ਇਤਿਹਾਸਿਕ ਦਿਹਾੜੇ - ਪੰਜਾਬੀ ਸੂਬਾ ਦਿਵਸ - 16 ਕੱਤਕ (1 ਨਵੰਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 16 ਕੱਤਕ (1 ਨਵੰਬਰ 2019) | ਜਨਮ ਦਿਹਾੜਾ ਭਗਤ ਨਾਮਦੇਵ ਜੀ - 23 ਕੱਤਕ (8 ਨਵੰਬਰ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ - 27 ਕੱਤਕ (12 ਨਵੰਬਰ 2019) | ਸ਼ਹੀਦੀ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ - 30 ਕੱਤਕ (15 ਨਵੰਬਰ 2019) | ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ - 30 ਕੱਤਕ (15 ਨਵੰਬਰ 2019) |

ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖਾਲਸਾਈ ਖੇਡ ਉਤਸਵ ਦਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਇਆ ਸ਼ਾਨਦਾਰ ਆਗਾਜ਼

ਖਾਲਸਾਈ ਖੇਡਾਂ ਦਾ ਮੰਤਵ ਨੌਜਵਾਨੀ ਨੂੰ ਖੇਡਾਂ ਦੇ ਨਾਲ-ਨਾਲ ਸਿੱਖ ਵਿਰਸੇ ਨਾਲ ਜੋੜਨਾ-ਭਾਈ ਲੌਂਗੋਵਾਲ

