ਇਤਿਹਾਸਿਕ ਦਿਹਾੜੇ - ਸਾਕਾ ਨਨਕਾਣਾ ਸਾਹਿਬ (ਪਾਕਿਸਤਾਨ) – 9 ਫੱਗਣ (21 ਫਰਵਰੀ 2020) | ਜੈਤੋ ਦਾ ਮੋਰਚਾ (ਫਰੀਦਕੋਟ) – 9 ਫੱਗਣ (21 ਫਰਵਰੀ 2020) | ਹੋਲਾ ਮਹੱਲਾ – 27 ਫੱਗਣ (10 ਮਾਰਚ 2020) |

ਭਾਰਤ ਸਰਕਾਰ ਵੱਲੋਂ ੩੧੨ ਸਿੱਖਾਂ ਦੇ ਨਾਂ ਕਾਲੀ ਸੂਚੀ ‘ਚੋਂ ਹਟਾਉਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈ ਫੀਸ ਜਾਇਜ਼ ਨਹੀਂ– ਭਾਈ ਲੌਂਗੋਵਾਲ

ਅੰਮ੍ਰਿਤਸਰ, ੧੩ ਸਤੰਬਰ – ਭਾਰਤ ਸਰਕਾਰ ਵੱਲੋਂ ੩੧੨ ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਭਾਰਤ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਸਮੁੱਚੇ ਸਿੱਖ ਭਾਈਚਾਰੇ ਅੰਦਰ ਖ਼ੁਸ਼ੀ ਦੀ ਲਹਿਰ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਅਤੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਪ੍ਰਭਾਵਤ ਸਿੱਖਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਵਿਚ ਲੰਮੇ ਸਮੇਂ ਤੋਂ ਰਹਿ ਰਹੇ ਸਿੱਖਾਂ ਨੂੰ ਆਪਣੇ ਦੇਸ਼ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਕਾਲੀ ਸੂਚੀ ਵਿਚ ਸ਼ਾਮਲ ਸਿੱਖ ਆਪਣੇ ਪਰਿਵਾਰਾਂ ਨੂੰ ਮਿਲਣ ਤੋਂ ਵੀ ਵਾਂਝੇ ਰਹਿ ਸਨ। ਹੁਣ ਉਹ ਆਪਣੇ ਪਰਿਵਾਰਾਂ ਨੂੰ ਮਿਲ ਸਕਣਗੇ ਅਤੇ ਸਭ ਤੋਂ ਵੱਡੀ ਗੱਲ ਕਿ ਆਪਣੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਇਸ ਅਹਿਮ ਫੈਸਲੇ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਪਾਕਿਸਤਾਨ ਸਰਕਾਰ ਵੱਲੋਂ ੨੦ ਡਾਲਰ ਦੀ ਲਗਾਈ ਜਾ ਰਹੀ ਫੀਸ ਮੁਆਫ਼ ਕਰਨ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਲੰਮੇ ਅਰਸੇ ਤੋਂ ਸਿੱਖਾਂ ਦੀਆਂ ਅਰਦਾਸਾਂ ਮਗਰੋਂ ਇਹ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਅਤੇ ਇਸ ‘ਤੇ ਕਿਸੇ ਕਿਸਮ ਦੀ ਬੰਦਿਸ਼ ਨਹੀਂ ਹੋਣੀ ਚਾਹੀਦੀ। ਸ਼ਰਧਾਲੂਆਂ ਨੂੰ ਬਿਨਾ ਕਿਸੇ ਫੀਸ ‘ਤੇ ਆਪਣੇ ਪਾਵਨ ਅਸਥਾਨ ਦੇ ਦਰਸ਼ਨਾਂ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗੁਰੂ ਘਰ ਅੰਦਰ ਸੰਗਤਾਂ ਫੀਸ ਦੇ ਕੇ ਨਹੀਂ ਜਾਂਦੀਆਂ। ਉਨ੍ਹਾਂ ਕਿਹਾ ਕਿ ਇਹ ਫੈਸਲਾ ਵਾਪਸ ਲਿਆ ਜਾਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਅਪੀਲ ਕੀਤੀ ਕਿ ਇਹ ਫੀਸ ਹਟਾਉਣ ਲਈ ਪਾਕਿਸਤਾਨ ਸਰਕਾਰ ਨੂੰ ਆਖਣ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!