ਇਤਿਹਾਸਿਕ ਦਿਹਾੜੇ - ਗੁਰਗੱਦੀ ਦਿਵਸ ਸ੍ਰੀ ਗੁਰੂ ਰਾਮਦਾਸ ਜੀ - 26 ਭਾਦੋਂ (11 ਸਤੰਬਰ 2019) | ਜੋਤੀ ਜੋਤਿ ਸ੍ਰੀ ਗੁਰੂ ਅਮਰਦਾਸ ਜੀ (ਜੋੜ ਮੇਲਾ ਸ੍ਰੀ ਗੋਇੰਦਵਾਲ ਸਾਹਿਬ) - 29 ਭਾਦੋਂ (14 ਸਤੰਬਰ 2019) | ਜੋੜ-ਮੇਲਾ ਬਾਬਾ ਬੁੱਢਾ ਜੀ (ਰਮਦਾਸ) - 2 ਅੱਸੂ (18 ਸਤੰਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਅੰਗਦ ਦੇਵ ਜੀ – 3 ਅੱਸੂ (19 ਸਤੰਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ - 8 ਅੱਸੂ (24 ਅਕਤੂਬਰ 2019) | ਜਨਮ ਸ਼ਹੀਦ ਭਗਤ ਸਿੰਘ - 12 ਅੱਸੂ (28 ਸਤੰਬਰ 2019) |

32 Kbps 96 Kbps

 
 
 
 
Sarai Booking
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ, ੧੩ ਸਤੰਬਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਵਿਖੇ ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਸਮੇਂ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭੱਟ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਹੋਣ ਕਰਕੇ ਸੰਗਤਾਂ ਉਨ੍ਹਾਂ ਦਾ ਬੇਹੱਦ ਸਤਿਕਾਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਭੱਟ ਸਾਹਿਬਾਨ ਦੀ ਬਾਣੀ ਚੰਗੀ ਜੀਵਨ-ਜਾਚ ਦਾ ਸੁਨੇਹਾ ਦਿੰਦਿਆਂ ਸਾਨੂੰ ਆਪਣੇ ਗੁਰੂ ਪ੍ਰਤੀ ਪ੍ਰੇਮ ਅਤੇ ਸਮਰਪਣ ਭਾਵ ਦ੍ਰਿੜ੍ਹ ਕਰਵਾਉਂਦੀ ਹੈ। ਇਸ ਮੌਕੇ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧ ਵਿਚ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਉਣ ਦਾ ਐਲਾਨ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਟ ਸਿੱਖ ਵੈਲਫੇਅਰ ਆਰਗੇਨਾਈਜ਼ੇਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ।
ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਨ ਲਈ ਵਿਸ਼ੇਸ਼ ਮਹੱਤਵ ਰੱਖਦੇ ਹਨ। ਉਨ੍ਹਾਂ ਭੱਟ ਸਾਹਿਬਾਨ ਦੀ ਬਾਣੀ ਦੀ ਵਿਚਾਰਧਾਰਕ ਅਹਿਮੀਅਤ ਨੂੰ ਵੀ ਸੰਗਤਾਂ ਨਾਲ ਸਾਂਝਾ ਕੀਤਾ। ਇਸ ਸਮੇਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਸੰਗਤਾਂ ਦਾ ਵਿਚਾਰ ਸਾਂਝੇ ਕੀਤੇ। ਸਮਾਗਮ ਸਮੇਂ ਭਾਟ ਸਿੱਖ ਵੈਲਫੇਅਰ ਆਰਗੇਨਾਈਜ਼ੇਸ਼ਨ ਯੂ.ਕੇ. ਅਤੇ ਇਸ ਨਾਲ ਸਬੰਧਤ ਹੋਰ ਸੁਸਾਇਟੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਭਾਟ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਵੀ ਭਾਈ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਦਿੱਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸ. ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਬਲਦੇਵ ਸਿੰਘ ਚੂੰਘਾਂ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਸ਼ਾਨ ਸਿੰਘ, ਸ. ਕਰਮਬੀਰ ਸਿੰਘ, ਸ. ਸਕੱਤਰ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਭਾਟ ਸਿੱਖ ਆਰਗੇਨਾਈਜ਼ੇਸ਼ਨ ਯੂ.ਕੇ. ਵੱਲੋਂ ਸ. ਅਮਰੀਕ ਸਿੰਘ ਰਠੌਰ, ਸ. ਮਹਿੰਦਰ ਸਿੰਘ ਰਠੌਰ, ਸ. ਪ੍ਰਿਤਪਾਲ ਸਿੰਘ ਲੋਹੀਆਂ, ਬੀਬੀ ਰਜਿੰਦਰ ਕੌਰ, ਬੀਬੀ ਤੇਜਿੰਦਰ ਕੌਰ, ਸ. ਵਲਾਇਤੀ ਸਿੰਘ, ਸ. ਅੰਗਰੇਜ਼ ਸਿੰਘ ਕੋਹਲੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