ਖਾਲਸਾਈ ਖੇਡ ਉਤਸਵ ’ਚ ਹਿੱਸਾ ਲੈਣ ਪਹੁੰਚੇ 38 ਕਾਲਜਾਂ ਦੇ 3 ਹਜ਼ਾਰ ਵਿਦਿਆਰਥੀ

ਅੰਮ੍ਰਿਤਸਰ : 23 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖਾਲਸਾਈ ਖੇਡ ਉਤਸਵ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਿੱਖ ਰਵਾਇਤਾਂ ਅਨੁਸਾਰ ਆਰੰਭ ਹੋਇਆ ਜਿਸਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾਈ ਝੰਡਾ ਲਹਿਰਾਕੇ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਕਾਲਜ ਦੀ 50ਵੀਂ ਵਰੇਗੰਢ ਮੌਕੇ ਆਯੋਜਿਤ ਕੀਤੇ ਗਏ ਖੇਡ ਉਤਸਵ ਦੌਰਾਨ 38 ਕਾਲਜਾਂ ਦੇ ਕਰੀਬ 3 ਹਜ਼ਾਰ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸਦੀ ਆਰੰਭਤਾ ਮੌਕੇ ਖਾਲਸਾਈ ਬਾਣੇ ਵਿਚ ਸਜੇ ਵੱਖ-ਵੱਖ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਮਾਰਚ ਪਾਸਟ ਵਿਚ ਸ਼ਮੂਲੀਅਤ ਕੀਤੀ।
ਉਦਘਾਟਨੀ ਸਮਾਰੋਹ ਮੌਕੇ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਲਜਾਂ ਦੇ ਖਾਲਸਾਈ ਖੇਡ ਉਤਸਵ ਦਾ ਮੰਤਵ ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਕੇ ਉਨ੍ਹਾਂ ਅੰਦਰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਦਾ ਸੰਚਾਰ ਕਰਨਾ ਹੈ। ਉਨ੍ਹਾਂ ਕਿਹਾ ਕਿ 16 ਸਾਲ ਪਹਿਲਾ ਆਰੰਭ ਕੀਤੀਆਂ ਗਈਆਂ ਇਨ੍ਹਾਂ ਖਾਲਸਾਈ ਖੇਡਾਂ ਦਾ ਬੂਟਾ ਅੱਜ ਇਕ ਵਿਸ਼ਾਲ ਰੁੱਖ ਦਾ ਰੂਪ ਧਾਰਨ ਕਰ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮੱਲਾਂ ਮਾਰੀਆਂ ਜਾ ਰਹੀਆਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਵਿੱਦਿਆ ਅਤੇ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਪ੍ਰਬੰਧਕਾਂ ਵਲੋਂ ਖੇਡ ਉਤਸਵ ਲਈ ਕੀਤੇ ਬਾਖੂਬੀ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਖਾਲਸਾਈ ਖੇਡਾਂ ਲਈ ਸਾਡੇ ਇਲਾਕੇ ਦੇ ਕਾਲਜ ਨੂੰ ਚੁਣਨਾਂ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਬਚਾਉਣ ਅਤੇ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਉੱਦਮ ਦੀ ਪ੍ਰਸੰਸਾ ਕੀਤੀ। ਡਾ. ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ ਵਿੱਦਿਆ ਸ਼੍ਰੋਮਣੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਮੁੱਖ ਸਖਸ਼ੀਅਤਾਂ ਅਤੇ ਕਾਲਜਾਂ ਤੋਂ ਪਹੁੰਚੇ ਸਟਾਫ਼ ਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਅਜਿਹੀਆਂ ਗਤੀਵਿਧੀਆਂ ਨਿਰੰਤਰ ਜਾਰੀ ਰੱਖਣ ਲਈ ਵਚਨਬੱਧਤਾ ਪ੍ਰਗਟਾਈ। ਕਾਲਜ ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਮੁੱਖ ਮਹਿਮਾਨ ਦੀ ਆਮਦ ਵਿਚ ਸਵਾਗਤੀ ਸ਼ਬਦ ਕਹੇ ਤੇ ਕਾਲਜ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਇਸ ਮੌਕੇ ਕਾਲਜ ਵਲੋਂ ਤਿਆਰ ਕੀਤਾ ਗਿਆ ਵਿਸ਼ੇਸ਼ ‘ਸੋਵੀਨਰ’ ਅਤੇ ਖਾਲਸਾਈ ਖੇਡਾਂ ਸਬੰਧੀ ਕਿਤਾਬਚਾ ਵੀ ਜਾਰੀ ਕੀਤਾ ਗਿਆ।
ਤਿੰਨ ਦਿਨ ਚੱਲਣ ਵਾਲੇ ਇਸ ਖਾਲਸਾਈ ਖੇਡ ਉਤਸਵ ਦੇ ਉਦਘਾਟਨ ਉਪਰੰਤ ਲੜਕੇ, ਲੜਕੀਆਂ ਦੀ ਕਬੱਡੀ ਨੈਸ਼ਨਲ ਸਟਾਇਲ, ਖੋ-ਖੋ, ਫੁੱਟਬਾਲ, ਵਾਲੀਬਾਲ, ਬੈਡਮਿਟਨ, ਟੇਬਲ-ਟੈਨਿਸ, ਹਾਕੀ, ਚੈੱਸ, ਹੈਂਡਬਾਲ, ਬਾਸਕਟਬਾਲ, ਰੱਸਾਕਸ਼ੀ, ਵੇਟਲਿਫਟਿੰਗ ਤੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਸੰਤ ਚਰਨਜੀਤ ਸਿੰਘ ਜੱਸੋਵਾਲ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸੱਕਤਰ ਸ. ਅਵਤਾਰ ਸਿੰਘ ਸੈਂਪਲਾ, ਜਥੇਦਾਰ ਸਵਰਨਜੀਤ ਸਿੰਘ, ਡਾ. ਤੇਜਿੰਦਰ ਕੌਰ ਧਾਲੀਵਾਲ, ਡਾ. ਜਤਿੰਦਰ ਸਿੰਘ ਸਿੱਧੂ, ਡਾ. ਧਰਮਿੰਦਰ ਸਿੰਘ ਉੱਭਾ, ਡਾ. ਪ੍ਰਭਜੀਤ ਸਿੰਘ, ਡਾ. ਗੁਰਬੀਰ ਸਿੰਘ, ਡਾ. ਸਤਵਿੰਦਰ ਸਿੰਘ ਢਿੱਲੋਂ, ਡਾ. ਸਾਹਿਬ ਸਿੰਘ, ਡਾ. ਜਸਵੀਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਗੁਰਨਾਮ ਸਿੰਘ ਰਸੂਲਪੁਰ, ਰਾਜਿੰਦਰ ਸਿੰਘ ਸ਼ੂਕਾ, ਬੂਟਾ ਸਿੰਘ ਅਲੀਪੁਰ, ਜਥੇਦਾਰ ਇਕਬਾਲ ਸਿੰਘ ਖੇੜਾ ਤੇ ਹੋਰ ਮੌਜੂਦ ਸਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!