ਇਤਿਹਾਸਿਕ ਦਿਹਾੜੇ - ਪੰਜਾਬੀ ਸੂਬਾ ਦਿਵਸ - 16 ਕੱਤਕ (1 ਨਵੰਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 16 ਕੱਤਕ (1 ਨਵੰਬਰ 2019) | ਜਨਮ ਦਿਹਾੜਾ ਭਗਤ ਨਾਮਦੇਵ ਜੀ - 23 ਕੱਤਕ (8 ਨਵੰਬਰ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ - 27 ਕੱਤਕ (12 ਨਵੰਬਰ 2019) | ਸ਼ਹੀਦੀ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ - 30 ਕੱਤਕ (15 ਨਵੰਬਰ 2019) | ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ - 30 ਕੱਤਕ (15 ਨਵੰਬਰ 2019) |

ਲੱਖਾਂ ਸੰਗਤਾਂ ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਈਆਂ ਨਤਮਸਤਕ

ਸਾਰਾ ਦਿਨ ਨਿਰੰਤਰ ਚੱਲਦੇ ਰਹੇ ਗੁਰੂ ਨਾਨਕ ਬਾਣੀ ਦੇ ਕੀਰਤਨ ਦੇ ਪ੍ਰਵਾਹ

ਸੁਲਤਾਨਪੁਰ ਲੋਧੀ, ੮ ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਵਿਚ ਅੱਜ ਸ਼ਮੂਲੀਅਤ ਕਰਨ ਲਈ ਪਵਿੱਤਰ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਗੁਰਦੁਆਰਾ ਸਾਹਿਬ ਵਿਖੇ ਸਾਰਾ ਦਿਨ ਮੱਥਾ ਟੇਕਣ ਲਈ ਸੰਗਤਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ। ਕੌਮਾਂਤਰੀ ਸਮਾਗਮਾਂ ਦੇ ਅੱਠਵੇਂ ਦਿਨ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨਛੋਹ ਪ੍ਰਾਪਤ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਪੂਰੀ ਤਰ੍ਹਾਂ ਸ਼ਰਧਾ ਦੇ ਰੰਗਾਂ ‘ਚ ਰੰਗੀ ਜਾ ਚੁੱਕੀ ਹੈ। ਚਾਰੇ ਪਾਸੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰਦਾ ਹੋਇਆ ਵਾਤਾਵਰਨ ਨੂੰ ਰੂਹਾਨੀ ਬਣਾ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਗਏ ਕੌਮਾਂਤਰੀ ਸਮਾਗਮਾਂ ਦੀ ਰੂਪ-ਰੇਖਾ ਤਹਿਤ ਅੱਜ ਦੇ ਸਮਾਗਮਾਂ ਦੀ ਆਰੰਭਤਾ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਬਟਾਲੇ ਵਾਲਿਆਂ ਦੇ ਜਥੇ ਵਲੋਂ ਆਸਾ ਦੀ ਵਾਰ ਦੇ ਕੀਰਤਨ ਨਾਲ ਹੋਈ। ਉਪਰੰਤ ਦਿਨ ਦੇ ਦੀਵਾਨ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਅਤੇ ਭਾਈ ਜਗਜੀਤ ਸਿੰਘ ਦੇ ਜਥਿਆਂ ਨੇ ਗੁਰੂ ਨਾਨਕ ਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸਿੱਖ ਪੰਥ ਦੇ ਮਹਾਨ ਕਥਾਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਅਤੇ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੇ ਗੁਰਸ਼ਬਦ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!