ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ – 7 ਮਾਘ (20 ਜਨਵਰੀ 2021) । ਚਾਬੀਆਂ ਦਾ ਮੋਰਚਾ (ਸ੍ਰੀ ਅੰਮ੍ਰਿਤਸਰ) – 7 ਮਾਘ (20 ਜਨਵਰੀ 2021) । ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ – 14 ਮਾਘ (27 ਜਨਵਰੀ 2021) । ਵੱਡਾ ਘੱਲੂਘਾਰਾ ਕੁੱਪ-ਰੋਹੀੜਾ (ਸੰਗਰੂਰ) – 27 ਮਾਘ (9 ਫਰਵਰੀ 2021) । ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ – 29 ਮਾਘ (11 ਫਰਵਰੀ 2021) |
 
 
 
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ
 
 
 

ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ ਸ. ਮਹਿੰਗਾ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 7 ਜਨਵਰੀ-
ਸਿੱਖ ਸੰਘਰਸ਼ ਦੇ ਯੋਧੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ ਸ. ਮਹਿੰਗਾ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਦੱਸਣਯੋਗ ਹੈ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਪਰਿਵਾਰ ਰਾਜਿਸਥਾਨ ’ਚ ਤਹਿਸੀਲ ਕਰਨਪੁਰ ਦੇ ਪਿੰਡ 16 ਐਫ.ਐਫ. ਵਿਖੇ ਰਹਿੰਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਮਹਿੰਗਾ ਸਿੰਘ ਦੇ ਚਲਾਣੇ ’ਤੇ ਸੰਵੇਦਨਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ. ਮਹਿੰਗਾ ਸਿੰਘ ਦਾ ਚਲਾਣਾ ਦੁਖਦਾਈ ਹੈ। ਬੀਬੀ ਜਗੀਰ ਕੌਰ ਨੇ ਕਰਤਾ ਪੁਰਖ ਦੇ ਚਰਨਾਂ ਵਿਚ ਸ. ਮਹਿੰਗਾ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ ਅਤੇ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ ਸ. ਮਹਿੰਗਾ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ। ਸ. ਸੁਖਦੇਵ ਸਿੰਘ ਭੂਰਾਕੋਹਨਾ ਅਨੁਸਾਰ ਸ. ਮਹਿੰਗਾ ਸਿੰਘ ਦਾ ਅੰਤਮ ਸੰਸਕਾਰ ਭਲਕੇ ਰਾਜਿਸਥਾਨ ’ਚ ਉਨ੍ਹਾਂ ਦੇ ਨਗਰ ਵਿਖੇ ਹੋਵੇਗਾ।

 

Comments are closed.

 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

Like us on Facebook

 

ਸੰਪਰਕ / Contacts

ਬੀਬੀ ਜਗੀਰ ਕੌਰ ਜੀ, ਪ੍ਰਧਾਨ                                                     Bibi Jagir Kaur Ji, President, S.G.P.C.
+91-183-2553950 (O) email :- info@sgpc.net feedback@sgpc.net

ਸ. ਹਰਜਿੰਦਰ ਸਿੰਘ ਐਡਵੋਕੇਟ, ਮੁੱਖ ਸਕੱਤਰ                                  S. Harjinder Singh Advocate, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।