No announcement available or all announcement expired.
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਲੰਡਨ ਦੇ ਮੇਅਰ ਸ੍ਰੀ ਸਾਦਿਕ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸੂਚਨਾ ਕੇਂਦਰ ਵਿਖੇ ਐਡਵੋਕੇਟ ਸਿਆਲਕਾ ਅਤੇ ਡਾ. ਰੂਪ ਸਿੰਘ ਨੇ ਕੀਤਾ ਸਨਮਾਨਿਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਮਾਨਸਿਕ ਸਕੂਨ ਪ੍ਰਾਪਤ ਹੋਇਐ -ਸ੍ਰੀ ਸਾਦਿਕ ਖਾਨ

ਅੰਮ੍ਰਿਤਸਰ 6 ਦਸੰਬਰ
ਮਾਨਵਤਾ ਲਈ ਧਾਰਮਿਕ ਸ਼ਰਧਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੰਡਨ ਦੇ ਮੇਅਰ ਸ੍ਰੀ ਸਾਦਿਕ ਖਾਨ ਨੇ ਨਤਮਸਤਕ ਹੋ ਕੇ ਸ਼ਰਧਾ ਭਾਵ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਜੀ-ਆਇਆਂ ਆਖਿਆ। ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਪ੍ਰਸ਼ਾਦਾ ਛਕਿਆ ਅਤੇ ਕੁਝ ਸਮਾਂ ਬਰਤਨ ਸਾਫ਼ ਕਰਨ ਦੀ ਸੇਵਾ ਵੀ ਕੀਤੀ। ਇਸ ਦੌਰਾਨ ਉਹ ਤਿਆਰ ਹੁੰਦਾ ਲੰਗਰ ਵੀ ਦੇਖਣ ਗਏ। ਪਰਕਰਮਾਂ ਕਰਦਿਆਂ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਮੇਅਰ ਸ੍ਰੀ ਸਾਦਿਕ ਖਾਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਇਥੇ ਸਥਿਤ ਹੋਰ ਅਸਥਾਨਾਂ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਡਿਓਢੀ ‘ਤੇ ਜੂਨ ੧੯੮੪ ਦੌਰਾਨ ਫ਼ੌਜੀ ਹਮਲੇ ਸਮੇਂ ਲੱਗੀਆਂ ਗੋਲੀਆਂ ਦੇ ਨਿਸ਼ਾਨ ਦਿਖਾਏ ਅਤੇ ਇਸ ਦੁਖਾਂਤ ਦੇ ਸੱਚ ਬਾਰੇ ਦੱਸਿਆ।
ਇਸ ਮੌਕੇ ਆਪਣੇ ਅਨੁਭਵ ਸਾਂਝੇ ਕਰਦਿਆਂ ਸ੍ਰੀ ਸਾਦਿਕ ਖਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੁਨੀਆ ਦਾ ਮਹਾਨ ਧਾਰਮਿਕ ਅਸਥਾਨ ਹੈ ਅਤੇ ਇਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਇਸ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਮਾਨਸਿਕ ਸਕੂਨ ਪ੍ਰਾਪਤ ਹੋਇਆ ਹੈ। ਉਨ੍ਹਾਂ ਇੰਗਲੈਂਡ ਦੀ ਤਰੱਕੀ ਵਿਚ ਸਿੱਖਾਂ ਦੇ ਯੋਗਦਾਨ ਦੀ ਸਰਾਹਨਾ ਵੀ ਕੀਤੀ।
ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਸਾਦਿਕ ਖਾਨ ਨੂੰ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਲੋਈ, ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਅੰਤ੍ਰਿੰਗ ਮੈਂਬਰ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਡਾ. ਰੂਪ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਹਰਪ੍ਰੀਤ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਸੁਖਬੀਰ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!