ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਹਾੜਾ ਬਾਬਾ ਬੰਦਾ ਸਿੰਘ ਜੀ ਬਹਾਦਰ - 11 ਹਾੜ (25 ਜੂਨ 2019) | ਬਰਸੀ ਮਹਾਰਾਜਾ ਰਣਜੀਤ ਸਿੰਘ ਜੀ - 15 ਹਾੜ (29 ਜੂਨ 2019) | ਸਿਰਜਣਾ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ - 18 ਹਾੜ (2 ਜੁਲਾਈ 2019) | ਸ਼ਹੀਦੀ ਦਿਹਾੜਾ ਭਾਈ ਮਨੀ ਸਿੰਘ ਜੀ - 25 ਹਾੜ (9 ਜੁਲਾਈ 2019) | ਮੀਰੀ ਪੀਰੀ ਦਿਵਸ ਪਾਤਸ਼ਾਹੀ ਛੇਵੀ - 27 ਹਾੜ (11 ਜੁਲਾਈ 2019) |
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਮਾਨੋਚਾਹਲ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ੧੦ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਭਾਈ ਲੌਂਗੋਵਾਲ ਵੱਲੋਂ ਦੁਖ ਪ੍ਰਗਟ

ਅੰਮ੍ਰਿਤਸਰ, ੨੨ ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ‘ਚ ਪੈਂਦੇ ਪਿੰਡ ਮਾਨੋਚਾਹਲ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ੧੦ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗਰਮੀ ਦੇ ਮੋਸਮ ਵਿਚ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ ਹੈ। ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣੀ ਕੇਵਲ ਅਣਗਹਿਲੀ ਦਾ ਹਿੱਸਾ ਹੈ ਅਤੇ ਜੇਕਰ ਪ੍ਰਬੰਧਕੀ ਸੂਝ-ਬੂਝ ਦਿਖਾਈ ਜਾਵੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਦੀਆਂ ਅਪੀਲਾਂ ਦੇ ਬਾਵਜੂਦ ਵੀ ਪ੍ਰਬੰਧਕੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ। ਭਾਈ ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਸਹਿਯੋਗ ਦੇਣ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਪੂਰਥਲਾ ਦੇ ਪਿੰਡ ਹਮੀਰਾ ਦੇ ਗੁਰਦੁਆਰਾ ਸਾਹਿਬ ‘ਚ ਕੁਝ ਲੋਕਾਂ ਵੱਲੋਂ ਕੀਤੀ ਗਈ ਹੁਲੜਬਾਜ਼ੀ ਦਾ ਵੀ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬ ਦੀ ਮਰਯਾਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਪਾਸੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ਦੀ ਕੁਟਮਾਰ ਕਰਨ ਵਾਲੇ ਲੋਕਾਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!