ਇਤਿਹਾਸਿਕ ਦਿਹਾੜੇ - ਅਕਾਲ ਚਲਾਣਾ ਭਾਈ ਮਰਦਾਨਾ ਜੀ - 13 ਮੱਘਰ (28 ਨਵੰਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 14 ਮੱਘਰ (29 ਨਵੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ - 15 ਮੱਘਰ (30 ਨਵੰਬਰ 2019) | ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 16 ਮੱਘਰ (1 ਦਸੰਬਰ 2019) | ਸ਼ਹੀਦੀ ਦਿਹਾੜਾ ਬਾਬਾ ਗੁਰਬਖਸ਼ ਸਿੰਘ ਜੀ - 19 ਮੱਘਰ (4 ਦਸੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2019) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2019) |

32 Kbps 96 Kbps

 
 
 
Sarai Booking
 
 
 

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ

ਅੰਮ੍ਰਿਤਸਰ, ੩੦ ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਮਾਰਤੀ ਵਿਭਾਗ ਵਿਚ ਸੇਵਾ ਨਿਭਾਅ ਰਹੇ ਹੈੱਡ ਡਰਾਫਟਮੈਨ ਸ. ਨਰਿੰਦਰ ਸਿੰਘ ਨੂੰ ਸੇਵਾਮੁਕਤ ਹੋਣ ‘ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰ ਅਧਿਕਾਰੀਆਂ ਵੱਲੋਂ ਸਾਂਝੇ ਤੌਰ ‘ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਯਾਦਗਾਰੀ ਸਿੱਕੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਨਰਿੰਦਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਪੁਰਾਣੇ ਮੁਲਾਜ਼ਮਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ, ਸਾਬਕਾ ਸਕੱਤਰ ਸ. ਰਘਬੀਰ ਸਿੰਘ ਰਾਜਾਸਾਂਸੀ, ਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗੁਰਮਤਿ ਲਿਟਰੇਚਰ ਘਰ ਵਿਖੇ ਸੇਵਾ ਨਿਭਾ ਰਹੀ ਬੀਬੀ ਜਸਵੀਰ ਕੌਰ ਨੂੰ ਸੇਵਾ ਮੁਕਤ ਹੋਣ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਬਚਨ ਸਿੰਘ ਮਾਹੀਆ ਸਾਬਕਾ ਮੀਤ ਸਕੱਤਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ ਤੇ ਸ. ਮਲਕੀਤ ਸਿੰਘ ਬਹਿੜਵਾਲ, ਸ. ਜਤਿੰਦਰਪਾਲ ਸਿੰਘ ਐਸ.ਡੀ.ਓ., ਸ. ਗੁਰਮੀਤ ਸਿੰਘ ਇੰਚਾਰਜ, ਸ. ਅਮਨਦੀਪ ਸਿੰਘ, ਸ. ਹਰਪਾਲ ਸਿੰਘ, ਸ. ਅੰਗਰੇਜ਼ ਸਿੰਘ, ਸ. ਹਰਜਿੰਦਰ ਸਿੰਘ, ਸ. ਸਵਿੰਦਰ ਸਿੰਘ ਰਾਜਾਸਾਂਸੀ, ਸ. ਨਿਸ਼ਾਨ ਸਿੰਘ, ਸ. ਬਖ਼ਸ਼ੀਸ ਸਿੰਘ, ਸ. ਨਰਿੰਦਰ ਸਿੰਘ ਕਾਹਲੋਂ, ਬੀਬੀ ਪਰਮਜੀਤ ਕੌਰ, ਬੀਬੀ ਰਾਜਵਿੰਦਰ ਸਿੰਘ, ਬੀਬੀ ਤਲਵਿੰਦਰ ਕੌਰ, ਬੀਬੀ ਸਰਬਜੀਤ ਕੌਰ ਅਤੇ ਹੋਰ ਹਾਜ਼ਰ ਸਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!