮੰਤਰੀ

ਅੰਮ੍ਰਿਤਸਰ, ੮ ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ੧੨ ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਸਟੇਜ਼ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦਾ ਸਾਥ ਦੇਣ। ਜਾਰੀ ਇਕ ਪ੍ਰੈੱਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪੰਜਾਬ ਸਰਕਾਰ ਅਤੇ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਮੁਤਾਬਕ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਇਕਜੁਟ ਹੋ ਕੇ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਏਕਤਾ ਲਈ ਪ੍ਰਕਾਸ਼ ਪੁਰਬ ਸਮਾਗਮਾਂ ‘ਤੇ ਪੈਦਾ ਭੰਬਲਭੂਸਾ ਤੁਰੰਤ ਖ਼ਤਮ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਤੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਮਨਾਈਆਂ ਜਾਂਦੀਆਂ ਰਹੀਆਂ ਸ਼ਤਾਬਦੀਆਂ ਸਮੇਂ ਧਾਰਮਿਕ ਸਮਾਗਮਾਂ ਵਿਚ ਸੂਬਾ ਅਤੇ ਕੇਂਦਰ ਸਰਕਾਰਾਂ ਸ਼ਾਮਲ ਹੋ ਕੇ ਤਨੋ-ਮਨੋ ਯੋਗਦਾਨ ਦਿੰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ ਪੰਜਾਬ ਦੇ ਮੁੱਖ ਮੰਤਰੀ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵੀ ਪੁਰਾਣੀ ਰਵਾਇਤ ਨੂੰ ਕਾਇਮ ਰੱਖਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ੧੨ ਨਵੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਮੁੱਖ ਸਮਾਗਮ ਵਾਸਤੇ ਜ਼ਰੂਰ ਸਹਿਯੋਗੀ ਬਣੇਗੀ।
ਭਾਈ ਲੌਂਗੋਵਾਲ ਨੇ ਅਪੀਲ ਕੀਤੀ ਕਿ ਸਾਰੀਆਂ ਸਿਆਸੀ ਵੰਡੀਆਂ ਤੋਂ ਉਪਰ ਉੱਠ ਕੇ ਸਿੱਖ ਮਰਯਾਦਾ ਦਾ ਪਾਲਣ ਕਰਦੇ ਹੋਏ ਉਸੇ ਤਰ੍ਹਾਂ ਇਕਜੁਟ ਹੋ ਕੇ ਸ਼ਤਾਬਦੀ ਸਮਾਗਮ ਮਨਾਉਣੇ ਚਾਹੀਦੇ ਹਨ, ਜਿਸ ਤਰ੍ਹਾਂ ਪਹਿਲੇ ਮਨਾਏ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਰਬ ਪ੍ਰਵਾਨਿਤ ਧਾਰਮਿਕ ਸੰਸਥਾ ਹੈ, ਜੋ ਸਾਰੀਆਂ ਸ਼ਤਾਬਦੀਆਂ ਸਮੇਂ ਸਮਾਗਮਾਂ ਦਾ ਪ੍ਰਬੰਧ ਕਰਦੀ ਰਹੀ ਹੈ ਅਤੇ ਹਰ ਸਮਾਗਮ ਵਿਚ ਸਰਕਾਰਾਂ ਸਹਿਯੋਗ ਦਿੰਦੀਆਂ ਰਹੀਆਂ ਹਨ। ੧੯੯੯ ਵਿਚ ਖ਼ਾਲਸਾ ਸਿਰਜਣਾ ਦੇ ੩੦੦ ਸਾਲਾ ਸਮਾਗਮਾਂ ਦੌਰਾਨ ਕਾਂਗਰਸ ਦੀ ਨੁਮਾਇੰਦੀ ਉੱਘੇ ਆਗੂ ਡਾ. ਕਰਨ ਸਿੰਘ ਨੇ ਕੀਤੀ ਸੀ। ੨੦੦੪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ੪੦੦ ਸਾਲਾ ਗੁਰਗੱਦੀ ਸ਼ਤਾਬਦੀ ਸਮੇਂ ਸ੍ਰੀ ਅੰਮ੍ਰਿਤਸਰ ਵਿਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਭਾਗ ਲਿਆ ਸੀ। ਇਥੋਂ ਤੱਕ ਕੇ ਪੰਜਾਬ ਤੋਂ ਬਾਹਰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਬਿਹਾਰ ਸਰਕਰ ਨੇ ੩ ਦਿਨ ਲਈ ਸਟੇਜ਼ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਸੀ ਅਤੇ ਸ਼੍ਰੋਮਣੀ ਕਮੇਟੀ ਨੇ ਸਿੱਖ ਮਰਯਾਦਾ ਮੁਤਾਬਿਕ ਸਮਾਗਮ ਚਲਾਇਆ ਸੀ।
ਭਾਈ ਲੌਂਗੋਵਾਲ ਨੇ ਕਿਹਾ ਕਿ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵੀ ਸ਼੍ਰੋਮਣੀ ਕਮੇਟੀ ਨੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਹੈ ਅਤੇ ਇਹ ਯਤਨ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਸੁਝਾਅ ਅਨੁਸਾਰ ਤਾਲਮੇਲ ਕਮੇਟੀ ਬਣਾਈ ਗਈ। ਇਸ ਦੀਆਂ ੧੪ ਅਗਸਤ ਤੇ ੬ ਸਤੰਬਰ ਦੀਆਂ ਮੀਟਿੰਗਾਂ ਸਰਕਾਰੀ ਨੁਮਾਇੰਦੇ ਨਾਮਜ਼ਦ ਨਾ ਹੋਣ ਕਾਰਨ ਸਿਰੇ ਨਾ ਚੜ੍ਹ ਸਕੀਆਂ। ਇਸ ਤੋਂ ਬਾਅਦ ੧੭ ਸਤੰਬਰ ਅਤੇ ੪ ਅਕਤੂਬਰ ਦੀਆਂ ਦੋ ਮੀਟਿੰਗਾਂ ਵਿਚ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਸ. ਚਰਨਜੀਤ ਸਿੰਘ ਚੰਨੀ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਭਾਵੇਂ ਮੰਤਰੀਆਂ ਨੇ ਭਰੋਸਾ ਦਵਾਇਆ ਸੀ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਵਟਾਂਦਰਾ ਕਰਕੇ ਤਾਲਮੇਲ ਕਮੇਟੀ ਨੂੰ ਦੱਸਣਗੇ, ਪਰ ਸ਼੍ਰੋਮਣੀ ਕਮੇਟੀ ਅਜੇ ਤੱਕ ਜਵਾਬ ਉਡੀਕ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਸਨਮਾਨ ਕਰਦੇ ਹੋਏ ਸਾਂਝੇ ਤੌਰ ‘ਤੇ ਪ੍ਰਕਾਸ਼ ਪੁਰਬ ਸਮਾਗਮ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਲਈ ਸਹਿਮਤ ਹੁੰਦੇ ਹਨ, ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਸ਼ੁਕਰਗੁਜ਼ਾਰ ਹੋਵੇਗੀ।
ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸ਼ਰਧਾਲੂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਜਗ੍ਹਾ ਦੀ ਕਮੀ ਹੋਣ ਕਰਕੇ ਗੁਰਦੁਆਰਾ ਸਾਹਿਬ ਦੀ ਸਟੇਜ਼ ਗੁਰੂ ਨਾਨਕ ਸਟੇਡੀਅਮ ਵਿਖੇ ਲਗਾਈ ਜਾ ਰਹੀ ਹੈ, ਜੋ ਗੁਰਦੁਆਰਾ ਸਾਹਿਬ ਤੋਂ ਕੇਵਲ ੧੦੦ ਮੀਟਰ ਦੀ ਦੂਰੀ ‘ਤੇ ਹੀ ਹੈ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!