No announcement available or all announcement expired.
 
Sarai Booking Kirtan Player Kirtan Player Kirtan Player
 

ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

Follow us on Facebook

 

ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ।

ਸਿੱਕਮ ਦੇ ਗੁਰਦੁਆਰਿਆਂ ਸਮੇਤ ਹੋਰ ਅਹਿਮ ਸਿੱਖ ਮਸਲਿਆਂ ਸਬੰਧੀ ਮੈਮੋਰੰਡਮ ਸੌਂਪਿਆ।

ਅੰਮ੍ਰਿਤਸਰ, 9 ਸਤੰਬਰ–  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਹੋਂਦ ਬਰਕਰਾਰ ਰੱਖਣ ਸਮੇਤ ਹੋਰ ਅਹਿਮ ਸਿੱਖ ਮਸਲਿਆਂ ਸਬੰਧੀ ਉਨ੍ਹਾਂ ਨੂੰ ਦੋ ਯਾਦ ਪੱਤਰ ਸੌਂਪ ਕੇ ਇਨ੍ਹਾਂ ਦਾ ਤੁਰੰਤ ਹੱਲ ਕਰਵਾਉਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਨੂੰ ਇਹ ਮੈਮੋਰੰਡਮ ਸੌਂਪਣ ਵਾਲੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸਕੱਤਰ ਸ: ਅਵਤਾਰ ਸਿੰਘ ਸੈਂਪਲਾ ਅਤੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਸ਼ਾਮਲ ਸਨ।
ਸਿੱਕਮ ਦੇ ਗੁਰਦੁਆਰਾ ਸਾਹਿਬਾਨ ਸਬੰਧੀ ਵਫ਼ਦ ਵੱਲੋਂ ਰਾਜਪਾਲ ਨੂੰ ਦਿੱਤੇ ਗਏ ਯਾਦ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਗੁਰੂ ਡਾਂਗਮਾਰ ਅਤੇ ਗੁਰਦੁਆਰਾ ਚੁੰਗਥਾਂਗ ਦੀ ਹੋਂਦ ਖ਼ਤਮ ਕਰਨ ਦੀ ਕੋਝੀ ਹਰਕਤ ‘ਤੇ  ਰੋਸ ਪ੍ਰਗਟ ਕਰਦਿਆਂ ਇਸ ਨੂੰ ਸੁਰੱਖਿਅਤ ਰੱਖਣ ਦਾ ਮਾਮਲਾ ਉਠਾਇਆ। ਮੈਮੋਰੰਡਮ ਰਾਹੀਂ ਉਨ੍ਹਾਂ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ੧੫੧੬ਈ: ਵਿਚ ਆਪਣੀ ਤੀਸਰੀ ਪ੍ਰਚਾਰ ਯਾਤਰਾ ਦੌਰਾਨ ਸਿੱਕਮ ਵਿਖੇ ਚਰਨ ਪਾਏ ਸਨ, ਜਿਸ ਦੀ ਯਾਦ ਵਿਚ ਇਹ ਗੁਰਦੁਆਰਾ ਸਹਿਬਾਨ ਬਣੇ ਹੋਏ ਹਨ। ਪਰੰਤੂ ਸਥਾਨਕ ਪ੍ਰਸ਼ਾਸ਼ਨ ਵੱਲੋਂ ਪੱਖਪਾਤ ਕਰਦਿਆਂ ਉਥੋਂ ਦੇ ਲਾਮਿਆਂ ਰਾਹੀਂ ਇਸ ਦੀ ਇਤਿਹਾਸਿਕਤਾ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ ਜੋ ਕਿ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਥੋਂ ਦੇ ਲਾਮਿਆਂ ਵੱਲੋਂ ਸਥਾਨਕ ਪ੍ਰਸ਼ਾਸ਼ਨ ਦੀ ਸ਼ਹਿ ‘ਤੇ ਗੁਰਦੁਆਰਾ ਸਾਹਿਬ ਵਿੱਚੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਹਿਬ ਸਮੇਤ ਹੋਰ ਪਵਿੱਤਰ ਵਸਤੂਆਂ ਨੂੰ ਵੀ ਬਾਹਰ ਰੱਖ ਦਿੱਤਾ ਗਿਆ। ਉਨ੍ਹਾਂ ਪੰਜਾਬ ਦੇ ਰਾਜਪਾਲ ਤੋਂ ਇਹ ਮਾਮਲਾ ਸਿੱਕਮ ਦੇ ਰਾਜਪਾਲ ਸ੍ਰੀਨਿਵਾਸ ਪਾਟਿਲ ਕੋਲ ਉਠਾ ਕੇ ਸਥਾਨਕ ਪ੍ਰਸ਼ਾਸਨ ਨੂੰ ਮਸਲਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ।
