ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ – 7 ਮਾਘ (20 ਜਨਵਰੀ 2021) । ਚਾਬੀਆਂ ਦਾ ਮੋਰਚਾ (ਸ੍ਰੀ ਅੰਮ੍ਰਿਤਸਰ) – 7 ਮਾਘ (20 ਜਨਵਰੀ 2021) । ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ – 14 ਮਾਘ (27 ਜਨਵਰੀ 2021) । ਵੱਡਾ ਘੱਲੂਘਾਰਾ ਕੁੱਪ-ਰੋਹੀੜਾ (ਸੰਗਰੂਰ) – 27 ਮਾਘ (9 ਫਰਵਰੀ 2021) । ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ – 29 ਮਾਘ (11 ਫਰਵਰੀ 2021) |
 
 
 
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ
 
 
 

ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰਨਾਂ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ

ਅੰਮ੍ਰਿਤਸਰ, ੨ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਨਿਯੁਕਤ ਕੀਤੇ ਗਏ ਐਵੋਡਕੇਟ ਹਰਜਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਅੱਜ ਆਪਣਾ ਅਹੁਦਾ ਸੰਭਾਲ ਲਿਆ। ਸ਼੍ਰੋਮਣੀ ਕਮੇਟੀ ਦੇ ਲੰਮੇ ਅਰਸੇ ਤੋਂ ਮੈਂਬਰ ਚੱਲੇ ਆ ਰਹੇ ਐਡਵੋਕੇਟ ਹਰਜਿੰਦਰ ਸਿੰਘ ਪਿਛਲੇ ਸਾਲ ਜਨਰਲ ਸਕੱਤਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੂੰ ਅੱਜ ਅਹੁਦਾ ਸੰਭਾਲਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਨਾਮ ਸਿੰਘ ਜੱਸਲ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪੁੱਜੇ।
ਇਸੇ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਿਥੇ ਸ. ਹਰਜਿੰਦਰ ਸਿੰਘ ਨੂੰ ਸ਼ੁਭ ਇਛਾਵਾਂ ਦਿੱਤੀਆਂ, ਉਥੇ ਹੀ ਪ੍ਰਬੰਧ ਨੂੰ ਕੁਸ਼ਲਤਾ ਨਾਲ ਚਲਾਉਣ ਦੀ ਆਸ ਵੀ ਪ੍ਰਗਟਾਈ। ਇਸ ਮੌਕੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਚਲਾਉਣ ਲਈ ਇਸ ਦੇ ਇਤਿਹਾਸ ਅਤੇ ਰਵਾਇਤਾਂ ਦੇ ਨਾਲ-ਨਾਲ ਮੌਜੂਦਾ ਪ੍ਰਸਥਿਤੀਆਂ ਨੂੰ ਵੀ ਧਿਆਨ ਵਿਚ ਰੱਖਿਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ, ਬੀਬੀ ਰਜਨੀਤ ਕੌਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਭਾਈ ਅਮਰੀਕ ਸਿੰਘ ਭਾਗੋਵਾਲ, ਸ. ਰਵਿੰਦਰਪਾਲ ਸਿੰਘ ਸੂਚ, ਸ. ਸਰਬਜੀਤ ਸਿੰਘ ਥਿਆੜਾ, ਸ. ਗੁਰਜੀਤ ਸਿੰਘ ਨੀਲਾ ਨਲੋਆ, ਸ. ਅਤਿੰਦਰਪਾਲ ਸਿੰਘ ਧੱਗੜ, ਸ. ਹਰਜੋਤ ਸਿੰਘ ਕੰਵਲ ਆਦਿ ਮੌਜੂਦ ਸਨ।

 

Comments are closed.

 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

Like us on Facebook

 

ਸੰਪਰਕ / Contacts

ਬੀਬੀ ਜਗੀਰ ਕੌਰ ਜੀ, ਪ੍ਰਧਾਨ                                                     Bibi Jagir Kaur Ji, President, S.G.P.C.
+91-183-2553950 (O) email :- info@sgpc.net feedback@sgpc.net

ਸ. ਹਰਜਿੰਦਰ ਸਿੰਘ ਐਡਵੋਕੇਟ, ਮੁੱਖ ਸਕੱਤਰ                                  S. Harjinder Singh Advocate, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।