ਇਤਿਹਾਸਿਕ ਦਿਹਾੜੇ - ਦਰਬਾਰ ਖ਼ਾਲਸਾ (ਦੁਸਹਿਰਾ) - 2-3 ਕੱਤਕ (18-19 ਅਕਤੂਬਰ 2018) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2018) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2018) | ਪ੍ਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 10 ਕੱਤਕ (26 ਅਕਤੂਬਰ 2018) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2018) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2018) |
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਲੰਗਰ ‘ਤੇ ਜੀ.ਐਸ.ਟੀ. ਦੀ ਛੋਟ ਦੇ ਕੂੜ ਪ੍ਰਚਾਰ ਪੰਥ ਵਿਰੋਧੀਆਂ ਦੀ ਸਾਜ਼ਿਸ਼ -ਭਾਈ ਲੌਂਗੋਵਾਲ

ਅੰਮ੍ਰਿਤਸਰ, 14 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਲੰਗਰਾਂ ਦੀ ਰਸਦ ‘ਤੇ ਜੀ.ਐਸ.ਟੀ. ਦੀ ਛੋਟ ਬਾਰੇ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਸੰਗਤਾਂ ਸੁਚੇਤ ਹੋਣ, ਇਹ ਸਭ ਪੰਥ ਵਿਰੋਧੀਆਂ ਦੀ ਗਿਣੀ-ਮਿਥੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਪ੍ਰੰਪਰਾ ਅਨੁਸਾਰ ਹਰ ਗੁਰੂ ਘਰ ਵਿੱਚ ਨਿਰੰਤਰ ਲੰਗਰ ਚਲਾਏ ਜਾਂਦੇ ਹਨ, ਜਿੱਥੇ ਹਰ ਰੋਜ਼ ਲੱਖਾਂ ਦੀ ਗਿਣਤੀ ਵਿੱਚ ਪ੍ਰਾਣੀ ਲੰਗਰ ਛਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਸੰਗਤ ਵੱਲੋਂ ਸ਼ਰਧਾ ਨਾਲ ਗੋਲਕ ਵਿੱਚ ਭੇਂਟ ਕੀਤਾ ਇੱਕ-ਇੱਕ ਪੈਸਾ ਸੰਜਮ ਅਤੇ ਇਮਾਨਦਾਰੀ ਨਾਲ ਖਰਚ ਕੀਤਾ ਜਾਵੇ। ਇਸ ਕਰਕੇ ਅਸੀਂ ਇਸ ਗੱਲ ਦਾ ਧਿਆਨ ਰੱਖਦੇ ਹਾਂ ਕਿ ਰਸਦ ਅਤੇ ਸਮੱਗਰੀ ਘੱਟ ਤੋਂ ਘੱਟ ਰੇਟ ‘ਤੇ ਖਰੀਦੀ ਜਾਵੇ, ਤਾਂ ਜੋ ਹਰ ਸੰਭਵ ਤਰੀਕੇ ਨਾਲ ਸੰਗਤ ਦਾ ਪੈਸਾ ਬਚਾਅ ਕੇ ਧਰਮ ਪ੍ਰਚਾਰ, ਸਿਹਤ ਸਹੂਲਤਾਂ ਅਤੇ ਵਿਦਿਅਕ ਕਾਰਜਾਂ ਆਦਿ ਲਈ ਵਰਤੇ ਜਾ ਸਕਣ।
ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਤਿੰਨੇ ਤਖ਼ਤਾਂ ਦੇ ਗੁਰੂ ਘਰਾਂ ਅਤੇ ਲੰਗਰ ਬਣਾਉਣ ਵਾਲੀ ਸਮੱਗਰੀ ਨੂੰ ਵੈਟ ਤੋਂ ਮੁਕਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਲੱਗਣ ਤੋਂ ਬਾਅਦ ਸੂਬਾ ਸਰਕਾਰ ਨੇ ਇਕੱਲੇ ਸ੍ਰੀ ਦਰਬਾਰ ਸਾਹਿਬ ‘ਤੇ ਵਰਤਣ ਵਾਲੇ ਲੰਗਰ ਤੋਂ ਸੂਬਾ ਸਰਕਾਰ ਦਾ ਜੀ.ਐਸ.ਟੀ. ਮੁਕਤ ਕਰਨ ਦਾ ਐਲਾਨ ਕੀਤਾ। ਸੂਬਾ ਸਰਕਾਰ ਨੇ ਹੋਰ ਕਿਸੇ ਗੁਰਦੁਆਰਾ ਸਾਹਿਬਾਨ ਤੇ ਤਖ਼ਤ ਸਾਹਿਬਾਨ ਨੂੰ ਲੰਗਰਾਂ ਲਈ ਖ੍ਰੀਦੀ ਜਾਂਦੀ ਰਸਦ ‘ਤੇ ਕਿਸੇ ਤਰ੍ਹਾਂ ਦੀ ਛੋਟ ਨਹੀਂ ਦਿੱਤੀ, ਪਰ ਕੇਂਦਰ ਦੀ ਸਰਕਾਰ ਨੇ ਲੰਗਰ ਬਣਾਉਣ ‘ਤੇ ਵਰਤੀ ਜਾਂਦੀ ਸਮੱਗਰੀ ਨੂੰ ਸਾਰੇ ਸਟੈਂਰਲ ਟੈਕਸ ਅਤੇ ਜੀ.ਐਸ.ਟੀ. ਤੋਂ ਮੁਕਤ ਕਰਨ ਲਈ ਇਹ ਯੋਜਨਾ ਬਣਾਈ ਗਈ। ਇਹ ਪਹਿਲੀ ਵਾਰ ਹੈ ਕਿ ਕੇਂਦਰ ਸਰਕਾਰ ਵਸੂਲੇ ਜਾਂਦੇ ਟੈਕਸ ਦੇ ਰਿਫੰਡ ਦੀ ਯੋਜਨਾ ਲੈ ਕੇ ਆਈ ਹੈ। ਉਨ੍ਹਾ ਕਿਹਾ ਕਿ ਭਾਰਤ ਦੀ ਆਜ਼ਾਦੀ ਦੇ ਇਤਿਹਾਸ ਵਿਚ ਪਹਿਲੀ ਵਾਰ ਇਹ ਰਾਸ਼ੀ ਗੁਰੂ ਘਰਾਂ ਨੂੰ ਵਾਪਸ ਆਵੇਗੀ ਜੋ ਟੈਕਸ ਦੇ ਰੂਪ ਵਿਚ ਹਮੇਸ਼ਾ ਤੋਂ ਅਦਾ ਕੀਤੀ ਜਾ ਰਹੀ ਸੀ। ਇਹ ਭਾਰਤ ਸਰਕਾਰ ਦੀ ਰਾਸ਼ੀ ਨਹੀਂ, ਬਲਕਿ ਗੁਰੂ ਘਰ ਵੱਲੋਂ ਅਦਾ ਕੀਤੀ ਆਪਣੀ ਰਾਸ਼ੀ ਹੈ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਸਿੱਖ ਕੌਮ ਅਤੇ ਇਸ ਦੀਆਂ ਸੰਸਥਾਵਾਂ ਨੂੰ ਬਦਨਾਮ ਕਰਨ ਵਾਸਤੇ ਸੌੜੀ ਰਾਜਨੀਤੀ ਕਰਨ ਦੇ ਉਦੇਸ਼ ਨਾਲ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਕੁਝ ਪੰਥ ਵਿਰੋਧੀ ਲੋਕਾਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਸੰਗਤਾਂ ਸੁਚੇਤ ਹੋਣ। ਗੁਰੂ ਘਰ ਦਾ ਲੰਗਰ ਨਾ ਕਿਸੇ ਗ੍ਰਾਂਟ ‘ਤੇ ਕਦੇ ਨਿਰਭਰ ਹੋਇਆ ਹੈ ਤੇ ਨਾ ਕਦੇ ਹੋਵੇਗਾ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!