ਇਕ ਵੱਖਰੇ ਮੈਮੋਰੰਡਮ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਨੇ ਰਾਜਪਾਲ ਪਾਸ ਚਾਰ ਹੋਰ ਅਹਿਮ ਮਸਲੇ ਉਠਾਏ। ਇਸ ਵਿਚ ਚੰਡੀਗੜ੍ਹ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਨੂੰ ਲਗਾਏ ਗਏ ਜ਼ੁਰਮਾਨੇ ਤੇ ਪ੍ਰਾਪਰਟੀ ਟੈਕਸ ਦੀ ਰਕਮ ਵਾਪਸ ਕਰਨ ਦੀ ਮੰਗ ਕੀਤੀ ਗਈ। ਕਿਹਾ ਗਿਆ ਕਿ ਕਲਗੀਧਰ ਨਿਵਾਸ ਦੀ ਇਮਾਰਤ ਦੀ ਗੁਰਦੁਆਰਾ ਸਾਹਿਬ, ਫਰੀ ਸਰਾਂ, ਲੰਗਰ ਅਤੇ ਲਾਇਬ੍ਰੇਰੀ ਲਈ ਵਰਤੋਂ ਕੀਤੀ ਜਾਂਦੀ ਹੈ, ਇਸ ਲਈ ਇਸ ਨੂੰ ਟੈਕਸ ਮੁਕਤ ਕੀਤਾ ਜਾਵੇ। ਮੰਗ ਪੱਤਰ ਵਿਚ ਪ੍ਰੋ. ਬਡੂੰਗਰ ਨੇ ਲਿਖਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ (ਰਾਜਪਾਲ) ਪਾਸ ਦੋ ਵਾਰ ਮਸਲਾ ਉਠਾਇਆ ਸੀ, ਪਰ ਹੁਣ ਤਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਨੂੰ ਤੁਰੰਤ ਪ੍ਰਾਪਰਟੀ ਟੈਕਸ ਤੋਂ ਮੁਕਤ ਕੀਤਾ ਜਾਵੇ ਅਤੇ ਜਮ੍ਹਾਂ ਕਰਵਾਇਆ ਗਿਆ ਜ਼ੁਰਮਾਨਾ ਵੀ ਵਾਪਸ ਕਰਵਾਇਆ ਜਾਵੇ।
ਇਸ ਮੈਮੋਰੰਡਮ ਰਾਹੀਂ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨ ਕੋਸ਼ ਨਾਲ ਪੰਜਾਬੀ ਯੂਨੀਵਰਸਿਟੀ ਵੱਲੋਂ ਅਨੁਵਾਦਕ ਖੋਜ ਕਾਰਜ ਸਮੇਂ ਕੀਤੀ ਛੇੜ-ਛਾੜ ਦਾ ਮਾਮਲਾ ਉਠਾਉਂਦਿਆਂ ਇਸ ਦੀਆਂ ਛਪ ਚੁਕੀਆਂ ਵੀਹ ਹਜ਼ਾਰ ਕਾਪੀਆਂ ਨੂੰ ਤੁਰੰਤ ਨਸ਼ਟ ਕਰਕੇ ਇਸ ਦੀ ਪੜਤਾਲ ਕਰਵਾਉਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਲਈ ਖ਼ਰੀਦੀਆਂ ਜਾਂਦੀਆਂ ਰਸਦਾਂ ਤੋਂ ਜੀ.ਐਸ.ਟੀ. ਹਟਾਉਣ ਲਈ ਮੰਗ ਕੀਤੀ ਗਈ ਅਤੇ ਸ਼ੋਸ਼ਲ ਮੀਡੀਏ ‘ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੇ ਨਾਲ-ਨਾਲ ਸਿੱਖ ਸਿਧਾਂਤਾਂ ਤੇ ਪਰੰਪਰਾਵਾਂ ਨਾਲ ਛੇੜ-ਛਾੜ ਬੰਦ ਕਰਨ ਲਈ ਸਾਈਬਰ ਕਰਾਈਮ ਵਿਭਾਗ ਰਾਹੀਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਸਰਕਾਰਾਂ ਨੂੰ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ।

 
 
 

Important Links

tenders recruitments results education
 
 

Online Payment Gateway

payment gateway
 
 

Contacts

S. Gobind Singh Ji Longowal, President, S.G.P.C.
+91-183-2553950 (O)
info@sgpc.net

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!