ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 27 ਮੱਘਰ (12 ਦਸੰਬਰ 2018) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2018) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2018) | ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) - 7 ਪੋਹ (22 ਦਸੰਬਰ 2018) | ਸ਼ਹੀਦੀ ਵੱਡੇ ਸਾਹਿਬਜ਼ਾਦੇ ਅਤੇ ਚਮਕੌਰ ਸਾਹਿਬ ਦੇ ਹੋਰ ਸ਼ਹੀਦ - 8 ਪੋਹ (23 ਦਸੰਬਰ 2018) | ਸ਼ਹੀਦੀ ਦਿਹਾੜਾ ਭਾਈ ਸੰਗਤ ਸਿੰਘ ਜੀ - ੯ ਪੋਹ (24 ਦਸੰਬਰ 2018) | ਸ਼ਹੀਦੀ ਦਿਹਾੜਾ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ – 13 ਪੋਹ (28 ਦਸੰਬਰ 2018)
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਰਾਗੀ ਭਾਈ ਹਰੀ ਸਿੰਘ ਅਤੇ ਭਾਈ ਜਸਵੰਤ ਸਿੰਘ ਕੁਲਾਰ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ


ਅੰਮ੍ਰਿਤਸਰ, ੧੦ ਫ਼ਰਵਰੀ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਅੱਜ ਸਿੱਖ ਕੌਮ ਦੇ ਮਹਾਨ ਰਾਗੀ ਭਾਈ ਹਰੀ ਸਿੰਘ ਅਤੇ ਭਾਈ ਜਸਵੰਤ ਸਿੰਘ ਕੁਲਾਰ ਦੀਆਂ ਤਸਵੀਰਾਂ ਲਗਾਈਆਂ ਗਈਆਂ। ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਵੱਲੋਂ ਗੁਰਬਾਣੀ ਦੇ ਇਲਾਹੀ ਕੀਰਤਨ ਅਤੇ ਭਾਈ ਕੁਲਵਿੰਦਰ ਸਿੰਘ ਦੇ ਅਰਦਾਸ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੈਕਾਰਿਆਂ ਦੀ ਗੂੰਜ ਵਿਚ ਤਸਵੀਰਾਂ ਤੋਂ ਪਰਦਾ ਹਟਾਇਆ। ਇਸ ਮੌਕੇ ਭਾਈ ਲੋਂਗੋਵਾਲ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਅੰਦਰ ਸਿੱਖ ਕੌਮ ਦਾ ਸਾਨਾਮੱਤਾ ਇਤਿਹਾਸ ਸਮਾਇਆ ਹੋਇਆ ਹੈ ਇਸ ਵਿਚ ਗੁਰੂ ਸਾਹਿਬਾਨ ਤੋਂ ਇਲਾਵਾ ਮਹਾਨ ਸਿੱਖਾਂ, ਸ਼ਹੀਦਾਂ ਦੀਆਂ ਸੁਸ਼ੋਭਿਤ ਤਸਵੀਰਾਂ ਸੰਗਤਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਭਾਈ ਹਰੀ ਸਿੰਘ ਤੇ ਭਾਈ ਜਸਵੰਤ ਸਿੰਘ ਕੁਲਾਰ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੋਨਾਂ ਹੀ ਸ਼ਖਸੀਅਤਾਂ ਦਾ ਯੋਗਦਾਨ ਲਾਸਾਨੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਜਿੱਥੇ ਭਾਈ ਹਰੀ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਧੀ ਸਦੀ ਤੋਂ ਵੱਧ ਸਮਾਂ ਕੀਰਤਨ ਦੀ ਸੇਵਾ ਨਿਭਾਈ, ਉਥੇ ਹੀ ਉਸਤਾਦ ਰਾਗੀ ਭਾਈ ਜਸਵੰਤ ਸਿੰਘ ਕੁਲਾਰ ਨੇ ਵੀ ੨੦੦੦ ਤੋਂ ਜ਼ਿਆਦਾ ਸਿੱਖਿਆਰਥੀਆਂ ਨੂੰ ਕੀਰਤਨ ਸਿਖਲਾਈ ਦੇ ਕੇ ਕੌਮ ਦੀ ਸੇਵਾ ਦੇ ਰਾਹ ਤੋਰਿਆ। ਉਨ੍ਹਾਂ ਕਿਸੇ ਸ਼ਖਸੀਅਤ ਦੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਤਸਵੀਰ ਸੁਸ਼ੋਭਿਤ ਹੋਣ ਨੂੰ ਸਿਖਰ ਸਨਮਾਨ ਕਰਾਰ ਦਿੱਤਾ।
