ਇਤਿਹਾਸਿਕ ਦਿਹਾੜੇ - ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 25 ਭਾਦੋਂ (10 ਸਤੰਬਰ 2018) |ਗੁਰਗੱਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ - 26 ਭਾਦੋਂ (11 ਸਤੰਬਰ 2018) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਰਾਮਦਾਸ ਜੀ - 27 ਭਾਦੋਂ (12 ਸਤੰਬਰ 2018) | ਗੁਰਗੱਦੀ ਦਿਵਸ ਸ੍ਰੀ ਗੁਰੂ ਰਾਮਦਾਸ ਜੀ - 6 ਅੱਸੂ (22 ਸਤੰਬਰ 2018) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਅਮਰਦਾਸ ਜੀ (ਜੋੜ-ਮੇਲਾ ਗੋਇੰਦਵਾਲ ਸਾਹਿਬ) - 9 ਅੱਸੂ (25 ਸਤੰਬਰ 2018) | ਜੋੜ-ਮੇਲਾ ਬਾਬਾ ਬੁੱਢਾ ਜੀ (ਰਮਦਾਸ) - 12-13 ਅੱਸੂ (28-29 ਸਤੰਬਰ 2018) | ਜਨਮ ਸ਼ਹੀਦ ਭਗਤ ਸਿੰਘ - 12 ਅੱਸੂ (28 ਸਤੰਬਰ 2018) | ਗੁਰਗੱਦੀ ਦਿਵਸ ਸ੍ਰੀ ਗੁਰੂ ਅੰਗਦ ਦੇਵ ਜੀ - 14 ਅੱਸੂ (30 ਸਤੰਬਰ 2018)
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼੍ਰੋਮਣੀ ਕਮੇਟੀ ਗੁਰਮਤਿ ਫ਼ਲਸਫ਼ੇ ਦੇ ਪ੍ਰਚਾਰ ਪ੍ਰਸਾਰ ਲਈ ਵਚਨਬਧ-ਭਾਈ ਲੌਂਗੋਵਾਲ

ਯੂ.ਪੀ. ਸਿੱਖ ਮਿਸ਼ਨ ਹਾਪੁੜ ਦੇ ਨਵੇਂ ਦਫ਼ਤਰ ਅਤੇ ਲਖਨਊ ਵਿਖੇ ਉਪ ਦਫ਼ਤਰ ਦਾ ਉਦਘਾਟਨ

ਅੰਮ੍ਰਿਤਸਰ, ੨੧ ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੀ ਧਰਮ ਪ੍ਰਚਾਰ ਦੇ ਵਿਸ਼ੇਸ਼ ਯਤਨ ਆਰੰਭੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਇਤਿਹਾਸਕ ਮੌਕੇ ‘ਤੇ ਗੁਰਮਤਿ ਫ਼ਲਸਫ਼ੇ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਪੀ. ਸਿੱਖ ਮਿਸ਼ਨ ਹਾਪੁੜ ਦੇ ਦਫ਼ਤਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਅੰਦਰ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਤੋਰਨ ਲਈ ਯੂ.ਪੀ. ਸਿੱਖ ਮਿਸ਼ਨ ਹਾਪੁੜ ਦਾ ਨਵਾਂ ਦਫ਼ਤਰ ਤਿਆਰ ਕਰਨ ਦੇ ਨਾਲ-ਨਾਲ ਇਸ ਦਾ ਲਖਨਊ ਵਿਖੇ ਉਪ-ਦਫ਼ਤਰ ਵੀ ਖੋਲ੍ਹਿਆ ਗਿਆ ਹੈ, ਜਿਥੇ ਜਲਦੀ ਹੀ ਪੰਜਾਬੀ ਦੇ ਨਾਲ-ਨਾਲ ਹਿੰਦੀ ਭਾਸ਼ਾ ਦੀ ਜਾਣਕਾਰੀ ਰੱਖਣ ਵਾਲੇ ਧਰਮ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਜਥੇ ਭੇਜੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਅਨੁਸਾਰ ਇਸੇ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਤਰਾਖੰਡ ਵਿਖੇ ਸਥਿਤ ਸਿੱਖ ਮਿਸ਼ਨ ਕਾਸ਼ੀਪੁਰ ਦੇ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਖੇ ਭਾਈ ਲੌਂਗੋਵਾਲ ਦਾ ਸੰਗਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸ. ਬਿਜੈ ਸਿੰਘ ਬਾਦੀਆਂ ਵਧੀਕ ਸਕੱਤਰ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਨਿਰਮਲ ਸਿੰਘ, ਸ. ਜੋਗਿੰਦਰ ਸਿੰਘ ਪ੍ਰਧਾਨ, ਸ. ਹਰਭਜਨ ਸਿੰਘ, ਸ. ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੁੜ ਆਦਿ ਮੌਜੂਦ ਸਨ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ, ਸ਼੍ਰੋਮਣੀ ਗੁ: ਪ੍ਰ: ਕਮੇਟੀ

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!