ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ - 13 ਜੇਠ (26 ਮਈ 2020) | ਘੱਲੂਘਾਰਾ ਸ੍ਰੀ ਅਕਾਲ ਤਖ਼ਤ ਸਾਹਿਬ (ਜੂਨ 1984) - 22 ਜੇਠ (4 ਜੂਨ 2020) | ਜਨਮ ਦਿਹਾੜਾ ਭਗਤ ਕਬੀਰ ਜੀ - 23 ਜੇਠ (5 ਜੂਨ 2020) | ਜੋੜ ਮੇਲਾ ਗੁਰਦੁਆਰਾ ਸ੍ਰੀ ਰੀਠਾ ਸਾਹਿਬ - 23 ਜੇਠ (5 ਜੂਨ 2020) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ - 24 ਜੇਠ (6 ਜੂਨ 2020) | ਸ਼ਹੀਦੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ - 24 ਜੇਠ (6 ਜੂਨ 2020) | ਸ਼ਹੀਦੀ ਭਾਈ ਅਮਰੀਕ ਸਿੰਘ ਜੀ – 24 ਜੇਠ (6 ਜੂਨ 2020) |

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਾਈ ਕਈ ਅਹਿਮ ਫੈਸਲਿਆਂ ‘ਤੇ ਮੋਹਰ

ਕੁਦਰਤੀ ਆਫ਼ਤਾਂ ਅਤੇ ਹੋਰ ਮੁਸ਼ਕਲਾਂ ਸਮੇਂ ਮਨੁੱਖੀ ਮੱਦਦ ਲਈ ਸਥਾਪਤ ਕੀਤਾ ਜਾਵੇਗਾ ਵਿਸ਼ੇਸ਼ ਵਿਭਾਗ-ਭਾਈ ਲੌਂਗੋਵਾਲ

ਹਰ ਇਤਿਹਾਸਕ ਗੁਰਦੁਆਰੇ ਅੰਦਰ ਲਗਾਏ ਜਾਣਗੇ ਘੱਟੋ ਘੱਟ ੫੫੦ ਬੂਟੇ

ਸੁਲਤਾਨਪੁਰ ਲੋਧੀ, 19 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕੁਦਰਤੀ ਆਫਤਾਂ ਸਮੇਂ ਹਲਾਤਾਂ ਨਾਲ ਨਜਿੱਠਣ ਲਈ ਇਕ ਵਿਸ਼ੇਸ਼ ਵਿਭਾਗ ਸਥਾਪਿਤ ਕਰਨ ਅਤੇ ਵਾਤਾਵਰਨ ਦੀ ਸ਼ੁਧਤਾ ਲਈ ਹਰ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ ੫੫੦ ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕੁਦਰਤੀ ਆਫ਼ਤਾਂ ਅਤੇ ਹੋਰ ਮੁਸ਼ਕਲਾਂ ਸਮੇਂ ਮਨੁੱਖਤਾ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਹੰਗਾਮੀ ਸੇਵਾਵਾਂ ਦੇਣ ਲਈ ਇਕ ਵਿਭਾਗ ਬਣਾਇਆ ਜਾਵੇਗਾ, ਜੋ ਅਜਿਹੇ ਮੌਕਿਆਂ ਸਮੇਂ ਤੁਰੰਤ ਹਰਕਤ ਵਿਚ ਆਉਂਦਿਆਂ ਜ਼ਮੀਨੀ ਪੱਧਰ ‘ਤੇ ਕਾਰਜ ਕਰੇਗਾ। ਇਸ ਨਾਲ ਵੱਖ-ਵੱਖ ਇਲਾਕਿਆਂ ਵਿੱਚੋਂ ਨੌਜੁਆਨਾਂ ਨੂੰ ਜੋੜਨ ਦੀ ਵਿਉਂਤਬੰਦੀ ਵੀ ਕੀਤੀ ਜਾਵੇਗੀ, ਤਾਂ ਜੋ ਲੋੜ ਸਮੇਂ ਹਰ ਖੇਤਰ ਅੰਦਰ ਤੁਰੰਤ ਸੇਵਾਵਾਂ ਆਰੰਭੀਆ ਜਾ ਸਕਣ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਦੀ ਸ਼ੁਧਤਾ ਲਈ ਇਕ ਅਹਿਮ ਫੈਸਲਾ ਵੀ ਕੀਤਾ ਗਿਆ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਹਰ ਗੁਰਦੁਆਰਾ ਸਾਹਿਬਾਨ ਅੰਦਰ ਘੱਟੋ-ਘੱਟ ੫੫੦ ਬੂਟੇ ਲਗਾਏ ਜਾਣਗੇ। ਬੂਟੇ ਵਿਰਾਸਤੀ ਕਿਸਮ ਦੇ ਹੋਣਗੇ ਅਤੇ ਪਾਲਣ ਪੋਸ਼ਣ ਅਤੇ ਸਾਂਭ-ਸੰਭਾਲ ਦੀ ਜ਼ੁੰਮੇਵਾਰੀ ਗੁਰੂ ਘਰਾਂ ਦੇ ਮੈਨੇਜਰਾਂ ਦੀ ਹੋਵੇਗੀ। ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪਰਕਰਮਾਂ ਅੰਦਰ ਸ਼ਾਨਦਾਰ ਅਤੇ ਫਲਦਾਰ ਬੂਟੇ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਸ੍ਰੀ ਤਰਨ ਤਾਰਨ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਅੰਦਰ ਬੂਟੇ ਲਗਾਉਣ ਦੀ ਸੇਵਾ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਹੋਵੇਗੀ।
ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਸਮੇਂ ਅੰਦਰ ਅਮਰੀਕਾ ਦੇ ਹਵਾਈ ਅੱਡੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵੱਡੀ ਗਿਣਤੀ ਵਿਚ ਪਾਵਨ ਬਿਰਧ ਸਰੂਪ ਭਾਰਤ ਲਿਆਉਣ ਸਮੇਂ ਕੀਤੀ ਗਈ ਮਰਯਾਦਾ ਦੀ ਉਲੰਘਣਾ ਬੇਹੱਦ ਦੁਖਦਾਈ ਹੈ, ਜਿਸ ਦੇ ਦੋਸ਼ੀਆਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆਂ ਵਿੱਚੋਂ ਪਾਵਨ ਬਿਰਧ ਸਰੂਪ ਇਕੱਤਰ ਕਰਨ ਦੀ ਕਿਸੇ ਨੂੰ ਹਰਗਿਜ਼ ਇਜਾਜ਼ਤ ਨਹੀਂ ਹੈ ਅਤੇ ਸੰਗਤਾਂ ਵੀ ਇਸ ਪ੍ਰਤੀ ਸੁਚੇਤ ਰਹਿਣ।
ਇਕੱਤਰਤਾ ਵਿਚ ਲਏ ਹੋਰ ਫੈਸਲਿਆਂ ਬਾਰੇ ਉਨ੍ਹਾਂ ਦੱਸਿਆ ਕਿ ਦੇਸ਼ ਦੀ ਅਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ ਸ਼ਹੀਦ ਦਾ ਦਰਜ਼ਾ ਦੇਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਬਟਾਲਾ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਕਾਰਨ ਸ੍ਰੀ ਰਾਮਦਾਸ ਕਲੋਨੀ ਬਟਾਲਾ ਦੇ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਨੂੰ ਨੁਕਸਾਨ ਪੁੱਜਣ ਕਾਰਨ ੧ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓਪਨ ਵਰਲਡ ਕੱਪ ਜਰਮਨੀ ਵਿਚ ਪਿਸਟਲ ਸ਼ੂਟਿੰਗ ਮੁਕਾਬਲੇ ਦੌਰਾਨ ਗੋਲਡ ਮੈਡਲ ਜਿੱਤਣ ਵਾਲੇ ੧੩ ਸਿੱਖ ਬਲਾਟੀਅਨ (ਸਿੱਖ ਰੈਜੀਮੈਂਟ ਸੈਂਟਰ ਰਾਮਗੜ੍ਹ) ਦੇ ਨੌਜੁਆਨ ਸ. ਮਨਜੀਤ ਸਿੰਘ ਨੂੰ ਉਸ ਦੀ ਪ੍ਰਾਪਤ ਬਦਲੇ ੫੧ ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਕੱਤਰਤਾ ਦੌਰਾਨ ਅਮਰੀਕਾ ਦੇ ਸਿੱਖਾਂ ਵੱਲੋਂ ਵਾਸ਼ਿੰਗਟਨ ਸੂਬੇ ਦੇ ਸ਼ਹਿਰ ਬੈਲੀਗਮ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਤ ਕਰਨ ਦੀ ਸ਼ਲਾਘਾ ਕੀਤੀ ਗਈ ਅਤੇ ਇਸ ਯੂਨੀਵਰਸਿਟੀ ਲਈ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਪ੍ਰਕਾਸ਼ਤ ਪੁਸਤਕਾਂ ਦੇ ਦੋ ਸੈੱਟ ਭੇਜਣ ਦਾ ਫੈਸਲਾ ਕੀਤਾ ਗਿਆ। ਇਹ ਵੀ ਪ੍ਰਵਾਨ ਕੀਤਾ ਗਿਆ ਕਿ ਯੂਨੀਵਰਸਿਟੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਯੂਨੀਵਰਸਿਟੀ ਦੀ ਸਥਾਪਨਾ ਲਈ ੧੩੦ ਏਕੜ ਜ਼ਮੀਨ ਦੇਣ ਵਾਲੇ ਸਿੱਖ ਸ. ਮਨਜੀਤ ਸਿੰਘ ਦੀ ਵੀ ਪ੍ਰਸ਼ੰਸਾ ਕੀਤੀ। ਇਸੇ ਤਰ੍ਹਾਂ ਭਾਈ ਸਾਹਿਬ ਭਾਈ ਹਰਭਜਨ ਸਿੰਘ ਜੋਗੀ ਵੱਲੋਂ ਚਲਾਏ ਗਏ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦੇ ਮੁਖੀ ਡਾ. ਬੀਬੀ ਇੰਦਰਜੀਤ ਕੌਰ ਅਤੇ ਡਾ. ਗੁਰਅੰਮ੍ਰਿਤ ਕੌਰ ਦੀ ਦੇਖ-ਰੇਖ ਹੇਠ ਜਪੁਜੀ ਸਾਹਿਬ ਦਾ ੨੦ ਭਾਸ਼ਾਵਾਂ ਵਿਚ ਕੀਤਾ ਜਾ ਰਿਹਾ ਅਨੁਵਾਦ ਕਾਰਜ ਨੂੰ ਵੀ ਸਲਾਹਿਆ ਗਿਆ।
ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਜਰਨਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਭਾਈ ਮਨਜੀਤ ਸਿੰਘ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਭੁਪਿੰਦਰ ਸਿੰਘ ਭਲਵਾਨ, ਸ. ਜਗਜੀਤ ਸਿੰਘ ਤਲਵੰਡੀ, ਸ. ਅਮਰੀਕ ਸਿੰਘ ਵਿਛੋਆ, ਸ. ਸ਼ਿੰਗਾਰਾ ਸਿੰਘ ਲੋਹੀਆਂ, ਬੀਬੀ ਜਸਬੀਰ ਕੌਰ ਜੱਫਰਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਦਰਸ਼ਨ ਸਿੰਘ ਪੀ.ਏ., ਸ. ਸਤਨਾਮ ਸਿੰਘ ਰਿਆੜ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਮੇਤ ਦਫ਼ਤਰੀ ਅਮਲਾ ਮੌਜੂਦ ਸੀ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।