No announcement available or all announcement expired.
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਯੂ.ਜੀ.ਸੀ. ਵੱਲੋਂ ਪੰਜਾਬੀ ਦੇ ਰਸਾਲਿਆਂ ਦੀ ਪ੍ਰਵਾਨਗੀ ਰੱਦ ਕਰਨਾ ਮੰਦਭਾਗਾ ਫ਼ੈਸਲਾ- ਭਾਈ ਲੌਂਗੋਵਾਲ

ਭਾਰਤ ਦੇ ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਤੋਂ ਤੁਰੰਤ ਦਖ਼ਲ ਦੀ ਮੰਗ

ਅੰਮ੍ਰਿਤਸਰ, ੧੧ ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਵੱਲੋਂ ਪੰਜਾਬੀ ਭਾਸ਼ਾ ਤੇ ਸਿੱਖ ਧਰਮ ਨਾਲ ਜੁੜੇ ਦਰਜਨਾਂ ਰਸਾਲਿਆਂ ਦੀ ਪ੍ਰਵਾਨਗੀ ਰੱਦ ਕਰਨ ਦੇ ਫ਼ੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ। ਅੱਜ ਇੱਥੋਂ ਜਾਰੀ ਕੀਤੇ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਭਾਸ਼ਾਈ, ਸੱਭਿਆਚਾਰਕ ਅਤੇ ਧਾਰਮਿਕ ਵੰਨ-ਸੁਵੰਨਤਾ ਹੀ ਭਾਰਤ ਦੀ ਅਖੰਡਤਾ ਅਤੇ ਏਕਤਾ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਬੋਲੀ ਸਿਰਫ਼ ਪੰਜਾਬ ਦੀ ਮਾਂ-ਬੋਲੀ ਹੀ ਨਹੀਂ ਹੈ ਸਗੋਂ ਇਹ ਭਾਰਤ ਦੀ ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਦਾ ਵੀ ਆਧਾਰ ਹੈ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਇਨ੍ਹਾਂ ਸਾਰੇ ਪੱਖਾਂ ਨੂੰ ਉਭਾਰ ਕੇ ਇਕ ਸਰਬ-ਸਾਂਝੀਵਾਲਤਾ ਵਾਲਾ ਫ਼ਲਸਫ਼ਾ ਪੇਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਯੂ.ਜੀ.ਸੀ. ਦਾ ਪੰਜਾਬੀ ਬੋਲੀ ਨਾਲ ਜੁੜੇ ਦਰਜਨਾਂ ਰਸਾਲਿਆਂ ਦੀ ਪ੍ਰਵਾਨਗੀ ਰੱਦ ਕਰਨ ਦਾ ਫ਼ੈਸਲਾ ਮੌਜੂਦਾ ਅਤੇ ਭਵਿੱਖ ਦੀ ਪੀੜ੍ਹੀ ਨੂੰ ਆਪਣੇ ਸੱਭਿਆਚਾਰ, ਵਿਰਾਸਤ ਅਤੇ ਧਾਰਮਿਕ ਅਕੀਦਿਆਂ ਤੋਂ ਦੂਰ ਕਰਨ ਵਾਲਾ ਹੈ, ਕਿਉਂਕਿ ਕਿਸੇ ਵੀ ਖਿੱਤੇ ਦੇ ਲੋਕ ਆਪਣੇ ਇਤਿਹਾਸ ਅਤੇ ਵਿਰਾਸਤ ਨਾਲ ਆਪਣੀ ਮਾਂ-ਬੋਲੀ ਜ਼ਰੀਏ ਹੀ ਜੁੜਦੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਹਰੇਕ ਲਹਿਰ ਵਿਚ ਪੰਜਾਬ ਦਾ ਯੋਗਦਾਨ ਸਭ ਤੋਂ ਵੱਧ ਰਿਹਾ ਹੈ ਅਤੇ ਭਾਰਤੀ ਸੱਭਿਆਚਾਰ ਦੀ ਸੁਰੱਖਿਆ ਦੇ ਵੀ ਪੰਜਾਬੀ ਹੀ ਰਾਖੇ ਬਣੇ ਹਨ। ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟ ਕੀਤਾ ਕਿ ਪੰਜਾਬੀ ਬੋਲੀ ਦੇ ਭਾਰਤ ਦੇ ਹਰ ਖੇਤਰ ਵਿਚ ਅਹਿਮ ਯੋਗਦਾਨ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬੀ ਦੇ ਸਾਹਿਤਕ ਅਤੇ ਧਾਰਮਿਕ ਰਸਾਲਿਆਂ ਦੀ ਪ੍ਰਵਾਨਗੀ ਰੱਦ ਕਰਨਾ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਦੇ ਇਤਿਹਾਸ, ਵਿਰਾਸਤ ਅਤੇ ਸੱਭਿਆਚਾਰ ਵੱਲ ਝਾਤੀ ਮਾਰਦਿਆਂ ਯੂ.ਜੀ.ਸੀ. ਦੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਕਰਵਾਉਣ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਮਾਮਲੇ ‘ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!