ਇਸ ਸਮੇਂ ਸਟੇਜ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦੀ ਨਿਆਰੀ ਹੋਂਦ ਨੂੰ ਰੂਪਮਾਨ ਕਰਦਾ ਉਹ ਅਸਥਾਨ ਹੈ ਜਿੱਥੋਂ ਸਿੱਖ ਇਤਿਹਾਸ, ਵਿਰਾਸਤ ਅਤੇ ਸੰਘਰਸ਼ ਦੀ ਝਲਕ ਦਿਖਾਈ ਦਿੰਦੀ ਹੈ। ਇਸ ਮੌਕੇ ਉਨ੍ਹਾਂ ਰਾਗੀ ਭਾਈ ਹਰੀ ਸਿੰਘ ਅਤੇ ਭਾਈ ਜਸਵੰਤ ਸਿੰਘ ਕੁਲਾਰ ਦੇ ਜੀਵਨ ਅਤੇ ਯੋਗਦਾਨ ਤੋਂ ਵੀ ਜਾਣੂੰ ਕਰਵਾਇਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਗੀ ਭਾਈ ਹਰੀ ਸਿੰਘ ਅਤੇ ਭਾਈ ਜਸਵੰਤ ਸਿੰਘ ਕੁਲਾਰ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। 
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਜਗਸੀਰ ਸਿੰਘ ਮਾਂਗਿਆਣਾ, ਸ. ਮਲਕੀਤ ਸਿੰਘ ਚੰਗਾਲ ਤੇ ਸ. ਗੁਰਪ੍ਰੀਤ ਸਿੰਘ ਝੱਬਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਸ. ਪ੍ਰਤਾਪ ਸਿੰਘ, ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਵਧੀਕ ਮੈਨੇਜਰ ਸ. ਨਰਿੰਦਰ ਸਿੰਘ, ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਹਰਪ੍ਰੀਤ ਸਿੰਘ, ਸ. ਪਰਮਜੀਤ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਤੇ ਸ. ਲਖਬੀਰ ਸਿੰਘ, ਬਾਬਾ ਧਰਮਜੀਤ ਸਿੰਘ ਕਾਰਸੇਵਾ ਹੰਸਾਲੀ ਵਾਲੇ, ਭਾਈ ਜਸਵੰਤ ਸਿੰਘ, ਭਾਈ ਗੁਰਮੇਜ ਸਿੰਘ, ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਸ. ਦਰਸ਼ਨ ਸਿੰਘ ਨਿੱਜੀ ਸਹਾਇਕ ਅਤੇ ਦੋਨਾਂ ਸ਼ਖਸੀਅਤਾਂ ਦੇ ਪਰਿਵਾਰਕ ਮੈਂਬਰਾਂ ਵਿਚੋਂ ਸ. ਅਵਤਾਰ ਸਿੰਘ, ਬੀਬੀ ਕੁਲਵੰਤ ਕੌਰ, ਬੀਬੀ ਜਸਬੀਰ ਕੌਰ, ਸ. ਜੋਗਿੰਦਰ ਸਿੰਘ, ਸ. ਜਸਪਾਲ ਸਿੰਘ, ਸ. ਹਰਕੀਰਤ ਸਿੰਘ ਕੁਲਾਰ, ਬੀਬੀ ਹਰਬੰਸ ਕੌਰ, ਭਾਈ ਮਨਜੀਤ ਸਿੰਘ ਸਾਗਰ, ਭਾਈ ਲਖਬੀਰ ਸਿੰਘ ਕੁਲਾਰ, ਭਾਈ ਦਰਸ਼ਨ ਸਿੰਘ ਕੁਲਾਰ ਆਦਿ ਮੌਜੂਦ ਸਨ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
No announcement available or all announcement expired.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!