ਇਤਿਹਾਸਿਕ ਦਿਹਾੜੇ - ਅਰੰਭਤਾ ਸੰਮਤ ਨਾਨਕਸ਼ਾਹੀ 551 - 1 ਚੇਤ (14 ਮਾਰਚ 2019) | ਸ. ਬਘੇਲ ਸਿੰਘ ਵੱਲੋਂ ਦਿੱਲੀ ਫ਼ਤਿਹ - 2 ਚੇਤ (15 ਮਾਰਚ 2019) | ਹੋਲਾ ਮਹੱਲਾ - 8 ਚੇਤ (21 ਮਾਰਚ 2019) | ਸ਼ਹੀਦੀ ਸਰਦਾਰ ਭਗਤ ਸਿੰਘ - 10 ਚੇਤ (23 ਮਾਰਚ 2019) | ਸ਼ਹੀਦੀ ਭਾਈ ਸੁਬੇਗ ਸਿੰਘ ਸ਼ਾਹਬਾਜ਼ ਸਿੰਘ - 12 ਚੇਤ (25 ਮਾਰਚ 2019) |
 

Nanakshahi Calender

Nanakshahi Calender 551

 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਯੂਨੀਵਰਸਿਟੀ ਆਫ ਰਾਜਿਸਥਾਨ ਵਿਖੇ ਕੌਮੀ ਸੈਮੀਨਾਰ ੧੬ ਮਾਰਚ ਨੂੰ

ਪ੍ਰਸਿੱਧ ਵਿਦਵਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਪੜ੍ਹਨਗੇ ਪਰਚੇ

ਅੰਮ੍ਰਿਤਸਰ, ੧੫ ਮਾਰਚ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਆਫ ਰਾਜਿਸਥਾਨ ਜੈਪੁਰ ਵਿਖੇ ਭਲਕੇ ੧੬ ਮਾਰਚ ਨੂੰ ‘ਗੁਰੂ ਨਾਨਕ ਦੇਵ ਜੀਵਨ ਤੇ ਵਿਰਾਸਤ’ ਵਿਸ਼ੇ ‘ਤੇ ਨੈਸ਼ਨਲ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ ਯੂਨੀਵਰਸਿਟੀ ਵਿਖੇ ਸਥਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਵੇਗਾ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਰ ਵਿਚ ਕਰਵਾਏ ਜਾ ਰਹੇ ਵੱਖ-ਵੱਖ ਸੈਮੀਨਾਰਾਂ ਦੀ ਲੜੀ ਤਹਿਤ ੧੬ ਮਾਰਚ ਨੂੰ ਜੈਪੁਰ ਸਥਿਤ ਯੂਨੀਵਰਸਿਟੀ ਵਿਖੇ ਇਹ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ। ਸੈਮੀਨਾਰ ਮੌਕੇ ਉਦਘਾਟਨੀ ਸ਼ਬਦ ਯੂਨੀਵਰਸਿਟੀ ਆਫ ਰਾਜਿਸਥਾਨ ਦੇ ਵਾਈਸ ਚਾਂਸਲਰ ਪ੍ਰੋਫੈਸਰ ਆਰ. ਕੇ. ਕੋਥਾਰੀ ਕਹਿਣਗੇ, ਜਦਕਿ ਪ੍ਰਮੁੱਖ ਵਿਦਵਾਨ ਡਾ. ਜਸਪਾਲ ਸਿੰਘ ਸਾਬਕਾ ਵੀ.ਸੀ., ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਡਾ. ਬਲਵੰਤ ਸਿੰਘ ਢਿੱਲੋਂ, ਡਾ. ਸਰਬਜਿੰਦਰ ਸਿੰਘ, ਪ੍ਰੋਫੈਸਰ ਮਹਿੰਦਰ ਸਿੰਘ, ਡਾ. ਮਨਜੀਤ ਸਿੰਘ ਦਿੱਲੀ ਯੂਨੀਵਰਸਿਟੀ, ਸ. ਅਜੈਪਾਲ ਸਿੰਘ ਜੈਪੁਰ, ਐਸ.ਕੇ.ਐਸ. ਬੈਂਸ, ਸ. ਅੰਗਰੇਜ਼ ਸਿੰਘ ਤੇ ਡਾ. ਮਨਜੀਤ ਕੌਰ ਵੱਲੋਂ ਪਰਚੇ ਪੜ੍ਹੇ ਜਾਣਗੇ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!